ਅਕਾਲੀ-ਭਾਜਪਾ ਗਠਜੋੜ ਦੀ ਖੁਸ਼ੀ ’ਚ ਡਾਲਾ ਵਿਖੇ ਵੰਡੇ ਲੱਡੂ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ
Publish Date: Fri, 27 Nov 2026 03:43 PM (IST)
Updated Date: Fri, 27 Nov 2026 03:43 PM (IST)
ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ : ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਡਾਲਾ ਵਿਖੇ ਅਕਾਲੀ ਆਗੂ ਚਰਨਪ੍ਰੀਤ ਸਿੰਘ ਅੰਟੂ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਦੀ ਖੁਸ਼ੀ ਵਿਚ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁਖ ਭਾਰਤੀ ਪੱਤੋ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਪੰਜਾਬ ਦੀ ਸਿਆਸਤ ਵਿਚ ਨਵੀਂ ਦਿਸ਼ਾ ਤੈਅ ਕਰੇਗਾ ਅਤੇ ਇਸ ਨਾਲ ਪੰਜਾਬ ਦੀ ਖੁਸ਼ਹਾਲੀ ਤੇ ਤਰੱਕੀ ਦਾ ਰਾਹ ਪੱਧਰਾ ਹੋਵੇਗਾ। ਇਸ ਮੌਕੇ ਡਾ਼ ਜਗਮੋਹਣ ਸਿੰਘ ਧੂੜਕੋਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁਖ ਭਾਰਤੀ ਪੱਤੋ ਅਤੇ ਭਾਜਪਾ ਆਗੂ ਐੱਸਪੀ ਮੁਖਤਿਆਰ ਸਿੰਘ ਸੰਧੂ ਅੱਗੇ ਦੋ ਅਹਿਮ ਮੁੱਦੇ ਪਹਿਲ ਦੇ ਆਧਾਰ ਤੇ ਹੱਲ ਕਰਵਾਉਣ ਦੀ ਪੁਰਜ਼ੋਰ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਹਿਲਾ ਮੁੱਦਾ ਕਿਸਾਨਾਂ ਦੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਐੱਮਐੱਸਪੀ ਦੀ ਗਾਰੰਟੀ ਦਾ ਹੈ, ਜਦਕਿ ਦੂਜਾ ਮੁੱਦਾ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ’ਚੋਂ ਬਾਹਰ ਕੱਢਣ ਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਪੰਜਾਬ ਦੀ ਜਵਾਨੀ ਦਾ ਭਵਿੱਖ ਖ਼ਤਰੇ ਵਿਚ ਪੈ ਰਿਹਾ ਹੈ, ਜਿਸ ਵੱਲ ਗੰਭੀਰਤਾ ਨਾਲ ਧਿਆਨ ਦੇਣ ਦੀ ਲੋੜ ਹੈ। ਇਸ ’ਤੇ ਦੋਵਾਂ ਆਗੂਆਂ ਨੇ ਭਰੋਸਾ ਦਿਵਾਇਆ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਇਆ ਜਾਵੇਗਾ। ਇਸ ਮੌਕੇ ਭਾਜਪਾ ਪੰਜਾਬ ਦੇ ਐਗਜ਼ੈਕਟਿਵ ਮੈਂਬਰ ਗੁਰਮੇਲ ਸਿੰਘ ਸਰਾਂ, ਸਾਬਕਾ ਸਰਪੰਚ ਰਵਿੰਦਰ ਸਿੰਘ ਧੂੜਕੋਟ, ਚੜ੍ਹਤ ਸਿੰਘ, ਰਾਜ ਸਿੰਘ ਧੂੜਕੋਟ, ਜੋਰਾ ਸਿੰਘ, ਲਖਵੀਰ ਸਿੰਘ, ਬਲਾਕ ਪ੍ਰਧਾਨ ਸੁਖਚੈਨ ਸਿੰਘ ਬੱਧਨੀ ਕਲਾਂ, ਰਾਜੂ ਸਿੰਘ ਡਾਲਾ, ਰਾਜੂ ਸਿੰਘ ਡਾਇਰੀ ਵਾਲੇ, ਬਲਜੀਤ ਸਿੰਘ ਰਾਏ, ਦਵਿੰਦਰ ਸਿੰਘ ਗਿੱਲ, ਬਾਬੂ ਸਿੰਘ, ਅਮਰੀਕ ਸਿੰਘ, ਜਸਵੀਰ ਸਿੰਘ, ਮਨੀ ਸਿੰਘ, ਇਕਬਾਲ ਸਿੰਘ, ਵਿਨੋਦ ਕੁਮਾਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।