ਬਲੂਮਿੰਗ ਬਡਜ਼ ਸਕੂਲ ਦੀ ਜੈਨੀਫਰ ਨੇ ਰਾਜ ਪੱਧਰੀ ਖੇਡਾਂ ’ਚ ਮਾਰੀਆਂ ਮੱਲਾਂ ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ
Publish Date: Wed, 23 Sep 2026 03:57 PM (IST)
Updated Date: Wed, 23 Sep 2026 04:00 PM (IST)
ਖਿਡਾਰਨ ਨੇ ਬੈਡਮਿੰਟਨ ਦੇ ਨੈਸ਼ਨਲ ਕੈਂਪ ’ਚ ਆਪਣੀ ਜਗ੍ਹਾ ਪੱਕੀ ਕੀਤੀ : ਪ੍ਰਿੰਸੀਪਲ ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਲਗਾਤਾਰ ਸ਼ਾਨਦਾਰ ਪ੍ਰਾਪਤੀਆਂ ਦਰਜ ਕਰ ਰਹੀ ਹੈ। ਸਕੂਲ ਵੱਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਆਪਣੀ ਪ੍ਰਤਿਭਾ ਨਿਖਾਰਨ ਲਈ ਉੱਚ ਪੱਧਰੀ ਸਹੂਲਤਾਂ, ਅਤਿ-ਆਧੁਨਿਕ ਖੇਡ ਢਾਂਚਾ ਅਤੇ ਮਾਹਿਰ ਕੋਚਾਂ ਦੀ ਸਿਖਲਾਈ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਦੇ ਨਤੀਜੇ ਵਜੋਂ ਸਕੂਲ ਦੇ ਖਿਡਾਰੀ ਰਾਜ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਆਪਣੀ ਪਛਾਣ ਬਣਾ ਰਹੇ ਹਨ। ਇਸੇ ਲੜੀ ਤਹਿਤ ਬਲੂਮਿੰਗ ਬਡਜ਼ ਸਕੂਲ ਦੀ ਬੈਡਮਿੰਟਨ ਦੀ ਖਿਡਾਰਨ ਜੈਨੀਫਰ ਨੇ 70ਵੀਂ ਪੰਜਾਬ ਸਕੂਲ ਖੇਡਾਂ ਦੋਰਾਨ ਅਪਾਣੀ ਖੇਡ ਦਾ ਪ੍ਰਦਰਸ਼ਨ ਕਰਕੇ ਸਿਲਵਰ ਮੈਡਲ ਜਿੱਤਿਆ ਤੇ ਆਪਣੇ ਸਕੁਲ, ਜ਼ਿਲੇ ਅਤੇ ਮਾਪਿਆ ਦਾ ਨਾਂਅ ਰੋਸ਼ਨ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੁਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਦੱਸਿਆ ਕਿ ਮੋਗਾ ਜ਼ਿਲ੍ਹੇ ਦੀ ਅੰਡਰ-14 ਲੜਕੀਆਂ ਦੀ ਬੈਡਮਿੰਟਨ ਟੀਮ ਨੇ ਸਕੂਲ ਸਟੇਟ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰਕੇ ਸਿਲਵਰ ਮੈਡਲ ਆਪਣੇ ਨਾਮ ਕੀਤਾ। ਇਸ ਉਪਲਬਧੀ ਵਿੱਚ ਬਲੂਮਿੰਗ ਬਡਜ਼ ਸਕੂਲ, ਮੋਗਾ ਦੀ ਹੋਣਹਾਰ ਖਿਡਾਰਨ ਜੈਨੀਫਰ ਨੇ ਅਹਿਮ ਭੂਮਿਕਾ ਨਿਭਾਈ। ਮੋਗਾ ਜ਼ਿਲ੍ਹੇ ਦੀ ਇਸ ਟੀਮ ਦੀ ਸਫਲਤਾ ਦਾ ਸਫ਼ਰ ਬਲੂਮਿੰਗ ਬਡਜ਼ ਸਕੂਲ ਤੋਂ ਸ਼ੁਰੂ ਹੋਇਆ। ਸਕੂਲ ਦੀ ਅੰਡਰ-14 ਲੜਕੀਆਂ ਦੀ ਬੈਡਮਿੰਟਨ ਟੀਮ ਨੇ ਜ਼ੋਨ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤ ਦਰਜ ਕੀਤੀ। ਜ਼ੋਨ ਪੱਧਰ ’ਤੇ ਵਧੀਆ ਪ੍ਰਦਰਸ਼ਨ ਕਰਨ ਵਾਲੀਆਂ ਖਿਡਾਰਨਾਂ ਨੂੰ ਮਿਲਾ ਕੇ ਮੋਗਾ ਜ਼ਿਲ੍ਹੇ ਦੀ ਸਾਂਝੀ ਟੀਮ ਤਿਆਰ ਕੀਤੀ ਗਈ। ਇਸ ਜ਼ਿਲ੍ਹਾ ਟੀਮ ਨੇ ਵੀ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰ ’ਤੇ ਜਿੱਤ ਹਾਸਲ ਕੀਤੀ ਅਤੇ ਸਟੇਟ ਚੈਂਪੀਅਨਸ਼ਿਪ ਵਿੱਚ ਮੋਗਾ ਦੀ ਨੁਮਾਇੰਦਗੀ ਕਰਨ ਦਾ ਮਾਣ ਪ੍ਰਾਪਤ ਕੀਤਾ। ਸਟੇਟ ਚੈਂਪੀਅਨਸ਼ਿਪ ਵਿਚ ਮੋਗਾ ਦੀ ਟੀਮ ਨੇ ਸ਼ੁਰੂ ਤੋਂ ਹੀ ਮਜ਼ਬੂਤ ਖੇਡ ਦਾ ਪ੍ਰਦਰਸ਼ਨ ਕੀਤਾ। ਪ੍ਰੀ-ਕੁਆਰਟਰ ਫਾਈਨਲ ਮੁਕਾਬਲੇ ਵਿਚ ਮੋਗਾ ਦੀ ਟੀਮ ਨੇ ਪਠਾਨਕੋਟ ਨੂੰ ਹਰਾਉਂਦਿਆਂ ਅਗਲੇ ਪੜਾਅ ਵਿਚ ਪ੍ਰਵੇਸ਼ ਕੀਤਾ। ਇਸ ਤੋਂ ਬਾਅਦ ਕੁਆਰਟਰ ਫਾਈਨਲ ਵਿਚ ਟੀਮ ਨੇ ਮੋਹਾਲੀ ਨੂੰ ਮਾਤ ਦਿੱਤੀ ਅਤੇ ਸੈਮੀਫਾਈਨਲ ਵਿਚ ਜਗ੍ਹਾ ਬਣਾਈ। ਸੈਂਮੀਫਾਈਨਲ ਮੁਕਾਬਲਾ ਮੋਗਾ ਅਤੇ ਜਲੰਧਰ ਦੀਆਂ ਟੀਮਾਂ ਵਿਚਕਾਰ ਹੋਇਆ। ਦੋਵਾਂ ਟੀਮਾਂ ਵੱਲੋਂ ਸ਼ਾਨਦਾਰ ਅਤੇ ਰੋਮਾਂਚਕ ਖੇਡ ਦਾ ਪ੍ਰਦਰਸ਼ਨ ਕੀਤਾ ਗਿਆ ਪਰ ਮੋਗਾ ਦੀਆਂ ਖਿਡਾਰਨਾਂ ਨੇ ਆਪਣੇ ਹੁਨਰ, ਆਤਮਵਿਸ਼ਵਾਸ ਅਤੇ ਟੀਮ ਵਰਕ ਦਾ ਪ੍ਰਦਰਸ਼ਨ ਕਰਦਿਆਂ ਜਲੰਧਰ ਨੂੰ ਹਰਾ ਕੇ ਫਾਈਨਲ ਵਿਚ ਪ੍ਰਵੇਸ਼ ਕੀਤਾ। ਫਾਈਨਲ ਮੁਕਾਬਲੇ ਵਿਚ ਮੋਗਾ ਦਾ ਸਾਹਮਣਾ ਲੁਧਿਆਣਾ ਦੀ ਮਜ਼ਬੂਤ ਟੀਮ ਨਾਲ ਹੋਇਆ। ਫਾਈਨਲ ਵਿਚ ਦੋਵਾਂ ਟੀਮਾਂ ਨੇ ਪੂਰੇ ਜੋਸ਼ ਅਤੇ ਜਜ਼ਬੇ ਨਾਲ ਖੇਡਦਿਆਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਮੁਕਾਬਲੇ ਦੇ ਅੰਤ ਵਿਚ ਮੋਗਾ ਜ਼ਿਲ੍ਹੇ ਦੀ ਟੀਮ ਨੇ ਦੂਜਾ ਸਥਾਨ ਹਾਸਲ ਕਰਦਿਆਂ ਸਿਲਵਰ ਮੈਡਲ ਜਿੱਤਿਆ। ਇਹ ਪ੍ਰਾਪਤੀ ਮੋਗਾ ਦੇ ਸਕੂਲੀ ਖੇਡ ਇਤਿਹਾਸ ਵਿਚ ਇਕ ਹੋਰ ਮਹੱਤਵਪੂਰਨ ਉਪਲਬਧੀ ਵਜੋਂ ਦਰਜ ਹੋਈ ਹੈ। ਇਸ ਸਫ਼ਲਤਾ ਵਿਚ ਬਲੂਮਿੰਗ ਬਡਜ਼ ਸਕੂਲ ਦੀ ਖਿਡਾਰਨ ਜੈਨੀਫਰ ਦਾ ਪ੍ਰਦਰਸ਼ਨ ਵਿਸ਼ੇਸ਼ ਤੌਰ ’ਤੇ ਸ਼ਲਾਘਾਯੋਗ ਰਿਹਾ। ਜੈਨੀਫਰ ਨੇ ਪੂਰੇ ਟੂਰਨਾਮੈਂਟ ਦੌਰਾਨ ਆਪਣੀ ਟੀਮ ਲਈ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਅਤੇ ਟੀਮ ਦੀ ਸਫ਼ਲਤਾ ਵਿਚ ਅਹਿਮ ਯੋਗਦਾਨ ਪਾਇਆ। ਜੈਨੀਫਰ ਲਈ ਇਸ ਮੌਕੇ ਇਕ ਹੋਰ ਵੱਡੀ ਪ੍ਰਾਪਤੀ ਵੀ ਸਾਹਮਣੇ ਆਈ ਹੈ। ਉਸ ਦੀ ਚੋਣ ਨੈਸ਼ਨਲ ਕੈਂਪ ਲਈ ਹੋਈ ਹੈ। ਇਹ ਉਸ ਦੀ ਖੇਡ ਪ੍ਰਤੀ ਲਗਾਤਾਰ ਮਿਹਨਤ ਅਤੇ ਸਮਰਪਣ ਦਾ ਪ੍ਰਮਾਣ ਹੈ। ਸਕੂਲ ਵਿਚ ਉਪਲਬਧ ਖੇਡ ਸਹੂਲਤਾਂ ਅਤੇ ਨਿਯਮਤ ਸਿਖਲਾਈ ਨੇ ਵਿਦਿਆਰਥੀਆਂ ਨੂੰ ਉੱਚ ਪੱਧਰੀ ਮੁਕਾਬਲਿਆਂ ਲਈ ਤਿਆਰ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਮੋਗਾ ਦੀ ਅੰਡਰ-14 ਲੜਕੀਆਂ ਦੀ ਟੀਮ ਵੱਲੋਂ ਸਟੇਟ ਪੱਧਰ ’ਤੇ ਚਾਂਦੀ ਦਾ ਤਮਗਾ ਜਿੱਤਣ ’ਤੇ ਬਲੂਮਿੰਗ ਬਡਜ਼ ਸਕੂਲ ਦੇ ਪ੍ਰਬੰਧਕਾਂ, ਕੋਚਾਂ, ਖਿਡਾਰੀਆਂ ਅਤੇ ਮਾਪਿਆਂ ਵੱਲੋਂ ਪੂਰੀ ਟੀਮ ਨੂੰ ਵਧਾਈ ਦਿੱਤੀ ਗਈ। ਜੈਨੀਫਰ ਦੀ ਨੈਸ਼ਨਲ ਕੈਂਪ ਲਈ ਚੋਣ ’ਤੇ ਵੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਉਸ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।