ਕਾਂਗਰਸੀ ਆਗੂਆਂ ਦੀ ਅਹਿਮ ਮੀਟਿੰਗ ਪਿੰਡ ਸਾਫੂਵਾਲਾ ਵਿਖੇ ਸਵਰਗੀ
Publish Date: Sat, 03 Oct 2026 04:20 PM (IST)
Updated Date: Sun, 04 Oct 2026 04:02 AM (IST)
ਸਾਬਕਾ ਚੇਅਰਮੈਨ ਵਿਨੋਦ ਬਾਂਸਲ ਦੇ ਹੱਕ ’ਚ ਡਟਣ ਦਾ ਐਲਾਨ ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ : ਪਿੰਡ ਸਾਫੂਵਾਲਾ ਵਿਖੇ ਸਵਰਗੀ ਗੁਰਚਰਨ ਸਿੰਘ ਦੇ ਪੁੱਤਰ ਗੁਰਪ੍ਰੀਤ ਸਿੰਘ (ਨੋਨਾ) ਗਿੱਲ ਦੇ ਗ੍ਰਹਿ ਵਿਖੇ ਸਮੂਹ ਕਾਂਗਰਸੀ ਆਗੂਆਂ ਦੀ ਇੱਕ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿਚ ਆਉਣ ਵਾਲੀਆਂ 2027 ਦੀਆਂ ਚੋਣਾਂ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਹਾਜ਼ਰ ਕਾਂਗਰਸੀ ਆਗੂਆਂ ਨੇ ਸਾਬਕਾ ਚੇਅਰਮੈਨ ਵਿਨੋਦ ਬਾਂਸਲ ਦੇ ਹੱਕ ਵਿਚ ਡਟ ਕੇ ਖੜ੍ਹਨ ਦਾ ਐਲਾਨ ਕਰਦਿਆਂ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਮੀਟਿੰਗ ਵਿੱਚ ਮੌਜੂਦਾ ਪੰਚਾਇਤੀ ਨੁਮਾਇੰਦਿਆਂ ਅਤੇ ਹੋਰ ਕਾਂਗਰਸੀ ਆਗੂਆਂ ਦੀ ਸ਼ਮੂਲੀਅਤ ਨੇ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਆਪਸੀ ਵਿਚਾਰ ਸਾਂਝੇ ਕਰਨ ਦਾ ਮੌਕਾ ਪ੍ਰਦਾਨ ਕੀਤਾ। ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿਚਕਾਰ ਆਪਸੀ ਤਾਲਮੇਲ ਅਤੇ ਏਕਤਾ ਬਣਾਈ ਰੱਖਣੀ ਜ਼ਰੂਰੀ ਹੈ। ਉਨ੍ਹਾਂ ਨੇ ਵਿਨੋਦ ਬਾਂਸਲ ਨੂੰ ਸਮਰਥਨ ਦੇਣ ਦੀ ਗੱਲ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਦੇ ਨਾਲ ਮਿਲ ਕੇ ਕੰਮ ਕਰਨਗੇ। ਵਿਨੋਦ ਬਾਂਸਲ ਨੇ ਕਿਹਾ ਕਿ ਕਾਂਗਰਸੀ ਆਗੂਆਂ ਅਤੇ ਸਾਥੀਆਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਨੂੰ ਉਹ ਮਹੱਤਵ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸਾਥੀਆਂ ਦਾ ਵਿਸ਼ਵਾਸ ਤੇ ਸਮਰਥਨ ਉਨ੍ਹਾਂ ਲਈ ਅਹਿਮ ਹੈ। ਉਨ੍ਹਾਂ ਨੇ ਆਪਸੀ ਏਕਤਾ, ਤਾਲਮੇਲ ਅਤੇ ਮਿਲਜੁਲ ਕੇ ਕੰਮ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਮਿਲ ਕੇ ਲੋਕਾਂ ਨਾਲ ਜੁੜੇ ਰਹਿਣਾ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਸੁਣਨਾ ਜ਼ਰੂਰੀ ਹੈ। ਮੀਟਿੰਗ ਦੌਰਾਨ ਕਾਂਗਰਸੀ ਆਗੂਆਂ ਨੇ ਵੀ ਵਿਨੋਦ ਬਾਂਸਲ ਨੂੰ ਭਰੋਸਾ ਦਿਵਾਇਆ ਕਿ ਉਹ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨਗੇ ਅਤੇ ਆਪਸੀ ਸਾਂਝ ਨੂੰ ਹੋਰ ਮਜ਼ਬੂਤ ਕਰਨ ਲਈ ਯਤਨਸ਼ੀਲ ਰਹਿਣਗੇ। ਇਸ ਮੌਕੇ ਹਰਬੰਸ ਸਿੰਘ ਮੈਂਬਰ, ਰਾਜੂ ਮੈਂਬਰ, ਗੋਪੀ ਨਾਗਰਾ, ਭੋਲੇ ਸ਼ਾਹ, ਹਰਨੇਕ ਸਿੰਘ, ਭੋਲਾ ਬਰਾੜ, ਸਹਿਜਾ ਹੇਅਰ, ਮੱਲ ਸਿੰਘ ਸਾਬਕਾ ਚੇਅਰਮੈਨ ਬਲਾਕ ਸੰਮਤੀ, ਸਾਬਕਾ ਸਰਪੰਚ ਹਰਜੀਤ ਸਿੰਘ, ਅਮਰ ਸਿੰਘ, ਮਨਜੀਤ ਸਿੰਘ, ਰੇਸ਼ਮ ਸਿੰਘ ਅਤੇ ਹਿੰਦਾ ਬਰਾੜ ਸੱਦੇਵਾਲਾ ਸਮੇਤ ਹੋਰ ਕਾਂਗਰਸੀ ਆਗੂ ਹਾਜ਼ਰ ਸਨ।