ਕਿੰਡਰਗਾਰਟਨ ਵਿੰਗ ’ਚ ਲਾਲ ਬਹਾਦਰ ਸ਼ਾਸਤਰੀ ਜਯੰਤੀ ਮਨਾਈ ਟੀਐੱਲਐੱਫ ਸਕੂਲ ਦੀ ਟੀਐੱਲਐੱਫ ਸਕੂਲ ਦੀ
Publish Date: Sat, 03 Oct 2026 04:33 PM (IST)
Updated Date: Sun, 04 Oct 2026 04:02 AM (IST)
ਨਿੱਜੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਮੋਗਾ : ਟੀਐੱਲਐੱਫ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਪ੍ਰਵੀਣ ਗਰਗ, ਚੇਅਰਮੈਨ ਇੰਜੀ. ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਕੂਲ ਦੇ ਕਿੰਡਰਗਾਰਟਨ ਵਿੰਗ ’ਚ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਜੀ ਦੀ ਜਯੰਤੀ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਈ ਗਈ। ਇਸ ਮੌਕੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲੈ ਕੇ ਮਹਾਨ ਰਾਸ਼ਟਰ ਨਾਇਕ ਨੂੰ ਸ਼ਰਧਾਂਜਲੀ ਭੇਟ ਕੀਤੀ। ਸਮਾਗਮ ਦੌਰਾਨ ਬੱਚਿਆਂ ਨੇ ਲਾਲ ਬਹਾਦਰ ਸ਼ਾਸਤਰੀ ਜੀ ਦੇ ਜੀਵਨ, ਸਾਦਗੀ, ਇਮਾਨਦਾਰੀ, ਅਨੁਸ਼ਾਸਨ ਅਤੇ ਦੇਸ਼ ਸੇਵਾ ਨਾਲ ਸਬੰਧਤ ਗੀਤ, ਕਵਿਤਾਵਾਂ, ਭਾਸ਼ਣ ਅਤੇ ਕੋਰੀਓਗ੍ਰਾਫੀ ਪੇਸ਼ ਕੀਤੀ। ਨੰਨ੍ਹੇ ਵਿਦਿਆਰਥੀਆਂ ਨੇ ਸ਼ਾਸਤਰੀ ਜੀ ਦੇ ਜੀਵਨ ਨਾਲ ਜੁੜੇ ਪ੍ਰਸੰਗ ਪੇਸ਼ ਕਰਦਿਆਂ ਉਨ੍ਹਾਂ ਦੇ ਆਦਰਸ਼ਾਂ ਅਤੇ ਦੇਸ਼ ਪ੍ਰਤੀ ਸਮਰਪਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਪ੍ਰਿੰਸੀਪਲ ਨੀਤੂ ਡਾਂਡੀ ਨੇ ਕਿਹਾ ਕਿ ਲਾਲ ਬਹਾਦਰ ਸ਼ਾਸਤਰੀ ਜੀ ਦਾ ਜੀਵਨ ਸਾਦਗੀ, ਇਮਾਨਦਾਰੀ, ਅਨੁਸ਼ਾਸਨ ਅਤੇ ਫਰਜ਼ ਪ੍ਰਤੀ ਵਫ਼ਾਦਾਰੀ ਦੀ ਮਿਸਾਲ ਹੈ। ਸਕੂਲ ਦੇ ਚੇਅਰਮੈਨ ਇੰਜੀ. ਜਨੇਸ਼ ਗਰਗ ਨੇ ਵਿਦਿਆਰਥੀਆਂ ਨੂੰ ਲਾਲ ਬਹਾਦਰ ਸ਼ਾਸਤਰੀ ਜੀ ਦੇ ਜੀਵਨ ਅਤੇ ਸੰਘਰਸ਼ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਦੇਸ਼ ਪ੍ਰਤੀ ਆਪਣੇ ਫਰਜ਼ਾਂ ਨੂੰ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਨਿਭਾਇਆ। ਇਸ ਮੌਕੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਪ੍ਰਵੀਣ ਗਰਗ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਲਾਲ ਬਹਾਦਰ ਸ਼ਾਸਤਰੀ ਜਯੰਤੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਔਖੀਆਂ ਸਥਿਤੀਆਂ ਵਿਚ ਵੀ ਦ੍ਰਿੜਤਾ ਅਤੇ ਫਰਜ਼ ਪ੍ਰਤੀ ਸਮਰਪਣ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਸ਼ਾਸਤਰੀ ਜੀ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਮਿਹਨਤ, ਅਨੁਸ਼ਾਸਨ, ਸਾਦਗੀ ਅਤੇ ਦੇਸ਼ ਪ੍ਰੇਮ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਸਕੂਲ ਦਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।