- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਕਾਂਗਰਸ ਕਮੇਟੀ ਮੋਗਾ ਦੇ ਦਫ਼ਤਰ

ਕੁਲਵਿੰਦਰ ਸਿੰਘ ਸਹੋਤਾ ਪੰਜਾਬੀ ਜਾਗਰਣ ਮੋਗਾ: ਜ਼ਿਲ੍ਹਾ ਕਾਂਗਰਸ ਕਮੇਟੀ ਮੋਗਾ ਦੇ ਦਫ਼ਤਰ ਵਿਖੇ ਅੱਜ ਇਕ ਅਹਿਮ ਨਿਯੁਕਤੀ ਕਰਦਿਆਂ ਕਲਜਿੰਦਰ ਸਿੰਘ ਘੱਲ ਕਲਾਂ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਮੋਗਾ ਦਾ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਮੋਗਾ ਦੇ ਪ੍ਰਧਾਨ ਹਰੀ ਸਿੰਘ ਖਾਈ ਵੱਲੋਂ ਕੁਲਜਿੰਦਰ ਸਿੰਘ ਨੂੰ ਨਿਯੁਕਤੀ ਪੱਤਰ ਸੌਂਪਿਆ ਗਿਆ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਸੰਬੋਧਨ ਕਰਦਿਆਂ ਪਾਰਟੀ ਆਗੂਆਂ ਨੇ ਕਿਹਾ ਕਿ ਕੁਲਜਿੰਦਰ ਸਿੰਘ ਪਿਛਲੇ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਦੀਆਂ ਗਤੀਵਿਧੀਆਂ ਵਿਚ ਸਰਗਰਮੀ ਨਾਲ ਕੰਮ ਕਰਦੇ ਆ ਰਹੇ ਹਨ ਅਤੇ ਪਾਰਟੀ ਦੀ ਮਜ਼ਬੂਤੀ ਲਈ ਲਗਾਤਾਰ ਯਤਨਸ਼ੀਲ ਰਹੇ ਹਨ। ਉਨ੍ਹਾਂ ਨੂੰ ਮਿਲੀ ਇਹ ਨਵੀਂ ਜ਼ਿੰਮੇਵਾਰੀ ਪਾਰਟੀ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਅਤੇ ਸਰਗਰਮੀ ’ਤੇ ਭਰੋਸੇ ਦਾ ਪ੍ਰਗਟਾਵਾ ਹੈ। ਨਵੀਂ ਜ਼ਿੰਮੇਵਾਰੀ ਮਿਲਣ ’ਤੇ ਕੁਲਜਿੰਦਰ ਸਿੰਘ ਨੇ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕਾਂਗਰਸ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਹਰ ਪੱਧਰ ’ਤੇ ਪਾਰਟੀ ਵਰਕਰਾਂ ਨਾਲ ਮਿਲ ਕੇ ਕੰਮ ਕਰਨ ਲਈ ਉਹ ਪੂਰੀ ਵਚਨਬੱਧਤਾ ਨਾਲ ਯਤਨ ਕਰਨਗੇ। ਕੁਲਜਿੰਦਰ ਸਿੰਘ ਵੱਲੋਂ ਹਲਕਾ ਇੰਚਾਰਜ ਮਾਲਵਿਕਾ ਸੂਦ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਸਾਹਿਲ ਅਰੋੜਾ, ਵਾਈਸ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਮੋਗਾ, ਸਾਬਕਾ ਕੌਂਸਲਰ ਸ. ਚਰਨਜੀਤ ਸਿੰਘ ਕੋਰੇਵਾਲਾ, ਜਨਰਲ ਸਕੱਤਰ ਜ਼ਿਲ੍ਹਾ ਕਾਂਗਰਸ ਕਮੇਟੀ ਮੋਗਾ, ਕੁਨਾਲ ਸ਼ਰਮਾ, ਸ਼ਹਿਰੀ ਜਨਰਲ ਸਕੱਤਰ ਮੋਗਾ, ਅਜੈ ਧਾਪ, ਕੋਰੇਵਾਲਾ ਤੋਂ ਇਲਾਵਾ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।