- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਚੋਣ ਅਫ਼ਸਰ ਮੋਗਾ ਦੇ ਦਿਸ਼ਾ-ਨਿਰਦੇਸ਼ਾਂ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਜ਼ਿਲ੍ਹਾ ਚੋਣ ਅਫ਼ਸਰ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਐੱਸਡੀਐੱਮ ਗਗਨਦੀਪ ਨਿਹਾਲ ਸਿੰਘ ਵਾਲਾ ਦੇ ਹੁਕਮਾਂ ਤਹਿਤ ਬਲਾਕ ਨੋਡਲ ਅਫ਼ਸਰ ਕੁਲਵਿੰਦਰ ਸਿੰਘ ਦੀਨਾ ਸਾਹਿਬ ਦੀ ਰਹਿਨੁਮਾਈ ਹੇਠ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਸੰਸਥਾ ਦੀ ਇਲੈਕਟਰੋਲ ਲਿਟਰੇਸੀ ਕਲੱਬ ਵੱਲੋਂ ਸਵੀਪ ਐਕਟੀਵਿਟੀ ਤਹਿਤ ਮਹਿੰਦੀ ਲਗਾਉਣ ਦੇ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਏ ਇੰਨ੍ਹਾਂ ਮਹਿੰਦੀ ਮੁਕਾਬਲਿਆਂ ਵਿਚ ਸਕੂਲ ਦੀਆਂ ਸੀਨੀਅਰ ਲੜਕੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਸਕੂਲ ਦੇ ਨੋਡਲ ਅਫ਼ਸਰ ਗੁਰਚਰਨ ਸਿੰਘ ਰਾਮਾਂ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਮਹਿੰਦੀ ਮੁਕਾਬਲੇ ਦੇ ਮਾਧਿਅਮ ਰਾਹੀਂ ਸੀਨੀਅਰ ਵਿਦਿਆਰਥੀਆਂ ਨੂੰ ਜਮਹੂਰੀਅਤ ਪ੍ਰਣਾਲੀ ਵਿਚ ਵੋਟ ਅਧਿਕਾਰ ਦੇ ਮਹੱਤਵ ਬਾਰੇ ਜਾਗਰੂਕ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਰਤੀ ਨਾਗਰਿਕਾਂ ਨੂੰ ਇਹ ਅਧਿਕਾਰ ਸੰਵਿਧਾਨ ਰਾਹੀਂ ਮਿਲਿਆ ਹੋਇਆ ਹੈ। ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਕਿਹਾ ਕਿ ਹਰ ਬਾਲਗ ਨੂੰ ਵੋਟ ਦੀ ਵਰਤੋਂ ਬਿਨ੍ਹਾਂ ਕਿਸੇ ਡਰ ਭੈਅ, ਦਬਾਅ ਅਤੇ ਲਾਲਚ ਤੋਂ ਵਿਵੇਕ ਨਾਲ ਕਰਨੀ ਚਾਹੀਦੀ ਹੈ। ਉਨ੍ਹਾਂ ਸੁਚੇਤ ਕੀਤਾ ਕਿ ਵੋਟ ਦੀ ਗਲਤ ਵਰਤੋਂ ਨਾਲ ਲੋਕਤੰਤਰ ਦੀ ਹੋਂਦ ਖ਼ਤਰੇ ਵਿਚ ਪੈ ਸਕਦੀ ਹੈ। ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਅਤੇ ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਆਪਣੇ ਪੈਗ਼ਾਮ ਵਿਚ ਕਿਹਾ ਕਿ ਵੋਟ ਦੀ ਸੁਚੱਜੀ ਵਰਤੋਂ ਮਜ਼ਬੂਤ ਲੋਕਤੰਤਰ ਦਾ ਅਧਾਰ ਹੈ। ਉਨ੍ਹਾਂ ਨੇ ਵੋਟ ਦੀ ਵਰਤੋਂ ਸੋਚ ਸਮਝ ਕੇ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਨੇ ਇਸ ਬਾਰੇ ਆਪਣੇ ਪਰਿਵਾਰਾਂ ਅਤੇ ਭਾਈਚਾਰੇ ਨੂੰ ਜਾਗਰੂਕ ਕਰਨ ਬਾਰੇ ਵੀ ਕਿਹਾ।