ਗੁਰਪ੍ਰੀਤ ਗੋਪੀ ਅਕਾਲੀ ਦਲ ਵਾਰਿਸ ਪੰਜਾਬ ਦੇ ’ਚ ਸ਼ਾਮਲ
ਅਕਾਲੀ ਦਲ 'ਵਾਰਿਸ ਪੰਜਾਬ ਦੇ'
Publish Date: Wed, 18 Mar 2026 04:00 PM (IST)
Updated Date: Thu, 19 Mar 2026 04:01 AM (IST)

ਵਕੀਲ ਮਹਿਰੋਂ ਪੰਜਾਬੀ ਜਾਗਰਣ, ਮੋਗਾ: ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਵਿਧਾਨ ਸਭਾ ਹਲਕਾ ਮੋਗਾ ਵਿਚ ਉਸ ਵੇਲੇ ਭਰਵਾਂ ਸਿਆਸੀ ਹੁਲਾਰਾ ਮਿਲਿਆ ਜਦੋਂ ਮਸ਼ਹੂਰ ਕਬੱਡੀ ਕਮੈਂਟੇਟਰ ਤੇ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਗੋਪੀ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਲ ਹੋ ਗਏ। ਪਿੰਡ ਡਗਰੂ ਵਿਖੇ ਹੋਏ ਇਕ ਸਾਦਾ ਸਮਾਗਮ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਮੋਗਾ ਤੋਂ ਉਮੀਦਵਾਰ ਭਾਈ ਰਛਪਾਲ ਸਿੰਘ ਸੋਸਣ ਨੇ ਗੁਰਪ੍ਰੀਤ ਸਿੰਘ ਗੋਪੀ ਅਤੇ ਉਨਾਂ ਦੇ ਸਮੁੱਚੇ ਪਰਿਵਾਰ ਨੂੰ ਸਰੋਪਾ ਦੇ ਕੇ ਪਾਰਟੀ ਵਿਚ ਸ਼ਾਮਲ ਕੀਤਾ। ਇਸ ਮੌਕੇ ਭਾਈ ਰਛਪਾਲ ਸਿੰਘ ਸੋਸਣ ਨੇ ਕਿਹਾ ਕਿ ਪੰਜਾਬ ਦੇ ਲੋਕ ਰਿਵਾਇਤੀ ਪਾਰਟੀਆਂ ਦੀਆਂ ਗਰੀਬ, ਕਿਸਾਨ, ਮਜ਼ਦੂਰ ਤੇ ਵਪਾਰੀ ਵਿਰੋਧੀ ਨੀਤੀਆਂ ਤੋਂ ਅੱਕ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਨਸ਼ਿਆਂ ਦੀ ਦਲਦਲ ਵਿਚ ਧਸਿਆ ਹੋਇਆ ਹੈ ਅਤੇ ਹਾਕਮ ਧਿਰ ਆਮ ਆਦਮੀ ਪਾਰਟੀ ਸਮੇਤ ਪਿਛਲੀਆਂ ਸਰਕਾਰਾਂ ਵੀ ਨਸ਼ੇ ਉੱਪਰ ਕਾਬੂ ਪਾਉਣ ਵਿਚ ਅਸਫ਼ਲ ਰਹੀਆਂ ਸਨ। ਉਨ੍ਹਾਂ ਕਿਹਾ ਕਿ ਪਾਰਟੀ ਦਾ ਮੁੱਖ ਨਿਸ਼ਾਨਾ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕਰਕੇ ਪੰਜਾਬ ਦਾ ਸਰਬਪੱਖੀ ਵਿਕਾਸ ਕਰਨਾ ਹੈ ਅਤੇ ਇਸੇ ਮੁੱਦੇ ਨੂੰ ਲੈ ਕੇ ਪਾਰਟੀ ਘਰ ਘਰ ਤੱਕ ਪਹੁੰਚ ਕਰ ਰਹੀ ਹੈ। ਭਾਈ ਰਛਪਾਲ ਸਿੰਘ ਸੋਸਣ ਨੇ ਪਾਰਟੀ ਵਿਚ ਸ਼ਾਮਲ ਹੋਣ ’ਤੇ ਕਮੈਂਟੇਟਰ ਗੁਰਪ੍ਰੀਤ ਸਿੰਘ ਗੋਪੀ ਦਾ ਸਵਾਗਤ ਕਰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵੱਖ-ਵੱਖ ਪਾਰਟੀਆਂ ਛੱਡ ਕੇ ਹੋਰ ਲੋਕ ਵੀ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਲ ਹੋਣ ਜਾ ਰਹੇ ਹਨ। ਇਸ ਮੌਕੇ ਸਤਪਾਲ ਸਿੰਘ ਸੱਤਾ ਡਗਰੂ, ਨਿਰਮਲ ਸਿੰਘ ਸੱਦਾ ਸਿੰਘ ਵਾਲਾ ਅਤੇ ਪਰਮਜੀਤ ਸਿੰਘ ਜੰਡੂ ਆਦਿ ਆਗੂ ਹਾਜ਼ਰ ਸਨ।