ਖਾਲਸਾ ਸੇਵਾ ਸੁਸਾਇਟੀ ਨੇ ਲੜਕੀਆਂ ਦੇ ਅਨੰਦ ਕਾਰਜ ਕਰਵਾਏ
ਇਲਾਕੇ ਦੀ ਸਿਰਮੌਰ ਧਾਰਮਿਕ ਅਤੇ
Publish Date: Sat, 03 Jan 2026 04:22 PM (IST)
Updated Date: Sun, 04 Jan 2026 04:03 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਮੋਗਾ : ਇਲਾਕੇ ਦੀ ਸਿਰਮੌਰ ਧਾਰਮਿਕ ਅਤੇ ਸਮਾਜ ਸੇਵੀ ਸੰਸਥਾਂ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ 11 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਅਨੰਦ ਕਾਰਜ ਕਰਵਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਸੁਸਾਇਟੀ ਦੇ ਜਰਨਲ ਸਕੱਤਰ ਕੁਲਦੀਪ ਸਿੰਘ ਕਲਸੀ ਨੇ ਦੱਸਿਆ ਕਿ ਸੁਸਾਇਟੀ ਵਲੋਂ ਇਹ ਉਪਰਾਲਾ ਹਰ ਸਾਲ ਉਲੀਕਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਲਈ 20 ਅਰਜ਼ੀਆਂ ਆਈਆਂ ਸਨ ਜਿੰਨਾ ਵਿਚੋਂ 11 ਪਰਿਵਾਰਾਂ ਦੀਆਂ ਲੜਕੀਆਂ ਦੇ ਅਨੰਦ ਕਾਰਜ ਸੁਸਾਇਟੀ ਦੇ ਸਮੂਹਿਕ ਸਮਾਗਮ ਵਿਚ ਕਰਵਾਏ ਜਾਣਗੇ। ਸੁਸਾਇਟੀ ਦੇ ਮੁਖ ਸੇਵਾਦਾਰ ਪਰਮਜੋਤ ਸਿੰਘ ਖਾਲਸਾ ਨੇ ਦੱਸਿਆ ਕਿ ਸੰਗਤ ਵੱਲੋਂ ਇਸ ਸਮਾਗਮ ਦੇ ਵਿਚ ਅਥਾਹ ਸਹਿਯੋਗ ਦਿੱਤਾ ਜਾਂਦਾ ਹੈ ਸੋ ਸਾਡਾ ਫਰਜ਼ ਹੈ ਕਿ ਸੰਗਤ ਦੇ ਦਸਵੰਧ ਨੂੰ ਸਹੀ ਤਰੀਕੇ ਨਾਲ ਵਰਤਿਆ ਜਾਵੇ ਇਸ ਲਈ ਆਈਆਂ ਅਰਜ਼ੀਆਂ ਦੀ ਘੋਖ ਕੀਤੀ ਜਾਂਦੀ ਹੈ। ਦਲਜੀਤ ਸਿੰਘ ਔਲਖ ਅਤੇ ਸਤਿੰਦਰ ਪਾਲ ਸਿੰਘ ਨੇ ਦੱਸਿਆ ਕਿ ਹਰੇਕ ਜੋੜੇ ਨੂੰ ਘਰੇਲੂ ਵਰਤੋਂ ਦਾ ਸਮਾਨ ਬੈੱਡ, ਪੇਟੀ, ਸਿਲਾਈ ਮਸ਼ੀਨ, ਅਲਮਾਰੀ, ਮੇਜ, ਕੁਰਸੀਆਂ, ਕੰਬਲ, ਭਾਂਡੇ, ਬਿਸਤਰੇ, ਪੱਖਾਂ ਆਦਿ ਦਿੱਤਾ ਜਾਵੇਗਾ। ਸਤਨਾਮ ਸਿੰਘ ਕਾਰਪੇਂਟਰ ਅਤੇ ਹਰਦੀਪ ਸਿੰਘ ਮਨੀ ਨੇ ਸੰਗਤਾਂ ਨੂੰ ਇਸ ਕਾਰਜ ਵਿਚ ਵੱਧ ਤੋਂ ਵੱਧ ਸਹਿਯੋਗ ਕਰਨ ਦੀ ਬੇਨਤੀ ਕੀਤੀ। ਰਸ਼ਪਾਲ ਸਿੰਘ ਅਤੇ ਗੁਰਜੰਟ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਵਿਚ ਭਾਈ ਚਰਨ ਸਿੰਘ, ਭਾਈ ਵਰਿਆਮ ਸਿੰਘ, ਭਾਈ ਰਵਿੰਦਰ ਸਿੰਘ, ਭਾਈ ਪਰਮਵੀਰ ਸਿੰਘ ਸੰਗਤਾਂ ਨੂੰ ਗੁਰੂ ਜਸ ਨਾਲ ਨਿਹਾਲ ਕਰਨਗੇ। ਇਸ ਮੌਕੇ ਰਣਜੀਤ ਸਿੰਘ, ਗੁਰਮੇਲ ਸਿੰਘ, ਮਾਸਟਰ ਗੁਰਪ੍ਰੀਤ ਸਿੰਘ, ਗੁਰਜੰਟ ਸਿੰਘ, ਮਾਸਟਰ ਸੁਰਿੰਦਰ ਸਿੰਘ, ਤ੍ਰਿਸ਼ਨਜੀਤ ਸਿੰਘ, ਮੇਜਰ ਸਿੰਘ, ਦਿਲਬਾਗ ਸਿੰਘ ਆਦਿ ਹਾਜ਼ਿਰ ਸਨ। ਪ੍ਰੈਸ ਸਕੱਤਰ ਹਰਪ੍ਰੀਤ ਸਿੰਘ ਖੀਵਾ ਨੇ ਦਿੱਤੀ।