- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ

ਹਰਦੀਪ ਧੰਮੀ ਨੰਗਲ ਪੰਜਾਬੀ ਜਾਗਰਣ, ਨਿਹਾਲ ਸਿੰਘ ਵਾਲਾ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਖੇਡ ਪ੍ਰਤਿਭਾ ਨੂੰ ਉਭਾਰਨ ਅਤੇ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਨਿਹਾਲ ਸਿੰਘ ਵਾਲਾ ਬਲਾਕ ਵਿਚ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੇ ਦੂਜੇ ਦਿਨ ਵੀ ਖਿਡਾਰੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਦੂਜੇ ਦਿਨ ਕਰਵਾਏ ਗਏ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਖਿਡਾਰੀਆਂ ਨੇ ਪੂਰੇ ਜੋਸ਼, ਅਨੁਸ਼ਾਸਨ ਅਤੇ ਖੇਡ ਭਾਵਨਾ ਨਾਲ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਸੀ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ ਖੇਡਾਂ ਨੌਜਵਾਨਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਦੇ ਨਾਲ-ਨਾਲ ਉਨ੍ਹਾਂ ਵਿਚ ਅਨੁਸ਼ਾਸਨ, ਮਿਹਨਤ, ਸਬਰ, ਟੀਮ ਭਾਵਨਾ ਅਤੇ ਆਤਮ-ਵਿਸ਼ਵਾਸ ਦੀ ਭਾਵਨਾ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਖੇਡ ਮਹਾਂਕੁੰਭ ਪਿੰਡ ਪੱਧਰ ’ਤੇ ਛੁਪੀ ਹੋਈ ਖੇਡ ਪ੍ਰਤਿਭਾ ਨੂੰ ਵੱਡਾ ਮੰਚ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਜਿੱਤ-ਹਾਰ ਦੀ ਚਿੰਤਾ ਕੀਤੇ ਬਿਨ੍ਹਾਂ ਪੂਰੀ ਖੇਡ ਭਾਵਨਾ ਨਾਲ ਮੁਕਾਬਲਿਆਂ ਵਿਚ ਹਿੱਸਾ ਲੈਣ ਅਤੇ ਆਪਣੀ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਲਗਾਤਾਰ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿਚ ਅਥਾਹ ਸਮਰੱਥਾ ਹੈ ਅਤੇ ਖੇਡਾਂ ਰਾਹੀਂ ਉਹ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਦੇ ਹਨ। ਬਲਾਕ ਪੱਧਰੀ ਮੁਕਾਬਲਿਆਂ ਦੇ ਦੂਜੇ ਦਿਨ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀਆਂ ਨੇ ਆਪਣੀਆਂ-ਆਪਣੀਆਂ ਖੇਡਾਂ ਵਿਚ ਪੂਰੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲਿਆਂ ਦੌਰਾਨ ਖੇਡ ਮੈਦਾਨਾਂ ਵਿਚ ਖਿਡਾਰੀਆਂ ਦੇ ਨਾਲ-ਨਾਲ ਖੇਡ ਪ੍ਰੇਮੀਆਂ ਦੀ ਵੀ ਚੰਗੀ ਹਾਜ਼ਰੀ ਰਹੀ। ਖਿਡਾਰੀਆਂ ਨੇ ਅਨੁਸ਼ਾਸਨ ਅਤੇ ਖੇਡ ਨਿਯਮਾਂ ਦੀ ਪਾਲਣਾ ਕਰਦਿਆਂ ਆਪਣੀ ਖੇਡ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ। ਪ੍ਰਬੰਧਕਾਂ ਵੱਲੋਂ ਖਿਡਾਰੀਆਂ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਮੁਕਾਬਲੇ ਨਿਰਧਾਰਤ ਖੇਡ ਨਿਯਮਾਂ ਅਨੁਸਾਰ ਕਰਵਾਏ ਜਾ ਰਹੇ ਹਨ। ਖੇਡ ਵਿਭਾਗ ਦੇ ਅਧਿਕਾਰੀਆਂ, ਕੋਚਾਂ ਅਤੇ ਸਟਾਫ਼ ਵੱਲੋਂ ਮੁਕਾਬਲਿਆਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਰਗਰਮੀ ਨਾਲ ਆਪਣੀ ਡਿਊਟੀ ਨਿਭਾਈ ਜਾ ਰਹੀ ਹੈ। ਇਸ ਮੌਕੇ ਖੇਡ ਵਿਭਾਗ ਦੇ ਅਧਿਕਾਰੀ, ਕੋਚ, ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ, ਖੇਡ ਪ੍ਰੇਮੀ ਅਤੇ ਵੱਡੀ ਗਿਣਤੀ ਵਿਚ ਖਿਡਾਰੀ ਹਾਜ਼ਰ ਸਨ।