- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
80 ਸਾਲਾ ਕਾਕਾ ਸਿੰਘ ਉੱਭਾ ਅਤੇ ਉਨ੍ਹਾਂ ਦੇ ਪੁੱਤਰ ਇਕਬਾਲ ਸੰਧੂ ਉੱਭਾ ਨੇ 800 ਮੀਟਰ ਦੌੜ ਵਿਚ ਸੋਨੇ ਦੇ ਤਮਗੇ ਜਿੱਤ ਕੇ ਆਪਣੇ ਪਿੰਡ ਤੇ ਮਾਨਸਾ ਬਲਾਕ ਦਾ ਨਾਮ ਰੌਸ਼ਨ ਕੀਤਾ। ਪਰਿਵਾਰਕ ਮੈਂਬਰਾਂ ਤੇ ਦੋਸਤਾਂ ਨੇ ਪਿਉ-ਪੁੱਤਰ ਦੀ ਇਸ ਪ੍ਰਾਪਤੀ ’ਤੇ ਮਾਣ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਤੰਦਰੁਸਤ ਰਹਿਣ ਲਈ ਹਰ ਉਮਰ ਦੇ ਲੋਕਾਂ ਨੂੰ ਖੇਡਾਂ ਵਿਚ ਹਿੱਸਾ ਲੈਣਾ ਚਾਹੀਦਾ ਹੈ

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ: ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਮਾਨਸਾ ਦੇ ਨਹਿਰੂ ਮੈਮੋਰੀਅਲ ਕਾਲਜ ਦੇ ਮਲਟੀਪਰਪਜ਼ ਸਟੇਡੀਅਮ ਵਿਚ ਹੋਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੌਰਾਨ ਪਿਉ-ਪੁੱਤਰ ਦੀ ਜੋੜੀ ਨੇ ਆਪਣੀ-ਆਪਣੀ ਉਮਰ ਵਰਗ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਟੇਟ ਪੱਧਰੀ ਮੁਕਾਬਲਿਆਂ ਲਈ ਕੁਆਲੀਫਾਈ ਕੀਤਾ।
80 ਸਾਲਾ ਕਾਕਾ ਸਿੰਘ ਉੱਭਾ ਅਤੇ ਉਨ੍ਹਾਂ ਦੇ ਪੁੱਤਰ ਇਕਬਾਲ ਸੰਧੂ ਉੱਭਾ ਨੇ 800 ਮੀਟਰ ਦੌੜ ਵਿਚ ਸੋਨੇ ਦੇ ਤਮਗੇ ਜਿੱਤ ਕੇ ਆਪਣੇ ਪਿੰਡ ਤੇ ਮਾਨਸਾ ਬਲਾਕ ਦਾ ਨਾਮ ਰੌਸ਼ਨ ਕੀਤਾ। ਪਰਿਵਾਰਕ ਮੈਂਬਰਾਂ ਤੇ ਦੋਸਤਾਂ ਨੇ ਪਿਉ-ਪੁੱਤਰ ਦੀ ਇਸ ਪ੍ਰਾਪਤੀ ’ਤੇ ਮਾਣ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਤੰਦਰੁਸਤ ਰਹਿਣ ਲਈ ਹਰ ਉਮਰ ਦੇ ਲੋਕਾਂ ਨੂੰ ਖੇਡਾਂ ਵਿਚ ਹਿੱਸਾ ਲੈਣਾ ਚਾਹੀਦਾ ਹੈ ਅਤੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨਾ ਚਾਹੀਦਾ ਹੈ।