ਖ਼ਾਲਸਾ ਸਕੂਲ ਨੇ ਦਮਦਮਾ ਸਾਹਿਬ ਵਿਖੇ ਲਗਾਈ ਪ੍ਰਦਰਸ਼ਨੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕਧਾਰਮਿਕ ਪ੍ਰਦਰਸ਼ਨੀ ਮੌਕੇ ਮੌਜੂਦ ਸਕੂਲ ਸਟਾਫ ਤੇ ਵਿਦਿਆਰਥੀ।
Publish Date: Sun, 12 Apr 2026 04:03 PM (IST)
Updated Date: Mon, 13 Apr 2026 04:02 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਮੋਗਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੁਆਰਾ ਚਲਾਈ ਜਾ ਰਹੀ ਪੁਰਾਣੀ ਨਾਮੀ ਸਿੱਖਿਆ ਸੰਸਥਾ ਗੁਰੂ ਨਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਤਖ਼ਤੂਪੁਰਾ ਵੱਲੋਂ ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਧਾਰਮਿਕ ਪ੍ਰਦਰਸ਼ਨੀ ਲਗਾਈ ਗਈ। ਇਸ ਨਿਵੇਕਲੀ ਪ੍ਰਦਰਸ਼ਨੀ ਦੌਰਾਨ ਪ੍ਰਿੰਸੀਪਲ ਸੰਦੀਪ ਸਿੰਘ ਵੋਹਰਾ, ਧਾਰਮਿਕ ਅਧਿਆਪਕ ਭਾਈ ਦਵਿੰਦਰਦੁਆਰ ਸਿੰਘ ਖ਼ਾਲਸਾ, ਮੈਡਮ ਬਲਵੀਰ ਕੌਰ ਅਤੇ ਮੈਡਮ ਪ੍ਰਵੀਨ ਨੇ ਸਰਗਰਮ ਭੂਮਿਕਾ ਨਿਭਾਈ। ਮੈਡਮ ਸਤਿੰਦਰਪਾਲ ਕੌਰ, ਮੈਡਮ ਬਲਵੀਰ ਕੌਰ ਅਤੇ ਮੈਡਮ ਪ੍ਰਵੀਨ ਨੇ ਬੱਚਿਆਂ ਨੂੰ ਕਵਿਸ਼ਰੀ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਭਾਈ ਜਗਪ੍ਰੀਤ ਸਿੰਘ ਨੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪ੍ਰਦਸ਼ਨ ਕੀਤਾ। ਇਸ ਮੌਕੇ ਸਕੂਲ ਦੇ ਸਮੁੱਚੇ ਸਟਾਫ਼ ਦੇ ਸਹਿਯੋਗ ਨਾਲ ਕੀਤੇ ਗਏ ਲਾਮਿਸਾਲ ਯਤਨਾਂ ਦਾ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਭਾਈ ਟੇਕ ਸਿੰਘ ਧਨੌਲਾ, ਸਿੱਖਿਆ ਸਕੱਤਰ ਸੁਖਮੰਦਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੇ ਮੈਂਬਰ ਭਾਈ ਗੁਰਪ੍ਰੀਤ ਸਿੰਘ ਝੱਬਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਪਰਮਜੀਤ ਸਿੰਘ ਖ਼ਾਲਸਾ, ਜਥੇਦਾਰ ਗੁਰਮੀਤ ਸਿੰਘ ਬੂਹ, ਮੈਨੇਜਰ ਤਖ਼ਤ ਸ਼੍ਰੀ ਦਮਦਮਾ ਸਾਹਿਬ ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਧਰਮ ਪ੍ਰਚਾਰ ਕਮੇਟੀ ਸਬ ਇਨਚਾਰਜ ਤਲਵੰਡੀ ਸਾਬੋ ਭਾਈ ਭੋਲਾ ਸਿੰਘ ਸਮੇਤ ਵੱਡੀ ਗਿਣਤੀ ਵਿਚ ਅਹਿਮ ਹਸਤੀਆਂ ਅਤੇ ਸੰਗਤ ਨੇ ਪਹੁੰਚ ਕੇ ਪ੍ਰਦਰਸ਼ਨੀ ਅਤੇ ਕਵਿਸ਼ਰੀ ਆਦਿ ਦੀ ਪੇਸ਼ਕਾਰੀ ਦੀ ਭਰਵੀਂ ਸਰਾਹਣਾ ਕੀਤੀ। ਪ੍ਰਿੰਸੀਪਲ ਸੰਦੀਪ ਸਿੰਘ ਵੋਹਰਾ ਨੇ ਦੱਸਿਆ ਕਿ ਖ਼ਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਇਹ ਪ੍ਰਦਰਸ਼ਨੀ ਸਿੱਖ ਧਰਮ ਅਤੇ ਮਾਣਮੱਤੇ ਇਤਿਹਾਸ ਦੀ ਗੌਰਵਮਈ ਵਿਰਾਸਤ ਨੂੰ ਰੂਪਮਾਨ ਕਰਨ ਦਾ ਇਕ ਵਿਸ਼ੇਸ਼ ਯਤਨ ਸੀ ਜੋ ਆਪਣਾ ਸਾਰਥਿਕ ਸੰਦੇਸ਼ ਦੇਣ ਵਿਚ ਪੂਰੀ ਤਰ੍ਹਾਂ ਸਫ਼ਲ ਰਹੀ ਹੈ।