- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨਾਂ ਅਤੇ ਮਜ਼ਦੂਰਾਂ ਦੇ ਹਿੱਤਾਂ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਕਿਸਾਨਾਂ ਅਤੇ ਮਜ਼ਦੂਰਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਸਰਕਾਰ ਮੰਡੀਆਂ ਵਿਚੋਂ ਝੋਨੇ ਦੀ ਖ਼ਰੀਦ ਅਤੇ ਚੁਕਾਈ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਵੇ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਅਤੇ ਮਜ਼ਦੂਰਾਂ ਨੂੰ ਆਪਣੀ ਰੋਜ਼ੀ-ਰੋਟੀ ਨਾਲ ਸਬੰਧਤ ਕੰਮਕਾਜ ਵਿਚ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲ ਸਕੇ। ਇਹ ਮੰਗ ਕਿਰਤੀਆਂ ਦੇ ਰਾਖੇ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗਲੋਟੀ ਨੇ ਕੀਤੀ। ਮੋਰਚੇ ਦੇ ਆਗੂਆਂ ਨੇ ਦੱਸਿਆ ਕਿ ਸੂਬੇ ਵਿਚ ਝੋਨੇ ਦੀ ਕਟਾਈ ਦਾ ਕੰਮ ਤੇਜ਼ੀ ਨਾਲ ਸ਼ੁਰੂ ਹੋ ਚੁੱਕਾ ਹੈ ਅਤੇ ਕਿਸਾਨ ਆਪਣੀ ਫ਼ਸਲ ਲੈ ਕੇ ਮੰਡੀਆਂ ਵਿਚ ਪਹੁੰਚ ਰਹੇ ਹਨ ਪਰ ਦੂਜੇ ਪਾਸੇ ਮੰਡੀਆਂ ’ਚੋਂ ਝੋਨੇ ਦੀ ਚੁਕਾਈ ਦੀ ਰਫ਼ਤਾਰ ਬੇਹੱਦ ਧੀਮੀ ਹੋਣ ਕਾਰਨ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਗੂਆਂ ਨੇ ਦੱਸਿਆ ਕਿ ਬੀਤੇ ਦਿਨ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਖਾਰਾ ਦੀ ਮੰਡੀ ’ਚੋਂ ਕਿਸਾਨਾਂ ਅਤੇ ਮਜ਼ਦੂਰਾਂ ਦੇ ਭਰਾਵਾਂ ਨੇ ਆਪਣੀਆਂ ਮੁਸ਼ਕਲਾਂ ਜਥੇਬੰਦੀ ਦੇ ਧਿਆਨ ਵਿਚ ਲਿਆਂਦੀਆਂ। ਉਨ੍ਹਾਂ ਦੱਸਿਆ ਕਿ ਖਾਰਾ ਮੰਡੀ ਝੋਨੇ ਨਾਲ ਖਚਾਖਚ ਭਰੀ ਹੋਈ ਹੈ ਪਰ ਫ਼ਰਮਾਂ ਵੱਲੋਂ ਅਜੇ ਤੱਕ ਮੰਡੀ ’ਚੋਂ ਝੋਨੇ ਦਾ ਇਕ ਵੀ ਦਾਣਾ ਨਹੀਂ ਚੁੱਕਿਆ ਗਿਆ। ਕਿਰਤੀਆਂ ਦੇ ਰਾਖੇ ਮੋਰਚਾ ਪੰਜਾਬ ਦੇ ਆਗੂਆਂ ਨੇ ਪੰਜਾਬ ਸਰਕਾਰ ਅਤੇ ਸਬੰਧਤ ਖ਼ਰੀਦ ਏਜੰਸੀਆਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿਚ ਪਏ ਝੋਨੇ ਦੀ ਜਲਦੀ ਤੋਂ ਜਲਦੀ ਖ਼ਰੀਦ ਯਕੀਨੀ ਬਣਾਈ ਜਾਵੇ ਅਤੇ ਚੁਕਾਈ ਦੀ ਰਫ਼ਤਾਰ ਤੇਜ਼ ਕੀਤੀ ਜਾਵੇ।