- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਉਣ ਵਾਲੀਆਂ ਵਿਧਾਨ ਸਭਾ

ਨਿੱਜੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਗਾ : ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਪਾਰਟੀ ਵੱਲੋਂ ਹਰ ਵਰਗ ਨੂੰ ਪਹਿਲ ਦਿੱਤੀ ਜਾ ਰਹੀ ਹੈ। ਇਸੇ ਤਹਿਤ ਭਾਜਪਾ ਐੱਸਸੀ ਮੋਰਚਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ, ਸਾਬਕਾ ਸਟੇਟ ਕਾਰਜਕਾਰਨੀ ਮੈਂਬਰ ਅਤੇ ਸਾਬਕਾ ਜ਼ਿਲ੍ਹਾ ਸਕੱਤਰ ਕਮਲ ਘਾਰੂ ਨੂੰ ਪੰਜਾਬ ਸਟੇਟ ਭਾਜਪਾ ਮਜ਼ਦੂਰ ਸੈੱਲ ਦਾ ਕੋ-ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਆਪਣੀ ਨਿਯੁਕਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਮਲ ਘਾਰੂ ਨੇ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ, ਭਾਜਪਾ ਪੰਜਾਬ ਮਜ਼ਦੂਰ ਸੈੱਲ ਦੇ ਕਨਵੀਨਰ ਸੰਜੀਵ ਅਟਵਾਲ, ਭਾਜਪਾ ਪੰਜਾਬ ਮੈਡੀਕਲ ਸੈੱਲ ਦੇ ਕਨਵੀਨਰ ਡਾ. ਸੀਮਾਂਤ ਗਰਗ ਅਤੇ ਮੋਗਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਦਾ ਧੰਨਵਾਦ ਕੀਤਾ।