ਕੈਪਸ਼ਨ : ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਕਬੱਡੀ ਖੇਡ ਮੁਕਾਬਲਿਆਂ 'ਚ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਖਿਡਾਰੀ ਅਤੇ ਜੇਤੂਆਂ ਨੂੰ ਸਨਮਾਨਿਤ ਕਰਦੇ ਹੋਏ ਮੁੱਖ ਮਹਿਮਾਨ ਤੇ ਪ੍ਰਬੰਧਕ।

ਨੰਬਰ : 19 ਮੋਗਾ 26 ਪੀ, 27 ਪੀ

ਮਨਪ੍ਰਰੀਤ ਸਿੰਘ ਮੱਲੇਆਣਾ, ਨਿਹਾਲ ਸਿੰਘ ਵਾਲਾ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮਾਨਯੋੋਗ ਸੰਜੈ ਕੁਮਾਰ, ਆਈ.ਏ.ਐਸ ਵਧੀਕ ਮੁੱਖ ਸਕੱਤਰ, ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ, ਰਾਹੁਲ ਗੁਪਤਾ, ਡਾਇਰੈਕਟਰ ਸਪੋਰਟਸ ਪੰਜਾਬ, ਚੰਡੀਗੜ੍ਹ ਦੀ ਰਹਿਨੁਮਾਈ ਅਤੇ ਸੰਦੀਪ ਹੰਸ, ਆਈ.ਏ.ਐਸ ਡਿਪਟੀ ਕਮਿਸ਼ਨਰ, ਮੋੋਗਾ ਦੀ ਯੋਗ ਅਗਵਾਈ ਹੇਠ ਅੱਜ ਕਬੱਡੀ (ਨੈਸ਼ਨਲ ਸਟਾਈਲ) ਦੇ 14, 18, ਅਤੇ 25 (ਲੜਕੇ/ਲੜਕੀਆਂ) ਦੇ ਉਮਰ ਵਰਗ ਦੇ ਮੁਕਾਬਲੇ ਨਿਹਾਲ ਸਿੰਘ ਵਾਲਾ ਸਬ-ਡਵੀਜ਼ਨ ਪੱਧਰ ਤੇ ਪਿੰਡ ਧੂੜਕੋਟ ਰਣਸੀਂਹ ਵਿਖੇ ਬਹੁਤ ਹੀ ਸ਼ਾਨਦਾਰ ਢੰਗ ਨਾਲ ਸ਼ੁਰੂ ਕਰਵਾਏ ਗਏ।

ਇਹ ਜਾਣਕਾਰੀ ਦਿੰਦਿਆਂ ਬਲਵੰਤ ਸਿੰਘ, ਜ਼ਿਲ੍ਹਾ ਖੇਡ ਅਫਸਰ ਨੇ ਦੱਸਿਆ ਕਿ ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਪਿੰਡ ਧੂੜਕੋਟ ਰਣਸੀਂਹ ਵਿਖੇ ਬਹੁਤ ਹੀ ਉਤਸ਼ਾਹ ਨਾਲ ਨੌਜਵਾਨ ਖਿਡਾਰੀ ਅਤੇ ਖਿਡਾਰਨਾਂ ਨੇ ਭਾਗ ਲਿਆ। ਇਸ ਮੌਕੇ ਤੇ ਰਾਜਵਿੰਦਰ ਕੌਰ ਭਾਗੀਕੇ ਹਲਕਾ ਇੰਚਾਰਜ ਕਾਂਗਰਸ ਨੇ ਟੀਮਾਂ ਨਾਲ ਜਾਣ ਪਛਾਣ ਕਰਕੇ ਟੂਰਨਾਮੈਂਟ ਦੀ ਸ਼ੁਰੂਆਤ ਕੀਤੀ ਅਤੇ ਆਪਣੇ ਸੰਦੇਸ਼ ਵਿੱਚ ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਭਰ ਦੇ ਵਿੱਚ ਕਬੱਡੀ ਦੇ ਖੇਡ ਮੁਕਾਬਲੇ ਕਰਵਾਉਣ ਤੇ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਵਿੱਚ ਭਾਗ ਲੈਣ ਲਈ ਪ੍ਰਰੇਰਿਤ ਕੀਤਾ। ਜ਼ਿਕਰਯੋਗ ਹੈ ਕਿ ਇਹ ਕਬੱਡੀ ਮੁਕਾਬਲੇ ਦਾ ਉਦਘਾਟਨ ਉਪ ਮੰਡਲ ਮੈਜਿਸਟ੍ਰੇਟ ਨਿਹਾਲ ਸਿੰਘ ਵਾਲਾ ਮਨਦੀਪ ਕੌਰ ਵੱਲੋਂ ਵੀਰਵਾਰ ਨੂੰ ਕੀਤਾ ਗਿਆ ਸੀ।

ਇਸ ਮੌਕੇ ਰਾਜਵਿੰਦਰ ਕੌਰ ਭਾਗੀਕੇ ਨੇ ਖਿਡਾਰੀਆਂ ਨੂੰ ਖੇਡਾਂ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਖੇਡਾਂ ਨਾਲ ਸਰੀਰ ਤੰਦਰੁਸਤ ਅਤੇ ਵਧੀਆ ਰਹਿੰਦਾ ਹੈ ਅਤੇ ਇੱਕ ਤੰਦਰੁਸਤ ਸਰੀਰ ਵਿੱਚ ਹੀ ਤੰਦਰੁਸਤ ਦਿਮਾਗ ਵਿਕਾਸ ਕਰ ਸਕਦਾ ਹੈ। ਜ਼ਿਕਰਯੋਗ ਹੈ ਕਿ ਮੋਗਾ ਸਬ-ਡਵੀਜ਼ਨ ਦੇ ਮੁਕਾਬਲੇ ਗੁਰੂ ਨਾਨਕ ਕਾਲਜ, ਮੋਗਾ ਵਿਖੇ ਮਿਤੀ 22 ਜੁਲਾਈ ਅਤੇ ਧਰਮਕੋਟ ਸਬ-ਡਵੀਜ਼ਨ ਦੇ ਮੁਕਾਬਲੇ ਪਿੰਡ ਲੋਹਾਰਾ ਦੇ ਸਟੇਡੀਅਮ ਵਿਖੇ 23 ਜੁਲਾਈ ਨੂੰ ਕਰਵਾਏ ਜਾਣਗੇ।