- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਬੀਤੇ 15

- ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਕੀਤੀ ਨਾਅਰੇਬਾਜ਼ੀ
ਵਕੀਲ ਮਹਿਰੋਂ, ਪੰਜਾਬੀ ਜਾਗਰਣ
ਮੋਗਾ : ਮੰਗਾਂ ਨੂੰ ਲੈ ਕੇ ਬੀਤੇ 15 ਦਿਨਾਂ ਤੋਂ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਚਲੇ ਆ ਰਹੇ ਸਫ਼ਾਈ ਸੇਵਕਾਂ ਮਾਵਾਂ ਭੈਣਾਂ ’ਤੇ ਬਰਨਾਲਾ ਵਿਖੇ ਪੰਜਾਬ ਸਰਕਾਰ ਦੀ ਹਦਾਇਤ ’ਤੇ ਬਰਨਾਲਾ ਵਿਖੇ ਹੜਤਾਲੀ ਸਫ਼ਾਈ ਸੇਵਕਾਂ ਮਾਵਾਂ ਭੈਣਾਂ ’ਤੇ ਅੰਨੇਵਾਹ ਲਾਠੀਚਾਰਜ ਕੀਤਾ ਅਤੇ ਅਨੇਕਾਂ ਸਫ਼ਾਈ ਸੇਵਕਾਂ ਮਾਵਾਂ ਭੈਣਾਂ ਨੂੰ ਲਹੂ ਲੁਹਾਨ ਕਰ ਦਿੱਤਾ। ਇਸ ਦਰਿੰਦਗੀ ਦਾ ਮੰਜ਼ਰ ਸੋਸ਼ਲ ਮੀਡੀਆ ’ਤੇ ਸਮੁੱਚੇ ਪੰਜਾਬ ਹੀ ਨਹੀਂ ਬਲਕਿ ਸਾਰੇ ਦੇਸ਼ ਨੇ ਆਪਣੀਆਂ ਅੱਖਾਂ ਨਾਲ ਵੇਖਿਆ। ਪੰਜਾਬ ਦੇ ਸਫ਼ਾਈ ਸੇਵਕਾਂ ਨਾਲ ਏਕਤਾ ਦਾ ਮੁਜ਼ਾਹਰਾ ਕਰਦਿਆਂ ਇੱਥੇ ਨੈਸਲੇ ਫੈਕਟਰੀ ਦੇ ਨੇੜੇ ਮਾਲਵੇ ਦੇ ਉੱਘੇ ਮਜ਼ਦੂਰ ਆਗੂ ਵਿਜੇ ਧੀਰ ਐਡਵੋਕੇਟ ਨਾਲ ਜੁੜੀਆਂ ਮਜ਼ਦੂਰ ਜਥੇਬੰਦੀਆਂ ਨੇ ਮਜ਼ਦੂਰ ਆਗੂ ਵਿਜੇ ਧੀਰ ਐਡਵੋਕੇਟ ਅਤੇ ਨੈਸਲੇ ਠੇਕੇਦਾਰ ਲੇਬਰ ਯੂਨੀਅਨ ਪ੍ਰਧਾਨ ਅਰੁਣ ਬੋਹਤ ਦੀ ਅਗਵਾਈ ਵਿਚ ਜਥੇਬੰਦੀਆਂ ਦੇ ਕਾਰਕੁੰਨਾਂ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਜਥੇਬੰਦੀਆਂ ਨੇ ਦੋਸ਼ੀ ਪੁਲਿਸ ਅਧਿਕਾਰੀਆਂ ਵਿਰੁੱਧ ਤੁਰੰਤ ਢੁੱਕਵੀਂ ਕਾਰਵਾਈ ਕਰਨ ਦੀ ਮੰਗ ਕੀਤੀ ਅਤੇ ਹੜਤਾਲੀ ਸਫ਼ਾਈ ਸੇਵਕਾਂ ਦੀਆਂ ਮੰਗਾਂ ਤੁਰੰਤ ਪ੍ਰਵਾਨ ਕਰਨ ਦੀ ਮੰਗ ਕੀਤੀ। ਇਸ ਮੌਕੇ ਮਾਲਵੇ ਦੇ ਉੱਘੇ ਮਜ਼ਦੂਰ ਆਗੂ ਵਿਜੇ ਧੀਰ ਐਡਵੋਕੇਟ ਅਤੇ ਨੈਸਲੇ ਠੇਕੇਦਾਰ ਲੇਬਰ ਯੂਨੀਅਨ ਪ੍ਰਧਾਨ ਅਰੁਣ ਬੋਹਤ ਨੇ ਕਿਹਾ ਕਿ ਹੜਤਾਲੀ ਸਫ਼ਾਈ ਸੇਵਕਾਂ ਮਾਵਾਂ ਭੈਣਾਂ ’ਤੇ ਬਰਨਾਲਾ ਪੁਲਿਸ ਵੱਲੋਂ ਕੀਤਾ ਗਿਆ ਗੈਰ ਮਨੁੱਖੀ ਤਸ਼ੱਦਦ ਨਾ ਕਾਬਿਲੇ ਬਰਦਾਸ਼ਤ ਹੈ। ਧੀਰ ਅਤੇ ਬੋਹਤ ਨੇ ਕਿਹਾ ਕਿ ਸਫ਼ਾਈ ਸੇਵਕਾਂ ਮਾਵਾਂ ਭੈਣਾਂ ਨਾਲ ਬਰਨਾਲਾ ਪੁਲਿਸ ਵੱਲੋਂ ਕੀਤੀ ਗਈ ਦਰਿੰਦਗੀ ਅਤੇ ਵਹਿਸ਼ਿਆਨਾ ਸਲੂਕ ਲਈ ਪੰਜਾਬ ਦੀ ਭਗਵੰਤ ਮਾਨ ਸਰਕਾਰ ਪੰਜਾਬ ਦੇ ਕੁੱਲ ਸਫ਼ਾਈ ਸੇਵਕਾਂ ਮਾਵਾਂ ਭੈਣਾਂ ਅਤੇ ਵਾਲਮੀਕਿ ਸਮਾਜ ਤੋਂ ਹੱਥ ਜੋੜ ਕੇ ਮਾਫ਼ੀ ਮੰਗੇ ਅਤੇ ਦੋਸ਼ੀ ਪੁਲਿਸ ਕਰਮਚਾਰੀਆਂ ਵਿਰੁੱਧ ਢੁੱਕਵੀਂ ਅਤੇ ਮਿਸਾਲੀ ਕਾਰਵਾਈ ਕਰੇ।
ਇਸ ਮੌਕੇ ਕ੍ਰਾਂਤੀਕਾਰੀ ਭੱਠਾ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਪ੍ਰਵੀਨ ਕੁਮਾਰ ਸ਼ਰਮਾ, ਮਿਡ-ਡੇ-ਮੀਲ ਕੁੱਕ ਯੂਨੀਅਨ ਦੇ ਸੂਬਾ ਪ੍ਰਧਾਨ ਕਰਮ ਚੰਦ ਚੰਡਾਲੀਆ, ਐੱਲਪੀਜੀ ਗੈਸ ਸਪਲਾਈ ਵਰਕਰ ਯੂਨੀਅਨ ਪ੍ਰਧਾਨ ਰਾਮ ਬਚਨ ਰਾਓ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੋਗਲੀ ਭੂਮਿਕਾ ਅਦਾ ਨਾ ਕਰੇ ਦਿੱਲੀ ਵਿਚ ਨੀਟ ਦੇ ਵਿਦਿਆਰਥੀਆਂ ’ਤੇ ਹੋਏ ਲਾਠੀ ਚਾਰਜ ਦੀ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਤੇ ਮੋਦੀ ਸਰਕਾਰ ਦੀ ਨਿਖੇਧੀ ਕਰਦੇ ਹਨ ਪਰ ਪੰਜਾਬ ਵਿਚ ਸਫਾਈ ਸੇਵਕਾਂ ਮਾਵਾਂ ਭੈਣਾਂ ’ਤੇ ਗੈਰ ਕਾਨੂੰਨੀ ਤਸ਼ੱਦਦ ਦੇ ਮੁਦਈ ਬਣਦੇ ਹਨ। ਇਸ ਮੌਕੇ ਕ੍ਰਾਂਤੀਕਾਰੀ ਭੱਠਾ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਪ੍ਰਵੀਨ ਕੁਮਾਰ ਸ਼ਰਮਾ, ਮਿਡ-ਡੇ-ਮੀਲ ਕੁੱਕ ਯੂਨੀਅਨ ਦੇ ਸੂਬਾ ਪ੍ਰਧਾਨ ਕਰਮ ਚੰਦ ਚੰਡਾਲੀਆ, ਐੱਲਪੀਜੀ ਗੈਸ ਸਪਲਾਈ ਵਰਕਰ ਯੂਨੀਅਨ ਪ੍ਰਧਾਨ ਰਾਮ ਬਚਨ ਰਾਓ, ਨੈਸਲੇ ਠੇਕੇਦਾਰ ਲੇਬਰ ਯੂਨੀਅਨ ਵੱਲੋਂ ਚੇਅਰਮੈਨ ਸ਼ੰਕਰ, ਪ੍ਰਧਾਨ ਅਰੁਣ ਬੋਹਤ, ਵਾਈਸ ਪ੍ਰਧਾਨ ਦਵਿੰਦਰ ਸਿੰਘ, ਮੀਤ ਪ੍ਰਧਾਨ ਅੰਗਰੇਜ਼ ਸਿੰਘ, ਜਨਰਲ ਸਕੱਤਰ ਸੋਨੂੰ ਹਾਂਡਾ, ਖਜ਼ਾਨਚੀ ਨਰਿੰਦਰ ਸਿੰਘ, ਜੁਆਇੰਟ ਖਜ਼ਾਨਚੀ ਗੁਰਮੀਤ ਸਿੰਘ ਬਿੱਲਾ, ਜਨਰਲ ਸਕੱਤਰ ਰਾਜਵੀਰ ਸਿੰਘ, ਪ੍ਰੈੱਸ ਸਕੱਤਰ ਵਰਿੰਦਰ ਕੁਮਾਰ, ਸਲਾਹਕਾਰ ਦੀਪਕ ਬੋਹਤ, ਸਲਾਹਕਾਰ ਗੁਰਮੇਜ ਸਿੰਘ, ਸਲਾਹਕਾਰ ਅਮਰ ਸਿੰਘ ਕਾਲਾ, ਸਲਾਹਕਾਰ ਵਰਿੰਦਰ ਜੋਨੀ, ਸਟੇਜ ਸਕੱਤਰ ਵਰਿੰਦਰ ਕੁਮਾਰ, ਅਜੇ, ਸਾਹਿਲ ਖੈਰਾਲੀਆ, ਰਾਜ ਕੁਮਾਰ ਗੋਲੂ ਜਨਰਲ ਸਕੱਤਰ ਵਾਲਮੀਕਿ ਸਭਾ, ਜ਼ਿਲ੍ਹਾ ਸਕੱਤਰ ਕੁਲਦੀਪ, ਖਜ਼ਾਨਚੀ ਅਕਸ਼ੇ, ਰਾਹੁਲ ਅਜੀਨਵਾਲ, ਬੰਟੀ ਬੋਹਤ, ਜਸਵੰਤ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।