ਸਵਰਨ ਗੁਲਾਟੀ, ਮੋਗਾ : ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ ਗਸ਼ਤ ਦੌਰਾਨ 175 ਲੀਟਰ ਲਾਹਣ ਅਤੇ ਸ਼ਰਾਬ ਬਨਾਉਣ ਵਾਲੀ ਚਾਲੂ ਭੱਠੀ ਸਣੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਥਾਣਾ ਨਿਹਾਲ ਸਿੰਘ ਵਾਲਾ ਦੇ ਹੌਲਦਾਰ ਇਕਬਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਗਸ਼ਤ ਦੌਰਾਨ ਪਿੰਡ ਮਾਛੀਕੇ ਵਿਖੇ ਗੁਰਚਰਨ ਸਿੰਘ ਪੁੱਤਰ ਪ੍ਰਰੀਤਮ ਸਿੰਘ ਵਾਸੀ ਨਵਾਂ ਮਾਛੀਕੇ ਨੂੰ ਕਾਬੂ ਕਰਕੇ ਉਸ ਕੋਲੋਂ 150 ਲੀਟਰ ਲਾਹਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਧਰਮਕੋਟ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਗਸ਼ਤ ਦੌਰਾਨ ਪਿੰਡ ਨੂਰਪੁਰ ਹਕੀਮਾ ਵਿਚ ਜਿੰਦਰ ਸਿੰਘ ਪੁੱਤਰ ਕੇਹਰ ਸਿੰਘ ਵਾਸੀ ਨੂਰਪੁਰ ਹਕੀਮਾ ਨੂੰ ਕਾਬੂ ਕਰਕੇ ਉਸ ਕੋਲੋਂ 25 ਲੀਟਰ ਲਾਹਣ ਅਤੇ ਇਕ ਬੋਤਲ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪੁਲਿਸ ਵੱਲੋਂ ਵੱਖ ਵੱਖ ਥਾਂਵਾ ਤੋਂ ਕਾਬੂ ਕੀਤੇ ਦੋਨੋ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।