- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਰਕੇਐੱਸ ਸੀਨੀਅਰ ਸੈਕੰਡਰੀ

ਸਟਾਫ ਰਿਪੋਰਟਰ ਪੰਜਾਬੀ ਜਾਗਰਣ ਮੋਗਾ : ਆਰਕੇਐੱਸ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੋਗਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਦੇ ਖੇਤਰ ਵਿਚ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਜਮਾਤ ਅੱਠਵੀਂ ਦੇ ਹੋਣਹਾਰ ਵਿਦਿਆਰਥੀ ਗਰੀਵਾ ਨੇ ਅੰਡਰ-14 ਜ਼ਿਲ੍ਹਾ ਪੱਧਰੀ ਤੀਰਅੰਦਾਜ਼ੀ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਇਕ ਹੋਰ ਮਾਣਮੱਤੀ ਉਪਲਬਧੀ ਹਾਸਲ ਕੀਤੀ। ਗਰੀਵਾ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਮੈਨੇਜਮੈਂਟ, ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਉਸ ਨੂੰ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਇਸ ਸ਼ਾਨਦਾਰ ਉਪਲਬਧੀ ਦਾ ਸਿਹਰਾ ਸਕੂਲ ਦੀ ਸਪੋਰਟਸ ਫੈਕਲਿਟੀ ਦੀ ਮਿਹਨਤ, ਸਮਰਪਣ ਅਤੇ ਨਿਰੰਤਰ ਮਾਰਗਦਰਸ਼ਨ ਨੂੰ ਦਿੱਤਾ। ਸਕੂਲ ਦੇ ਮੁੱਖ ਅਧਿਆਪਕਾ ਰਜਨੀ ਅਰੋੜਾ ਨੇ ਵਿਦਿਆਰਥੀ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਮਿਹਨਤ, ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦਾ ਹੀ ਸਫ਼ਲਤਾ ਦੀ ਅਸਲ ਕੁੰਜੀ ਹਨ। ਉਨ੍ਹਾਂ ਨੇ ਗਰੀਵਾ ਦੇ ਉਜਵਲ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਉਹ ਇਸੇ ਤਰ੍ਹਾਂ ਆਪਣੇ ਨਿਸ਼ਾਨੇ ਉੱਚੇ ਰੱਖੇ ਅਤੇ ਭਵਿੱਖ ਵਿਚ ਹੋਰ ਵੱਡੀਆਂ ਸਫ਼ਲਤਾਵਾਂ ਹਾਸਲ ਕਰੇ। ਇਹ ਉਪਲਬਧੀ ਨਾ ਸਿਰਫ਼ ਗਰੀਵਾ ਅਤੇ ਉਸ ਦੇ ਪਰਿਵਾਰ ਲਈ, ਸਗੋਂ ਪੂਰੇ ਸਕੂਲ ਲਈ ਵੀ ਮਾਣ ਵਾਲਾ ਪਲ ਹੈ।