- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੀ ਸਿਆਸਤ ਵਿਚ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਪੰਜਾਬ ਦੀ ਸਿਆਸਤ ਵਿਚ ਸੋਮਵਾਰ ਨੂੰ ਉਸ ਸਮੇਂ ਇਕ ਵੱਡਾ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ, ਜਦੋਂ ਆਮ ਆਦਮੀ ਪਾਰਟੀ ਨਾਲ ਜੁੜੇ ਤਿੰਨ ਪ੍ਰਮੁੱਖ ਆਗੂ ਹਰਮੀਤ ਸਿੰਘ ਪਠਾਨਮਾਜਰਾ, ਚੇਤਨ ਸਿੰਘ ਜੌੜਾਮਾਜਰਾ ਅਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਨਵੀਂ ਦਿੱਲੀ ਸਥਿਤ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਪੰਜਾਬ ਦੇ ਇੰਚਾਰਜ ਸਤੀਸ਼ ਪੂਨੀਆ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਸਮੇਤ ਸੀਨੀਅਰ ਆਗੂਆਂ ਦੀ ਮੌਜੂਦਗੀ ਵਿਚ ਇਨ੍ਹਾਂ ਆਗੂਆਂ ਨੇ ਭਾਜਪਾ ਪਰਿਵਾਰ ਦਾ ਹਿੱਸਾ ਬਣਨ ਦਾ ਫ਼ੈਸਲਾ ਕੀਤਾ। ਇਸ ਸਿਆਸੀ ਘਟਨਾਕ੍ਰਮ ਦਾ ਸਵਾਗਤ ਕਰਦਿਆਂ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਡਾ. ਹਰਜੋਤ ਕਮਲ ਨੇ ਤਿੰਨਾਂ ਆਗੂਆਂ ਦਾ ਪਾਰਟੀ ਵਿਚ ਨਿੱਘਾ ਸਵਾਗਤ ਅਤੇ ਅਭਿਨੰਦਨ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਸੁਚੱਜੀ ਅਗਵਾਈ, ਲੋਕ ਭਲਾਈ ਦੀਆਂ ਨੀਤੀਆਂ, ਰਾਸ਼ਟਰ ਹਿੱਤ ਨੂੰ ਸਰਵਉੱਚ ਰੱਖਣ ਵਾਲੀ ਸੋਚ ਅਤੇ ਦੇਸ਼ ਦੇ ਵਿਕਾਸ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਤੋਂ ਪ੍ਰਭਾਵਿਤ ਹੋ ਕੇ ਦੇਸ਼ ਭਰ ਵਿਚ ਲੋਕ ਭਾਜਪਾ ਨਾਲ ਜੁੜ ਰਹੇ ਹਨ। ਡਾ. ਹਰਜੋਤ ਕਮਲ ਨੇ ਵਿਸ਼ਵਾਸ ਪ੍ਰਗਟਾਇਆ ਕਿ ਹਰਮੀਤ ਸਿੰਘ ਪਠਾਨਮਾਜਰਾ, ਚੇਤਨ ਸਿੰਘ ਜੌੜਾਮਾਜਰਾ ਅਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਭਾਜਪਾ ਵਿਚ ਸ਼ਾਮਲ ਹੋਣ ਨਾਲ ਪੰਜਾਬ ਵਿਚ ਪਾਰਟੀ ਸੰਗਠਨ ਨੂੰ ਨਵੀਂ ਮਜ਼ਬੂਤੀ ਮਿਲੇਗੀ। ਅੰਤ ਵਿਚ ਡਾ. ਹਰਜੋਤ ਕਮਲ ਨੇ ਭਾਜਪਾ ਪੰਜਾਬ ਦੇ ਇੰਚਾਰਜ ਸਤੀਸ਼ ਪੂਨੀਆ, ਪੰਜਾਬ ਭਾਜਪਾ ਦੇ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਅਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਜਪਾ ਜ਼ਿਲ੍ਹਾ ਮੋਗਾ ਦੀ ਸਮੁੱਚੀ ਟੀਮ ਨਵੇਂ ਸਾਥੀਆਂ ਦਾ ਸਵਾਗਤ ਕਰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਹਰ ਸਾਥੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਕਸਿਤ ਭਾਰਤ ਦੇ ਸੰਕਲਪ ਨੂੰ ਸਾਕਾਰ ਕਰਨ ਅਤੇ ਪੰਜਾਬ ਨੂੰ ਖੁਸ਼ਹਾਲ, ਸੁਰੱਖਿਅਤ ਅਤੇ ਵਿਕਾਸਸ਼ੀਲ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਦਾ ਰਹੇਗਾ।