- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਮੋਗਾ ਦੇ ਜ਼ੋਨ ਫਤਿਹਗੜ੍ਹ ਪੰਜਤੂਰ ਦੇ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ ਕਰਕੇ 7 ਦਸੰਬਰ ਨੂੰ ਚੰਡੀਗੜ੍ਹ ਵਿਖੇ ਲੱਗਣ ਵਾਲੇ ਮੋਰਚੇ ਦੀਆਂ ਤਿਆਰੀਆਂ ਲਈ ਵੱਡੇ ਪੱਧਰ ’ਤੇ ਲਾਮਬੰਦੀ ਕੀਤੀ ਜਾ ਰਹੀ ਹੈ। ਇਸ ਸਬੰਧੀ ਲਿਖਤੀ ਪ੍ਰੈੱਸ ਬਿਆਨ ਜਾਰੀ ਕਰਦਿਆਂ ਜ਼ਿਲ੍ਹਾ ਸਕੱਤਰ ਅਵਤਾਰ ਸਿੰਘ ਧਰਮ ਸਿੰਘ ਵਾਲਾ ਅਤੇ ਜ਼ੋਨ ਪ੍ਰਧਾਨ ਹਰਬੰਸ ਸਿੰਘ ਸ਼ਾਹਵਾਲਾ ਨੇ ਕਿਹਾ ਕਿ ਪੰਜਾਬ ’ਚੋਂ ਨਸ਼ਾ ਮਾਫ਼ੀਆ ਅਤੇ ਇਸ ਨਾਲ ਜੁੜੇ ਸਿਆਸੀ ਗੱਠਜੋੜ ਦਾ ਖ਼ਾਤਮਾ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਪਿੰਡਾਂ ਵਿੱਚ ਬਣ ਰਹੀਆਂ ਕਮੇਟੀਆਂ, ਪੰਚਾਇਤਾਂ, ਨੌਜਵਾਨਾਂ ਅਤੇ ਜਨਤਕ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੀ ਜਥੇਬੰਦੀ ਪੂਰੀ ਹਮਾਇਤ ਕਰਦੀ ਹੈ। ਲੋਕਾਂ ਨੂੰ ਮੁੱਖ ਮੰਤਰੀ, ਮੰਤਰੀਆਂ ਅਤੇ ਵਿਧਾਇਕਾਂ ਤੋਂ ਨਸ਼ਿਆਂ ਦੇ ਮੁੱਦੇ