- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤੀ ਜਨਤਾ ਪਾਰਟੀ ਦੇ ਓਬੀਸੀ

ਵਕੀਲ ਮਹਿਰੋਂ, ਪੰਜਾਬੀ ਜਾਗਰਣ
ਮੋਗਾ: ਭਾਰਤੀ ਜਨਤਾ ਪਾਰਟੀ ਦੇ ਓਬੀਸੀ ਮੋਰਚਾ ਜ਼ਿਲ੍ਹਾ ਮੋਗਾ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਕ੍ਰਿਸ਼ਨ ਸੈਣੀ ਨੇ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਅਤੇ ਸਰਗਰਮ ਬਣਾਉਣ ਲਈ ਮੰਡਲ ਪੱਧਰ ’ਤੇ ਨਵੀਆਂ ਨਿਯੁਕਤੀਆਂ ਦਾ ਦੌਰ ਸ਼ੁਰੂ ਕਰ ਦਿੱਤਾ ਹੈ। ਇਸੇ ਕੜੀ ਤਹਿਤ ਵਿਸ਼ੇਸ਼ ਮੀਟਿੰਗ ਦੌਰਾਨ ਕੁਲਦੇਵ ਸਿੰਘ ਨੂੰ ਭਾਰਤੀ ਜਨਤਾ ਪਾਰਟੀ ਓਬੀਸੀ ਮੋਰਚਾ ਦਾ ਮੰਡਲ ਪ੍ਰਧਾਨ ਨਿਯੁਕਤ ਕੀਤਾ ਗਿਆ।
ਇਸ ਮੌਕੇ ਕ੍ਰਿਸ਼ਨ ਸੈਣੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਹ ਨਿਯੁਕਤੀ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਸਿੰਘ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪਾਰਟੀ ਹਾਈਕਮਾਂਡ ਦੀਆਂ ਹਦਾਇਤਾਂ ਅਨੁਸਾਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਮੁੱਖ ਉਦੇਸ਼ ਹਰ ਵਰਗ ਤੱਕ ਭਾਜਪਾ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਭਲਾਈ ਯੋਜਨਾਵਾਂ ਨੂੰ ਪਹੁੰਚਾਉਣਾ ਹੈ। ਇਸ ਲਈ ਓਬੀਸੀ ਮੋਰਚੇ ਨੂੰ ਪਿੰਡ ਪੱਧਰ ਤੱਕ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।
ਕ੍ਰਿਸ਼ਨ ਸੈਣੀ ਨੇ ਕਿਹਾ ਕਿ ਜ਼ਿਲ੍ਹਾ ਮੋਗਾ ਵਿਚ ਓਬੀਸੀ ਮੋਰਚਾ ਲਗਾਤਾਰ ਆਪਣਾ ਜਨ-ਆਧਾਰ ਵਧਾ ਰਿਹਾ ਹੈ ਅਤੇ ਵੱਡੀ ਗਿਣਤੀ ਵਿਚ ਲੋਕ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਕੁਲਦੇਵ ਸਿੰਘ ਦੀ ਅਗਵਾਈ ਹੇਠ ਬਾਘਾਪੁਰਾਣਾ ਮੰਡਲ ਵਿਚ ਓਬੀਸੀ ਮੋਰਚਾ ਹੋਰ ਮਜ਼ਬੂਤ ਹੋਵੇਗਾ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਨਵੀਂ ਰਫ਼ਤਾਰ ਮਿਲੇਗੀ। ਮੀਟਿੰਗ ਦੌਰਾਨ ਬਾਘਾਪੁਰਾਣਾ ਦੇ ਸੀਨੀਅਰ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਸੀਨੀਅਰ ਆਗੂ ਦੀਪਕ ਤਲਵਾੜ, ਜਗਦੀਪ ਕੁਮਾਰ, ਅਸ਼ਵਨੀ ਸੇਠ ਅਤੇ ਹੋਰ ਕਈ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ। ਸਾਰੇ ਆਗੂਆਂ ਨੇ ਨਵ-ਨਿਯੁਕਤ ਮੰਡਲ ਪ੍ਰਧਾਨ ਕੁਲਦੇਵ ਸਿੰਘ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਪਾਰਟੀ ਦੀ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਮਜ਼ਬੂਤ ਕਰਨ ’ਚ ਅਹਿਮ ਭੂਮਿਕਾ ਨਿਭਾਉਣਗੇ। ਨਵੀਂ ਜ਼ਿੰਮੇਵਾਰੀ ਸੰਭਾਲਣ ਉਪਰੰਤ ਕੁਲਦੇਵ ਸਿੰਘ ਨੇ ਪਾਰਟੀ ਹਾਈਕਮਾਂਡ, ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਸਿੰਘ ਕਮਲ ਅਤੇ ਓਬੀਸੀ ਮੋਰਚਾ ਜ਼ਿਲ੍ਹਾ ਪ੍ਰਧਾਨ ਕ੍ਰਿਸ਼ਨ ਸੈਣੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਬਾਘਾਪੁਰਾਣਾ ਖੇਤਰ ਵਿਚ ਓਬੀਸੀ ਵਰਗ ਨੂੰ ਸੰਗਠਿਤ ਕਰਕੇ ਪਾਰਟੀ ਨਾਲ ਜੋੜਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ।