- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਸ਼ਯਪ ਰਾਜਪੂਤ ਮਹਿਰਾ ਸਭਾ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਕਸ਼ਯਪ ਰਾਜਪੂਤ ਮਹਿਰਾ ਸਭਾ ਮੋਗਾ ਦੀ ਇਕ ਵਿਸ਼ੇਸ਼ ਮੀਟਿੰਗ ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਜ਼ੀਰਾ ਰੋਡ ਮੋਗਾ ਵਿਖੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਨੀਆਂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿਚ ਪਿੰਡ ਦਿਆਲਪੁਰਾ ਮਿਰਜੇ ਦੇ ਮਹਿਰਾ ਪਰਿਵਾਰਾਂ ਨਾਲ ਹੋਈ ਬੇਇਨਸਾਫ਼ੀ ਦੇ ਗੰਭੀਰ ਮਾਮਲੇ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਹਾਜ਼ਰ ਸਮੂਹ ਮੈਂਬਰਾਂ ਨੇ ਇਸ ਮਾਮਲੇ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਪ੍ਰਭਾਵਿਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ ਦਾ ਅਹਿਦ ਲਿਆ। ਮੀਟਿੰਗ ਦੌਰਾਨ ਸਮੂਹ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਪਿੰਡ ਦਿਆਲਪੁਰਾ ਮਿਰਜੇ ਦੇ ਮਹਿਰਾ ਪਰਿਵਾਰਾਂ ਨਾਲ ਹੋਈ ਬੇਇਨਸਾਫ਼ੀ ਦੇ ਖ਼ਿਲਾਫ਼ ਚੱਲ ਰਹੇ ਸੰਘਰਸ਼ ਨੂੰ ਪੂਰਨ ਹਮਾਇਤ ਦੇਣ ਦਾ ਐਲਾਨ ਕੀਤਾ ਗਿਆ। ਸਭਾ ਦੇ ਮੈਂਬਰਾਂ ਨੇ ਕਿਹਾ ਕਿ ਕਿਸੇ ਵੀ ਸਮਾਜ ਦੇ ਪਰਿਵਾਰਾਂ ਨਾਲ ਹੋਣ ਵਾਲੀ ਬੇਇਨਸਾਫ਼ੀ ਨੂੰ ਅਣਦੇਖਿਆ ਨਹੀਂ ਕੀਤਾ ਜਾ ਸਕਦਾ। ਜਦੋਂ ਕਿਸੇ ਪਰਿਵਾਰ ਨੂੰ ਇਨਸਾਫ਼ ਪ੍ਰਾਪਤ ਕਰਨ ਲਈ ਸੰਘਰਸ਼ ਕਰਨਾ ਪਵੇ ਤਾਂ ਸਮਾਜ ਦੇ ਹਰ ਵਰਗ ਅਤੇ ਜਥੇਬੰਦੀ ਦਾ ਫਰਜ਼ ਬਣਦਾ ਹੈ ਕਿ ਉਹ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੇ ਹੋਣ ਅਤੇ ਉਨ੍ਹਾਂ ਦੀ ਆਵਾਜ਼ ਨੂੰ ਸਬੰਧਤ ਅਧਿਕਾਰੀਆਂ ਤੇ ਸਰਕਾਰ ਤੱਕ ਪਹੁੰਚਾਉਣ। ਸਭਾ ਦੇ ਆਗੂਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਪਿੰਡ ਦਿਆਲਪੁਰਾ ਮਿਰਜੇ ਦੇ ਮਹਿਰਾ ਪਰਿਵਾਰਾਂ ਨਾਲ ਜੁੜੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਪੂਰੇ ਮਾਮਲੇ ਦੀ ਨਿਰਪੱਖਤਾ ਨਾਲ ਜਾਂਚ ਕਰਵਾਈ ਜਾਵੇ। ਆਗੂਆਂ ਨੇ ਚਿਤਾਵਨੀ ਭਰੇ ਲਹਿਜ਼ੇ ਵਿੱਚ ਕਿਹਾ ਕਿ ਜੇਕਰ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਨੂੰ ਹੱਲ ਕਰਨ ਲਈ ਸਮੇਂ ਸਿਰ ਕੋਈ ਠੋਸ ਕਾਰਵਾਈ ਨਾ ਕੀਤੀ ਗਈ ਤਾਂ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਪੰਜਾਬ ਪੱਧਰ