- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਗਾ ਵਿਖੇ ਆਮ ਆਦਮੀ ਪਾਰਟੀ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਧਰਮਕੋਟ : ਮੋਗਾ ਵਿਖੇ ਆਮ ਆਦਮੀ ਪਾਰਟੀ ਵੱਲੋਂ ਕਰਵਾਈ ਗਈ ਪੰਜਾਬ ਖੁਸ਼ਹਾਲ ਰੈਲੀ ਦੌਰਾਨ ਵਿਧਾਨ ਸਭਾ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਆਪਣੇ ਵੱਡੇ ਕਾਫਲੇ ਅਤੇ ਸਮਰਥਕਾਂ ਦੇ ਇਕੱਠ ਨਾਲ ਰੈਲੀ ਵਿਚ ਪਹੁੰਚੇ। ਵਿਧਾਇਕ ਦੇ ਕਾਫਲੇ ਦੀ ਹਲਕੇ ਵਿਚ ਕਾਫ਼ੀ ਚਰਚਾ ਰਹੀ ਅਤੇ ਉਨ੍ਹਾਂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਵਰਕਰਾਂ ਤੇ ਸਮਰਥਕਾਂ ਨੇ ਰੈਲੀ ਵਿਚ ਸ਼ਮੂਲੀਅਤ ਕੀਤੀ। ਰੈਲੀ ਵਿਚ ਪਹੁੰਚਣ ਲਈ ਲਾਡੀ ਢੋਸ ਦੇ ਸਮਰਥਕਾਂ ਵਿਚ ਖ਼ਾਸ ਉਤਸ਼ਾਹ ਦੇਖਣ ਨੂੰ ਮਿਲਿਆ। ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਤੋਂ ਪਾਰਟੀ ਵਰਕਰਾਂ ਨੇ ਕਾਫਲੇ ਦੇ ਰੂਪ ਵਿਚ ਮੋਗਾ ਵੱਲ ਰਵਾਨਗੀ ਕੀਤੀ। ਇਸ ਮੌਕੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਕਿਹਾ ਕਿ ਮੋਗਾ ਵਿਖੇ ਹੋਈ ਪੰਜਾਬ ਖੁਸ਼ਹਾਲ ਰੈਲੀ ਵਿਚ ਲੋਕਾਂ ਦੀ ਵੱਡੀ ਸ਼ਮੂਲੀਅਤ ਨੇ ਇਹ ਦਰਸਾ ਦਿੱਤਾ ਹੈ ਕਿ ਸੂਬੇ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੰਮਾਂ ’ਤੇ ਮੋਹਰ ਲਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਲੋਕਾਂ ਵੱਲੋਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਅਤੇ ਪੰਜਾਬ ਨੂੰ ਖੁਸ਼ਹਾਲ ਬਣਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਰੈਲੀ ਵਿਚ ਪਹੁੰਚੇ ਸਮੂਹ ਵਰਕਰਾਂ ਅਤੇ ਸਮਰਥਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਦੀ ਤਾਕਤ ਉਸ ਦੇ ਮਿਹਨਤੀ ਵਰਕਰ ਹਨ, ਜਿੰਨ੍ਹਾਂ ਦੀ ਬਦੌਲਤ ਅਜਿਹੇ ਸਮਾਗਮ ਸਫਲ ਹੁੰਦੇ ਹਨ। ਰੈਲੀ ਦੌਰਾਨ ਲਾਡੀ ਢੋਸ ਦੇ ਕਾਫਲੇ ਅਤੇ ਵਰਕਰਾਂ ਦੀ ਸ਼ਮੂਲੀਅਤ ਹਲਕੇ ਦੇ ਸਿਆਸੀ ਹਲਕਿਆਂ ਵਿਚ ਚਰਚਾ ਦਾ ਵਿਸ਼ਾ ਬਣੀ ਰਹੀ। ਮੋਗਾ ਵਿਖੇ ਹੋਈ ਆਮ ਆਦਮੀ ਪਾਰਟੀ ਦੀ ਪੰਜਾਬ ਖੁਸ਼ਹਾਲ ਰੈਲੀ ਦੀ ਗੂੰਜ ਭਾਵੇਂ ਰੈਲੀ ਵਾਲੇ ਦਿਨ ਤੋਂ ਬਾਅਦ ਵੀ ਜਾਰੀ ਰਹੀ, ਪਰ ਇਸ ਦੌਰਾਨ ਵਿਧਾਨ ਸਭਾ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੇ ਕਾਫਲੇ ਦੀ ਚਰਚਾ ਖਾਸ ਤੌਰ