ਪੱਤਰਕਾਰਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਕੀਤੀ ਨਿਖੇਧੀ
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਆਪਣੇ
Publish Date: Sat, 03 Jan 2026 04:42 PM (IST)
Updated Date: Sun, 04 Jan 2026 04:05 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮੋਗਾ : ਪੰਜਾਬ ਦੇ ਮੁੱਖ ਮੰਤਰੀ ਵੱਲੋਂ ਆਪਣੇ ਵਿਦੇਸ਼ੀ ਦੌਰੇ ਦੌਰਾਨ ਵਰਤੇ ਗਏ ਹੈਲੀਕਾਪਟਰ ਦੇ ਮਾਮਲੇ ਵਿਚ ਸੱਚ ਨੂੰ ਉਜਾਗਰ ਕਰਨ ਵਾਲੇ ਕੁੱਝ ਪੱਤਰਕਾਰਾਂ ਤੇ ਲੁਧਿਆਣਾ ਦੀ ਸਾਈਬਰ ਸੈੱਲ ਪੁਲਿਸ ਵੱਲੋਂ ਸਰਕਾਰ ਦੀ ਸ਼ਹਿ ਤੇ ਮਾਮਲਾ ਦਰਜ਼ ਕਰਨਾ ਸੱਚ ਦੀ ਅਵਾਜ਼ ਨੂੰ ਦਬਾਉਣਾ ਹੈ ਅਤੇ ਅਜਿਹਾ ਕਰਕੇ ਲੋਕਤੰਤਰ ਦੇ ਚੌਥੇ ਥੰਮ ਵਜੋਂ ਜਾਣੇ ਜਾਂਦੇ ਮੀਡੀਆ ਤੇ ਹਮਲਾ ਕੀਤਾ ਹੈ ਜੋ ਕਿ ਪੂਰੀ ਤਰ੍ਹਾਂ ਨਿੰਦਣਯੋਗ ਹੈ ਅਤੇ ਸ੍ਰੋਮਣੀ ਅਕਾਲੀ ਦਲ ਇਸ ਦੀ ਜੰਮ ਕੇ ਨਿੰਦਿਆ ਕਰਦਾ ਹੈ। ਇਹ ਪ੍ਰਗਟਾਵਾ ਸ੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੁਲਿਸ ਇਸ ਮਾਮਲੇ ਨੂੰ ਸੋਸਲ ਮੀਡੀਆ ਤੇ ਇਤਰਾਜ਼ਯੋਗ ਟਿੱਪਣੀ ਦੱਸਦੀ ਹੈ ਅਤੇ ਇਸ ਨੂੰ ਸੁਰੱਖਿਆ ਦੇ ਮਾਮਲੇ ਨਾਲ ਜੋੜ ਰਹੇ ਹਨ ਜੋ ਕਿ ਹਾਸੋਹੀਣੀ ਗੱਲ ਹੈ ਜਦਕਿ ਇਹ ਮਾਮਲਾ ਸੂਬੇ ਦੀ ਆਰਥਿਕਤਾ ਨਾਲ ਜੁੜਿਆ ਹੋਇਆ ਹੈ ਕਿਉਂਕਿ ਆਪ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਤੇ ਜੋ ਕਰਜ਼ੇ ਦਾ ਬੋਝ ਪਾਇਆ ਹੈ ਉਸ ਨਾਲ ਪੰਜਾਬ ਦੀ ਆਰਥਿਕਤਾ ਪੂਰੀ ਤਰ੍ਹਾਂ ਡੋਲ ਗਈ ਹੈ ਅਤੇ ਸਰਕਾਰ ਆਪਣੀਆਂ ਖਾਮੀਆਂ ਨੂੰ ਛੁਪਾਉਣ ਲਈ ਹੀ ਅਜਿਹੇ ਹੱਥਕੰਡੇ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਪਿਛਲੇ ਚਾਰ ਸਾਲਾਂ ਤੋਂ ਦਿੱਲੀ ਦੀ ਕਠਪੁਤਲੀ ਬਣਿਆ ਹੋਇਆ ਹੈ ਅਤੇ ਉਸ ਦੇ ਇਸਾਰਿਆਂ ਤੇ ਚੱਲਕੇ ਪੰਜਾਬ ਨੂੰ ਖੋਖਲਾ ਕਰ ਦਿੱਤਾ ਅਤੇ ਸੂਬੇ ਦਾ ਸਾਰਾ ਪੈਸਾ ਦਿੱਲੀ ਵਾਲਿਆਂ ਨੂੰ ਲੁਟਾ ਦਿੱਤਾ ਹੈ ਅਤੇ ਹੁਣ ਸਰਕਾਰ ਦੀਆਂ ਨਾਕਾਮੀਆਂ ਨੂੰ ਉਜਾਗਰ ਕਰਨ ਵਾਲੇ ਪੱਤਰਕਾਰਾਂ ਨੂੰ ਵੀ ਪੁਲਿਸ ਕੇਸਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਸੱਚ ਨੂੰ ਕਦੇ ਧੱਕੇ ਨਾਲ ਦਬਾਇਆ ਨਹੀਂ ਜਾ ਸਕਦਾ ਅਤੇ ਹੈਲੀਕਾਪਟਰ ਵਾਲਾ ਮਾਮਲਾ ਸਭ ਦੇ ਸਾਹਮਣੇ ਸ਼ੀਸੇ ਵਾਂਗੂੰ ਸਾਫ ਹੈ । ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਪੱਤਰਕਾਰ ਭਾਈਚਾਰੇ ਨਾਲ ਮੋਢੇ ਨਾਲ ਮੋਢਾ ਲਾਕੇ ਖੜ੍ਹੇਗਾ