ਲਾਭ ਸਿੰਘ ਆਹਲੂਵਾਲੀਆ ਨੇ ਸਿਆਸੀ ਸਰਗਰਮੀਆਂ ਕੀਤੀਆਂ ਤੇਜ਼ ਪੰਜਾਬ ਦੀ ਸਿਆਸਤ ਵਿਚ ਆਪਣੀਆਂ
Publish Date: Fri, 11 Sep 2026 07:43 PM (IST)
Updated Date: Sat, 12 Sep 2026 04:07 AM (IST)
ਕਿਹਾ: ਕਾਂਗਰਸ ਪਾਰਟੀ ਹੀ ਕਰ ਸਕਦੀ ਹੈ ਪੰਜਾਬ ਦਾ ਭਲਾ ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ : ਪੰਜਾਬ ਦੀ ਸਿਆਸਤ ਵਿਚ ਆਪਣੀਆਂ ਸਰਗਰਮੀਆਂ ਨੂੰ ਤੇਜ਼ ਕਰਦਿਆਂ ਲਾਭ ਸਿੰਘ ਆਹਲੂਵਾਲੀਆ ਵੱਲੋਂ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਸੰਪਰਕ ਕਰਕੇ ਸਿਆਸੀ ਮਾਮਲਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ, ਲੋਕਾਂ ਦੀਆਂ ਸਮੱਸਿਆਵਾਂ ਅਤੇ ਸੂਬੇ ਦੇ ਭਵਿੱਖ ਨੂੰ ਲੈ ਕੇ ਆਪਣੇ ਵਿਚਾਰ ਸਾਂਝੇ ਕੀਤੇ। ਲਾਭ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਪੰਜਾਬ ਨੂੰ ਅਜਿਹੀ ਸਰਕਾਰ ਅਤੇ ਸਿਆਸੀ ਸੋਚ ਦੀ ਲੋੜ ਹੈ ਜੋ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਦਿਆਂ ਉਨ੍ਹਾਂ ਦੇ ਹੱਲ ਲਈ ਗੰਭੀਰਤਾ ਨਾਲ ਕੰਮ ਕਰੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕੋਲ ਪੰਜਾਬ ਦੇ ਵਿਕਾਸ ਅਤੇ ਲੋਕ ਹਿੱਤਾਂ ਲਈ ਕੰਮ ਕਰਨ ਦਾ ਲੰਮਾ ਤਜਰਬਾ ਹੈ ਅਤੇ ਕਾਂਗਰਸ ਪਾਰਟੀ ਹੀ ਪੰਜਾਬ ਦਾ ਭਲਾ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਰੁਜ਼ਗਾਰ, ਕਿਸਾਨੀ, ਵਪਾਰ, ਸਿੱਖਿਆ, ਸਿਹਤ ਸਹੂਲਤਾਂ ਅਤੇ ਹੋਰ ਬੁਨਿਆਦੀ ਮੁੱਦਿਆਂ ਨੂੰ ਲੈ ਕੇ ਚਿੰਤਤ ਹਨ। ਇਨ੍ਹਾਂ ਮੁੱਦਿਆਂ ਨੂੰ ਸਿਆਸੀ ਬਿਆਨਬਾਜ਼ੀ ਦੀ ਬਜਾਏ ਠੋਸ ਨੀਤੀਆਂ ਅਤੇ ਇਮਾਨਦਾਰ ਯਤਨਾਂ ਨਾਲ ਹੱਲ ਕਰਨ ਦੀ ਲੋੜ ਹੈ। ਆਹਲੂਵਾਲੀਆ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਉਹ ਲੋਕਾਂ ਨਾਲ ਆਪਣਾ ਸੰਪਰਕ ਹੋਰ ਮਜ਼ਬੂਤ ਕਰਨਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸਰਗਰਮੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉੱਤਰਨਾ ਹੀ ਉਨ੍ਹਾਂ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨਾਲ ਜੁੜ ਕੇ ਪੰਜਾਬ ਦੇ ਹਿਤਾਂ ਲਈ ਆਵਾਜ਼ ਬੁਲੰਦ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਸਬੰਧਤ ਪੱਧਰ ’ਤੇ ਉਠਾਇਆ ਜਾਵੇਗਾ। ਉਨ੍ਹਾਂ ਵਰਕਰਾਂ ਅਤੇ ਸਮਰਥਕਾਂ ਨੂੰ ਵੀ ਲੋਕਾਂ ਨਾਲ ਲਗਾਤਾਰ ਰਾਬਤਾ ਬਣਾਈ ਰੱਖਣ ਦੀ ਅਪੀਲ ਕੀਤੀ।