- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤੀ ਜਨਤਾ ਪਾਰਟੀ ਮਹਿਲਾ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਮੋਗਾ ਕਮਲਜੀਤ ਕੌਰ ਨੇ ਅੱਜ ਚੰਡੀਗੜ੍ਹ ਵਿਖੇ ਹਰਿਆਣਾ ਦੇ ਮਾਣਯੋਗ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਉਨ੍ਹਾਂ ਦੇ ਮੁੱਖ ਮੰਤਰੀ ਨਿਵਾਸ ਵਿਖੇ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ, ਸੂਬੇ ਦੇ ਲੋਕਾਂ ਦੀਆਂ ਉਮੀਦਾਂ ਅਤੇ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਕਮਲਜੀਤ ਕੌਰ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਨਇਬ ਸਿੰਘ ਸੈਣੀ ਨਾਲ ਹੋਈ ਇਹ ਮੁਲਾਕਾਤ ਉਨ੍ਹਾਂ ਲਈ ਬਹੁਤ ਹੀ ਮਾਣ ਅਤੇ ਸੁਭਾਗ ਵਾਲੀ ਗੱਲ ਹੈ। ਉਨ੍ਹਾਂ ਨੇ ਕਿਹਾ ਕਿ ਸੈਣੀ ਵੱਲੋਂ ਦਿੱਤਾ ਗਿਆ ਕੀਮਤੀ ਮਾਰਗਦਰਸ਼ਨ, ਉਤਸ਼ਾਹ ਅਤੇ ਹੌਸਲਾ ਅਫ਼ਜ਼ਾਈ ਉਨ੍ਹਾਂ ਲਈ ਪ੍ਰੇਰਨਾ ਦਾ ਸਰੋਤ ਹੈ। ਅੰਤ ਵਿਚ ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿਚ ਭਾਰਤੀ ਜਨਤਾ ਪਾਰਟੀ ਪੰਜਾਬ ਵਿਚ ਹੋਰ ਮਜ਼ਬੂਤੀ ਨਾਲ ਉਭਰੇਗੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਨਵੇਂ ਪੰਜਾਬ ਅਤੇ ਖੁਸ਼ਹਾਲ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੂਰੀ ਤਾਕਤ ਨਾਲ ਮੈਦਾਨ ਵਿਚ ਉੱਤਰੇਗੀ।