
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਥਾਨਕ ਕੋਟਕਪੂਰਾ ਬਾਈਪਾਸ

ਸਵਰਨ ਗੁਲਾਟੀ, ਪੰਜਾਬੀ ਜਾਗਰਣ ਮੋਗਾ: ਸਥਾਨਕ ਕੋਟਕਪੂਰਾ ਬਾਈਪਾਸ ਸਥਿਤ ਲਾਲ ਦੁਆਰਾ ਮੰਦਰ ਵਿਚ ਪੁੱਤਰਦਾ ਇਕਾਦਸ਼ੀ ਦੇ ਪਾਵਨ ਮੌਕੇ ਸਤਿਸੰਗ ਅਤੇ ਆਰਤੀ ਕਰਵਾਈ ਗਈ। ਸਭ ਤੋਂ ਪਹਿਲਾਂ ਪੰਡਤ ਸ਼੍ਰਵਣ ਕੁਮਾਰ ਦੀ ਅਗਵਾਈ ਹੇਠ ਸ਼੍ਰੀ-ਸ਼੍ਰੀ 1008 ਪਰਮਹੰਸ ਯੋਗੀਰਾਜ ਸਤਿਗੁਰੂ ਸ਼੍ਰੀ ਬਾਵਾ ਲਾਲ ਦਿਆਲ ਜੀ ਮਹਾਰਾਜ ਦੇ ਆਸ਼ੀਰਵਾਦ ਨਾਲ ਸ਼ਰਧਾਲੂਆਂ ਨੇ ਬਾਵਾ ਲਾਲ ਦਿਆਲ ਜੀ ਦੇ ਦਰਬਾਰ ਵਿਚ ਨਤਮਸਤਕ ਹੋ ਕੇ ਗੁਰੂ ਮਹਿਮਾ ਦਾ ਗੁਣਗਾਨ ਕੀਤਾ। ਇਸ ਮੌਕੇ ਮੰਦਰ ਦੇ ਚੇਅਰਮੈਨ ਅਤੇ ਸਮਾਜ ਸੇਵੀ ਰਾਜਿੰਦਰ ਵਧਵਾ ਅਤੇ ਵੀਨਾ ਵਧਵਾ ਨੇ ਬਾਵਾ ਲਾਲ ਦਿਆਲ ਜੀ ਦੇ ਦਰਬਾਰ ਵਿਚ ਜੋਤ ਪ੍ਰਜਵਲਿਤ ਕਰਨ ਦੀ ਰਸਮ ਅਦਾ ਕੀਤੀ। ਇਸ ਉਪਰੰਤ ਮਹਿਲਾ ਸਤਿਸੰਗ ਮੰਡਲੀ ਦੀਆਂ ਮੈਂਬਰਾਂ ਨੇ ਧਾਰਮਿਕ ਭਜਨਾਂ ਦਾ ਗਾਇਨ ਕਰਕੇ ਹਾਜ਼ਰ ਸ਼ਰਧਾਲੂਆਂ ਨੂੰ ਭਗਤੀ ਰਸ ਵਿਚ ਰੰਗ ਦਿੱਤਾ। ਭਜਨਾਂ ਦੌਰਾਨ ਪੂਰਾ ਮੰਦਰ ਪਰਿਸਰ ਗੁਰੂ ਮਹਿਮਾ ਅਤੇ ਜੈਕਾਰਿਆਂ ਨਾਲ ਗੂੰਜ ਉੱਠਿਆ। ਇਸ ਮੌਕੇ ਮੰਦਰ ਦੇ ਚੇਅਰਮੈਨ ਰਾਜਿੰਦਰ ਵਧਵਾ ਨੇ ਸ਼ਹਿਰ ਵਾਸੀਆਂ ਨੂੰ ਮੰਦਰ ਵਿਚ ਹੋਣ ਵਾਲੇ ਸੰਕੀਰਤਨ ਵਿਚ ਵੱਧ-ਚੜ੍ਹ ਕੇ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਮੰਦਰ ਦੇ ਵੱਡੇ ਹਾਲ ਵਿਚ ਜਲਦ ਹੀ ਮੂਰਤੀ ਸਥਾਪਨਾ ਕੀਤੀ ਜਾਵੇਗੀ। ਇਸ ਮੌਕੇ ਮੁੱਖ ਸੇਵਾਦਾਰ ਰਾਜਿੰਦਰ ਵਧਵਾ, ਅਸ਼ਵਨੀ ਕੁਮਾਰ ਜੱਸੀ ਧਰਮਕੋਟ, ਰਾਹੁਲ ਮਿੱਤਲ, ਰਾਜਿੰਦਰ ਚੌਧਰੀ, ਆਸ਼ੀਸ਼ ਸੂਦ, ਸੁਰਿੰਦਰ ਚੋਪੜਾ, ਕੁਲਦੀਪ ਵਧਵਾ, ਯਸ਼ਇੰਦਰ ਰਾਜਾ, ਰਮੇਸ਼ ਵਧਵਾ, ਕਪਿਲ ਕਪੂਰ, ਰਾਜੀਵ ਉੱਪਲ, ਵਿਜੇ ਕੁਮਾਰ, ਰੋਬਿਨ ਕੁਮਾਰ, ਅਨਿਲ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਹਾਜ਼ਰ ਸਨ।