ਖ਼ਾਲਸਾ ਸਕੂਲ ਤਖ਼ਤੂਪੁਰਾ ਦਾ ਨਤੀਜਾ ਸੌ ਫ਼ੀਸਦ ਰਿਹਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ
Publish Date: Fri, 03 Apr 2026 03:54 PM (IST)
Updated Date: Sat, 04 Apr 2026 04:02 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਿਹਾਲ ਸਿੰਘ ਵਾਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਪੁਰਾਣੀ ਨਾਮੀ ਸੰਸਥਾ ਗੁਰੂ ਨਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਤਖ਼ਤੂਪੁਰਾ ਸਾਹਿਬ ਦਾ ਪੰਜਵੀਂ ਸ਼੍ਰੇਣੀ ਦਾ ਨਤੀਜਾ ਸੌ ਫ਼ੀਸਦੀ ਰਿਹਾ। ਸਕੂਲ ਪ੍ਰਿੰਸੀਪਲ ਸੰਦੀਪ ਸਿੰਘ ਵੋਹਰਾ ਨੇ ਨਤੀਜੇ ਦਾ ਐਲਾਨ ਕਰਦਿਆਂ ਦੱਸਿਆ ਕਿ ਸਾਰੇ ਵਿਦਿਆਰਥੀ ਵਧੀਆ ਅੰਕ ਲੈ ਕੇ ਪਾਸ ਹੋਏ ਹਨ। ਉਨ੍ਹਾਂ ਦੱਸਿਆ ਕਿ ਗੁਣਪ੍ਰੀਤ ਸਿੰਘ ਅਤੇ ਹਰਮਨਦੀਪ ਸਿੰਘ 94.8 ਫੀਸਦੀ ਅੰਕ ਲੈ ਕੇ ਸਾਂਝੇ ਤੌਰ ’ਤੇ ਅੱਵਲ ਰਹੇ। ਮਹਿਕਪ੍ਰੀਤ ਕੌਰ 89.6 ਫੀਸਦੀ ਅੰਕ ਲੈ ਕੇ ਦੂਜੇ ਸਥਾਨ ’ਤੇ ਰਹੀ ਅਤੇ ਜਸਕਰਨ ਸਿੰਘ 85.6 ਫੀਸਦੀ ਅੰਕ ਹਾਸਲ ਕਰਕੇ ਤੀਜੇ ਸਥਾਨ ’ਤੇ ਰਿਹਾ। ਪ੍ਰਿੰਸੀਪਲ ਸੰਦੀਪ ਸਿੰਘ ਨੇ ਕਿਹਾ ਕਿ ਇਹ ਸ਼ਾਨਦਾਰ ਨਤੀਜੇ ਵਿਦਿਆਰਥੀਆਂ ਦੀ ਕਠਿਨ ਮਿਹਨਤ ਅਤੇ ਸਮਰਪਣ ਭਾਵਨਾ ਦਾ ਪ੍ਰਤੀਕ ਹਨ। ਉਨ੍ਹਾਂ ਨੇ ਵਿਦਿਆਰਥੀਆਂ ਦੇ ਉੱਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਮੋਹਰੀ ਬੱਚਿਆਂ ਦਾ ਮੈਡਲਾਂ ਨਾਲ ਸਨਮਾਨ ਕੀਤਾ। ਸਕੂਲ ਮੁਖੀ ਨੇ ਕਿਹਾ ਕਿ ਕਾਬਲ, ਮਿਹਨਤੀ ਤੇ ਸੁਹਿਰਦ ਅਧਿਆਪਕਾਂ ਦੀ ਬਦੌਲਤ ਇਹ ਅਦਾਰਾ ਵੱਡੀਆਂ ਪੁਲਾਂਘਾਂ ਪੁੱਟਦਾ ਹੋਇਆ ਸਿੱਖਿਆ ਖ਼ੇਤਰ ਦੇ ਅਕਾਸ਼ ’ਤੇ ਸੂਰਜ ਵਾਂਗ ਚਮਕ ਰਿਹਾ ਹੈ। ਇਸ ਮੌਕੇ ਧਾਰਮਿਕ ਅਧਿਆਪਕ ਭਾਈ ਦਵਿੰਦਰਦੁਆਰ ਸਿੰਘ, ਮੈਡਮ ਸੰਦੀਪ ਕੌਰ ਅਤੇ ਮੈਡਮ ਮਨਪ੍ਰੀਤ ਕੌਰ ਆਦਿ ਨੇ ਵੀ ਹੋਣਹਾਰ ਬੱਚਿਆਂ ਨੂੰ ਮੁਬਾਰਕਬਾਦ ਦਿੱਤੀ।