- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਗਾ ਸਮੇਤ ਪੰਜਾਬ ਭਰ ਦੇ ਸਫ਼ਾਈ

ਪੱਤਰ ਪ੍ਰੇਕਰ ਪੰਜਾਬੀ ਜਾਗਰਣ ਮੋਗਾ : ਮੋਗਾ ਸਮੇਤ ਪੰਜਾਬ ਭਰ ਦੇ ਸਫ਼ਾਈ ਕਰਮਚਾਰੀ ਬੀਤੇ 22 ਦਿਨਾਂ ਤੋਂ ਹੜਤਾਲ ’ਤੇ ਚੱਲ ਰਹੇ ਹਨ। ਸਫ਼ਾਈ ਕਰਮਚਾਰੀਆਂ ਦੀ ਮੁੱਖ ਮੰਗ ਹੈ ਕਿ ਬਰਨਾਲਾ ਵਿਖੇ ਸਫ਼ਾਈ ਸੇਵਕਾਂ ਦੇ ਉੱਪਰ ਲਾਠੀ ਚਾਰਜ ਕਰਨ ਵਾਲੇ ਅਫਸਰਾਂ ਉੱਪਰ ਢੁਕਵੀਂ ਫੌਜਦਾਰੀ ਕਾਰਵਾਈ ਕੀਤੀ ਜਾਵੇ। ਅੱਜ ਵਿਜੇ ਧੀਰ ਐਡਵੋਕੇਟ ਅਤੇ ਜਨਰਲ ਸਕੱਤਰ ਪ੍ਰਵੀਨ ਕੁਮਾਰ ਸ਼ਰਮਾ ਨਾਲ ਸੰਬੰਧਤ ਮਜ਼ਦੂਰ ਜਥੇਬੰਦੀਆਂ ਨੇ ਹੜਤਾਲੀ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਜਾਇਜ਼ ਦਸਦਿਆਂ ਸਫ਼ਾਈ ਕਰਮਚਾਰੀਆਂ ਦੇ ਪੰਜਾਬ ਬੰਦ ਦਾ ਸਮਰਥਨ ਕੀਤਾ ਹੈ ਅਤੇ ਪੰਜਾਬ ਸਰਕਾਰ ਨੂੰ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਮੰਨ ਕੇ ਇਨ੍ਹਾਂ ਦੀ 22 ਦਿਨਾਂ ਪੁਰਾਣੀ ਹੜਤਾਲ ਸਮਾਪਤ ਕਰਵਾਉਣ ਦੀ ਮੰਗ ਕੀਤੀ। ਅੱਜ ਈ ਰਿਕਸ਼ਾ ਸਟੈਂਡ ਤੋਂ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਵਿਜੇ ਧੀਰ ਐਡਵੋਕੇਟ ਨੇ ਕਿਹਾ ਕਿ ਸਮੂਚੇ ਪੰਜਾਬ ਦੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਨੂੰ ਅੱਜ 22ਵਾਂ ਦਿਨ ਹੋ ਗਿਆ ਹੈ। ਸਫ਼ਾਈ ਕਰਮਚਾਰੀਆਂ ਦੀ ਮੰਗ ਸਮਾਜਿਕ ਸੁਰੱਖਿਆ ਨਾਲ ਜੁੜੀ ਹੋਈ ਹੈ ਅਤੇ ਇਸ ਦਾ ਸਿੱਧਾ ਸਬੰਧ ਪੰਜਾਬ ਸਰਕਾਰ ਨਾਲ ਹੈ। ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸਮੂਚੇ ਪੰਜਾਬ ਦੇ ਸ਼ਹਿਰਾਂ ਵਿਚ ਜਗ੍ਹਾ ਜਗ੍ਹਾ ਕੂੜਾ ਕਰਕਟ ਦੇ ਢੇਰ ਲੱਗੇ ਹੋਏ ਹਨ। ਸਫ਼ਾਈ ਕਰਮਚਾਰੀ ਵੀ ਪ੍ਰੇਸ਼ਾਨ ਹਨ ਅਤੇ ਸ਼ਹਿਰ ਵਾਸੀ ਵੀ ਪ੍ਰੇਸ਼ਾਨ ਹਨ। ਦੂਸਰੇ ਪਾਸੇ ਸ਼ਹਿਰ ਦੇ ਲੋਕਾਂ ਲਈ ਵੀ ਗੁੱਸਾ ਕਰਨਾ ਲਈ ਜਾਇਜ਼ ਹੈ ਜਿਨ੍ਹਾਂ ਨੂੰ ਸ਼ਹਿਰਾਂ ਵਿਚ ਬੀਤੇ 22 ਦਿਨਾਂ ਤੋਂ ਲੱਗੇ ਗੰਦਗੀ ਦੇ ਢੇਰਾਂ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਵਿਜੇ ਧੀਰ ਐਡਵੋਕੇਟ ਨਾਲ ਸੰਬੰਧਿਤ ਈ ਰਿਕਸ਼ਾ ਮਜ਼ਦੂਰ ਸੰਘ ਨੇ ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਦੇ ਸਮਰਥਨ ਵਿਚ ਈ ਰਿਕਸ਼ਾ ਬੰਦ ਕਰਕੇ ਚੱਕਾ ਜਾਮ ਰੱਖਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕ੍ਰਾਂਤੀਕਾਰੀ ਭੱਠਾ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਪ੍ਰਵੀਨ ਕੁਮਾਰ ਸ਼ਰਮਾ, ਪ੍ਰਧਾਨ ਰਾਮ ਬਚਨ ਰਾਓ, ਨਿਖਿਲ ਕੁਮਾਰ, ਈ ਰਿਕਸ਼ਾ ਮਜ਼ਦੂਰ ਸੰਘ ਤੋਂ ਪ੍ਰਧਾਨ ਗੁਰਪ੍ਰੀਤ ਸਿੰਘ ਮਹਿਮੇ ਵਾਲਾ, ਜਸਵਿੰਦਰ ਸਿੰਘ ਡੱਡ, ਜਨਰਲ ਸਕੱਤਰ ਮੇਜਰ ਸਿੰਘ ਲੰਡੇ ਕੇ, ਰਜਿੰਦਰ ਕਾਲਾ, ਗੁਰਚਰਨ ਸਿੰਘ, ਸੁਖਦੇਵ ਸਿੰਘ, ਜਸਵੰਤ ਸਿੰਘ ਜੱਸਾ, ਰਿੰਪੀ, ਮਦਨ ਲਾਲ, ਰਕੇਸ਼ ਕੁਮਾਰ, ਕਮਲਜੀਤ ਸਿੰਘ ਰੌਲੀ, ਬੱਬੂ ਅਤੇ ਗੁਰਚਰਨ ਸਿੰਘ ਬਹੋਨਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।