- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਗਾ ਦੇ ਕੋਟਕਪੂਰਾ ਬਾਈਪਾਸ

ਸਵਰਨ ਗੁਲਾਟੀ, ਪੰਜਾਬੀ ਜਾਗਰਣ ਮੋਗਾ: ਮੋਗਾ ਦੇ ਕੋਟਕਪੂਰਾ ਬਾਈਪਾਸ ਸਥਿਤ ਲਾਲ ਦੁਆਰਾ ਮੰਦਰ ਵਿਖੇ ਸ਼੍ਰੀ-ਸ਼੍ਰੀ 1008 ਸ਼੍ਰੀ ਰਾਮ ਸੁੰਦਰ ਦਾਸ ਜੀ ਮਹਾਰਾਜ ਵੈਸ਼ਨਵਾਚਾਰੀਆ ਦਰਬਾਰ ਸ਼੍ਰੀ ਧਿਆਨਪੁਰ ਧਾਮ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੇਵ ਉਠਨੀ ਇਕਾਦਸ਼ੀ ਦੇ ਪਵਿੱਤਰ ਮੌਕੇ ’ਤੇ ਸ਼ਿਆਮ ਸੰਕੀਰਤਨ ਦਾ ਆਯੋਜਨ ਸ਼ਰਧਾ ਅਤੇ ਭਗਤੀ ਭਾਵ ਨਾਲ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਮੰਦਰ ਵਿਖੇ ਪਹੁੰਚ ਕੇ ਮੱਥਾ ਟੇਕਿਆ ਅਤੇ ਗੁਰੂ ਮਹਿਮਾ ਦਾ ਗੁਣਗਾਨ ਸੁਣ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੀ ਸ਼ੁਰੂਆਤ ਸ਼੍ਰੀ-ਸ਼੍ਰੀ 1008 ਪਰਮਹੰਸ ਯੋਗੀਰਾਜ ਸਤਿਗੁਰੂ ਸ਼੍ਰੀ ਬਾਵਾ ਲਾਲ ਦਿਆਲ ਜੀ ਮਹਾਰਾਜ ਦੇ ਆਸ਼ੀਰਵਾਦ ਨਾਲ ਹੋਈ। ਪੰਡਤ ਸ਼੍ਰਵਣ ਕੁਮਾਰ ਦੀ ਅਗਵਾਈ ਹੇਠ ਮੰਦਰ ਦੇ ਚੇਅਰਮੈਨ ਅਤੇ ਸਮਾਜ ਸੇਵੀ ਰਾਜਿੰਦਰ ਵਧਵਾ, ਵੀਨਾ ਵਧਵਾ, ਕੁਲਦੀਪ ਵਧਵਾ, ਪ੍ਰਿਅੰਕਾ ਵਧਵਾ, ਰਮੇਸ਼ ਵਧਵਾ, ਨੀਤੂ ਕਪੂਰ ਅਤੇ ਰਿਸ਼ੀ ਕਪੂਰ ਸਮੇਤ ਹੋਰ ਸ਼ਰਧਾਲੂਆਂ ਨੇ ਬਾਵਾ ਲਾਲ ਜੀ ਦੇ ਦਰਬਾਰ ਵਿਚ ਜੋਤ ਪ੍ਰਚੰਡ ਕਰਨ ਅਤੇ ਕੇਕ ਕੱਟਣ ਦੀ ਰਸਮ ਅਦਾ ਕੀਤੀ। ਇਸ ਮੌਕੇ ਮਹਿਲਾ ਸਤਿਸੰਗ ਮੰਡਲੀ ਦੀਆਂ ਮੈਂਬਰਾਂ ਨੇ ਭਜਨਾਂ ਰਾਹੀਂ ਬਾਬਾ ਲਾਲ ਦਿਆਲ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ। ਭਜਨ ਗਾਇਕਾਂ ਨੇ ਭਜਨਾਂ ਦੀ ਪੇਸ਼ਕਾਰੀ ਕਰਕੇ ਸ਼ਰਧਾਲੂਆਂ ਨੂੰ ਭਗਤੀ ਰਸ ਵਿਚ ਲੀਨ ਕਰ ਦਿੱਤਾ। ਇਸ ਮੌਕੇ ਮੰਦਰ ਦੇ ਚੇਅਰਮੈਨ ਰਾਜਿੰਦਰ ਵਧਵਾ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਸਾਰਿਆਂ ਨੂੰ ਮੰਦਰ ਵਿੱਚ ਰੋਜ਼ਾਨਾ ਹੋਣ ਵਾਲੇ ਸੰਕੀਰਤਨ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ। ਸੰਕੀਰਤਨ ਦੀ ਸਮਾਪਤੀ ਮੌਕੇ ਬਾਵਾ ਲਾਲ ਜੀ ਦੀ ਵਿਧੀਵਤ ਆਰਤੀ ਕੀਤੀ ਗਈ ਅਤੇ ਹਾਜ਼ਰ ਸੰਗਤ ਵਿੱਚ ਪ੍ਰਸ਼ਾਦ ਵੰਡਿਆ ਗਿਆ। ਇਸ ਮੌਕੇ ਮੁੱਖ ਸੇਵਾਦਾਰ ਰਾਜਿੰਦਰ ਵਧਵਾ, ਅਸ਼ਵਨੀ ਕੁਮਾਰ, ਰਾਹੁਲ ਮਿੱਤਲ, ਰਾਜਿੰਦਰ ਚੌਧਰੀ, ਆਸ਼ੀਸ਼ ਸੂਦ, ਸੁਰਿੰਦਰ ਚੋਪੜਾ, ਕੁਲਦੀਪ ਵਧਵਾ, ਯਸ਼ਇੰਦਰ ਰਾਜਾ, ਰਮੇਸ਼ ਵਧਵਾ, ਰਾਜੀਵ ਉੱਪਲ, ਰਾਜਿੰਦਰ ਕੁਮਾਰ ਨਾਰੰਗ, ਭੁਪਿੰਦਰ ਸਿੰਘ ਬਬਲੂ, ਵਿਜੇ ਕੁਮਾਰ, ਰੋਬਿਨ, ਅਨਿਲ ਕੁਮਾਰ, ਰਾਜਿੰਦਰ ਕੁਮਾਰ ਨਾਰੰਗ ਅਤੇ ਸਮੂਹ ਸੇਵਾਦਾਰ ਹਾਜ਼ਰ ਸਨ।