- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਲਾ ਜ਼ਮ ਤੇ ਪੈਨਸ਼ ਨਰਜ਼

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਪੰਜਾਬ ਅਤੇ ਮੁਲਾਜ਼ਮ ਮੰਚ ਦੀ ਲੁਧਿਆਣਾ ਵਿਖੇ ਹੋਈ ਸਾਂਝੀ ਮੀਟਿੰਗ ਨੇ ਮੁਲਾਜ਼ਮਾਂ ਪੈਨਸ਼ਨਰਾਂ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਖ਼ਿਲਾਫ਼ ਸਾਂਝਾ ਸੰਘਰਸ਼ ਤੇਜ਼ ਕਰਨ ਦਾ ਜੋ ਪ੍ਰੋਗਰਾਮ ਉਲੀਕਿਆ ਹੈ, ਉਸ ਮੁਤਾਬਿਕ ਮੋਗਾ ਜ਼ਿਲ੍ਹੇ ਦੇ ਸਾਂਝਾ ਫਰੰਟ, ਸਾਂਝਾ ਮੰਚ ਦੀ ਕੋਆਰਡੀਨੇਸ਼ਨ ਕਮੇਟੀ ਬਣਾਉਣ ਅਤੇ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਅੱਗੇ ਮੁਲਾਜ਼ਮ ਪੈਨਸ਼ਨਰਜ਼ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਖ਼ਿਲਾਫ਼ 25 ਜੂਨ ਨੂੰ 10 ਵਜੇ ਧਰਨਾ ਅਤੇ ਵਿਸ਼ਾਲ ਰੈਲੀ ਕਰਨ ਦਾ ਫੈਸਲਾ ਕੀਤਾ ਹੈ। ਪੈਨਸ਼ਨਰਜ ਐਸੋਸੀਏਸ਼ਨ ਦੇ ਸੂਬਾ ਜਰਨਲ ਸਕੱਤਰ ਸੁਰਿੰਦਰ ਰਾਮ ਕੁੱਸਾ ਨੇ ਦੱਸਿਆ ਕਿ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੇ ਆਗੂ ਸਾਹਿਬਾਨ ਨੇ ਸਾਂਝੇ ਤੌਰ ’ਤੇ ਅਪੀਲ ਕੀਤੀ ਹੈ ਕਿ 25 ਜੂਨ ਨੂੰ ਜ਼ਿਲ੍ਹੇ ਦੀ ਕੋਆਰਡੀਨੇਸ਼ਨ ਕਮੇਟੀ ਬਣਾਉਣੀ ਹੈ ਸਾਰੇ ਠੀਕ 10 ਵਜੇ ਪਹੁੰਚਣ। ਕੋਆਰਡੀਨੇਸ਼ਨ ਕਮੇਟੀ ਦਾ ਗਠਨ ਕਰਨ ਉਪਰੰਤ ਧਰਨੇ ਅਤੇ ਸਟੇਜ ਦੀ ਕਾਰਵਾਈ ਚਲਾਉਣ ਦਾ ਫੈਸਲਾ ਪਹਿਲਾਂ ਹੋ ਸਕੇ। ਕੁੱਸਾ ਨੇ ਅਪੀਲ ਕੀਤੀ ਕਿ ਮੁਲਾਜ਼ਮ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਵਿਚ ਸ਼ਾਮਲ ਹਰੇਕ ਜਥੇਬੰਦੀ ਘੱਟੋ ਘੱਟ 40 ਸਾਥੀਆਂ ਦੀ ਸ਼ਮੂਲੀਅਤ ਯਕੀਨੀ ਬਣਾਵੇ। ਮੁਲਾਜ਼ਮ ਪੈਨਸ਼ਨਰ ਸਾਂਝਾ ਫਰੰਟ ਦੀ ਕੋਕਨਵੀਨਰ ਧਿਰ 20 ਸਾਥੀ, ਆਜ਼ਾਦ ਧਿਰ 10 ਤੋਂ 15 ਸਾਥੀਆਂ ਦੀ ਸ਼ਮੂਲੀਅਤ ਜ਼ਰੂਰ ਕਰਵਾਏ। ਇਸ ਮੌਕੇ ਕੁੱਸਾ ਨੇ ਦੱਸਿਆ ਕਿ ਇਸ ਮੌਕੇ ਭਰਾਤਰੀ ਜਥੇਬੰਦੀਆਂ, ਆਂਗਣਵਾੜੀ, ਆਸ਼ਾ ਵਰਕਰਾਂ ਨੂੰ ਵੀ ਧਰਨੇ ਚ ਸ਼ਾਮਲ ਹੋਣ ਦਾ ਸਦਾ ਦਿੱਤਾ ਹੈ। ਜਗਦੀਸ਼ ਸਿੰਘ ਚਾਹਲ , ਬਲੌਰ ਸਿੰਘ ਘਾਲੀ, ਸੁਖਮੰਦਰ ਸਿੰਘ, ਭੁਪਿੰਦਰ ਸਿੰਘ ਸੇਖੋਂ, ਸੁਰਜੀਤ ਸਿੰਘ ਗਗੜਾ, ਰਾਜਿੰਦਰ ਸਿੰਘ ਰਿਆੜ, ਕੁਲਵੀਰ ਸਿੰਘ ਢਿੱਲੋਂ, ਗੁਰਮੇਲ ਸਿੰਘ ਨਾਹਰ ਸੁਖਪਾਲਜੀਤ ਸਿੰਘ, ਹਰਜੰਟ ਸਿੰਘ ਬੌਡੇ, ਮੁਲਾਜਮ ਪੈਨਸ਼ਨਰ ਸਾਂਝਾ ਫਰੰਟ ਮੋਗਾ ਕੁਲਦੀਪ ਸਿੰਘ ਪ੍ਰਧਾਨ ਅਤੇ ਸੰਦੀਪ ਕੁਮਾਰ ਸਕੱਤਰ, ਪੀਐੱਸ ਐੱਮਐੱਸ ਯੂ ਡੀਸੀ ਦਫ਼ਤਰ ਮੋਗਾ ਸਾਂਝਾ ਮੁਲਾਜ਼ਮ ਮੰਚ ਮੋਗਾ ਨੇ ਸਾਂਝੀ ਮੀਟਿੰਗ ਦੇ ਫ਼ੈਂਸਲਿਆਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਪੱਧਰ ’ਤੇ ਸਮੂਹ ਮੰਤਰੀਆਂ ਦੇ ਘਰਾਂ ਅੱਗੇ ਧਰਨੇ 1 ਜੁਲਾਈ ਤੋਂ 10 ਜੁਲਾਈ ਤੱਕ ਦਿੱਤੇ ਜਾਣਗੇ ਅਤੇ ਸੂਬਾ ਪੱਧਰੀ ਮਹਾਂਰੈਲੀ 17 ਜੁਲਾਈ ਨੂੰ ਮੋਹਾਲੀ ਵਿਖੇ ਕੀਤੀ ਜਾਵੇਗੀ।