
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਨਿਹਾਲ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ : ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਨਿਹਾਲ ਸਿੰਘ ਵਾਲਾ ਦੀ ਇਕਾਈ ਦੌਧਰ ਸ਼ਰਕੀ ਤੇ ਲੋਪੋਂ ਦੀ ਮੀਟਿੰਗ ਇਕਾਈ ਜਗਦੀਪ ਸਿੰਘ ਫੋਰਮੈਨ ਦੌਧਰ ਤੇ ਬਲਾਕ ਪ੍ਰੈੱਸ ਸਕੱਤਰ ਨਛੱਤਰ ਸਿੰਘ ਦੌਧਰ ਅਤੇ ਇਕਾਈ ਲੋਪੋਂ ਦੀ ਮੀਟਿੰਗ ਇਕਾਈ ਪ੍ਰਧਾਨ ਬਖੀਰ ਸਿੰਘ ਅਤੇ ਇਕਾਈ ਖਜ਼ਾਨਚੀ ਹਰਬੰਸ ਸਿੰਘ ਲੋਪੋਂ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਦੌਰਾਨ ਬਲਾਕ ਪ੍ਰਧਾਨ ਬੇਅੰਤ ਸਿੰਘ ਮੱਲੇਆਣਾ ਅਤੇ ਬਲਾਕ ਆਗੂ ਚਮਕੌਰ ਸਿੰਘ ਕੌਰੀ ਲੋਪੋਂ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 1 ਸਤੰਬਰ ਤੋਂ ਪੰਜਾਬ ਦੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਇਕ ਹਫ਼ਤੇ ਦਾ ਪੱਕਾ ਮੋਰਚਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੋਰਚੇ ਵਿਚ ਪੰਜਾਬ ਦੇ ਪਾਣੀਆਂ ਦਾ ਮਸਲਾ, ਹਰੇਕ ਖੇਤ ਨੂੰ ਨਹਿਰੀ ਪਾਣੀ ਅਤੇ ਹਰ ਘਰ ਨੂੰ ਪੀਣਯੋਗ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਸਮੇਤ ਪਾਣੀ ਨਾਲ ਸਬੰਧਤ ਹੋਰ ਮਸਲੇ ਹੱਲ ਕਰਵਾਉਣ ਦੀ ਮੰਗ ਕੀਤੀ ਜਾਵੇਗੀ। ਇਸ ਤੋਂ ਇਲਾਵਾ ਭਾਰਤ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਫਰੀ ਟਰੇਡ ਐਗਰੀਮੈਂਟ ਨੂੰ ਰੱਦ ਕਰਵਾਉਣ ਅਤੇ ਕਿਸਾਨੀ ਸਿਰ ਚੜ੍ਹੇ ਕਰਜ਼ੇ