- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਥਾਨਕ ਕੋਟਕਪੂਰਾ ਬਾਈਪਾਸ ਸਥਿ

ਸਵਰਨ ਗੁਲਾਟੀ, ਪੰਜਾਬੀ ਜਾਗਰਣ ਮੋਗਾ: ਸਥਾਨਕ ਕੋਟਕਪੂਰਾ ਬਾਈਪਾਸ ਸਥਿਤ ਲਾਲ ਦੁਆਰਾ ਮੰਦਰ ਵਿਖੇ ਪਾਵਨ ਦੂਜ ਦੇ ਮੌਕੇ ਸਤਿਸੰਗ ਅਤੇ ਆਰਤੀ ਦਾ ਆਯੋਜਨ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਪੰਡਿਤ ਸ਼ਰਵਣ ਕੁਮਾਰ ਦੀ ਅਗਵਾਈ ਹੇਠ ਸ਼੍ਰੀ-ਸ਼੍ਰੀ 1008 ਪਰਮਹੰਸ ਯੋਗੀਰਾਜ ਸਤਿਗੁਰੂ ਸ਼੍ਰੀ ਬਾਵਾ ਲਾਲ ਦਿਆਲ ਜੀ ਮਹਾਰਾਜ ਦੇ ਆਸ਼ੀਰਵਾਦ ਨਾਲ ਹੋਈ। ਇਸ ਮੌਕੇ ਸ਼ਰਧਾਲੂਆਂ ਨੇ ਬਾਵਾ ਲਾਲ ਦਿਆਲ ਜੀ ਦੇ ਦਰਬਾਰ ਵਿਚ ਨਤਮਸਤਕ ਹੋ ਕੇ ਗੁਰੂ ਮਹਿਮਾ ਦਾ ਗੁਣਗਾਨ ਕੀਤਾ। ਇਸ ਮੌਕੇ ਮੰਦਰ ਦੇ ਚੇਅਰਮੈਨ ਅਤੇ ਸਮਾਜ ਸੇਵੀ ਰਾਜਿੰਦਰ ਵਧਵਾ ਅਤੇ ਵੀਨਾ ਵਧਵਾ ਨੇ ਬਾਵਾ ਲਾਲ ਦਿਆਲ ਜੀ ਦੇ ਦਰਬਾਰ ਵਿਚ ਜੋਤੀ ਪ੍ਰਜਵਲਿਤ ਕਰਨ ਦੀ ਰਸਮ ਅਦਾ ਕੀਤੀ। ਇਸ ਉਪਰੰਤ ਮਹਿਲਾ ਸਤਿਸੰਗ ਮੰਡਲੀ ਦੀਆਂ ਮੈਂਬਰਾਂ ਵੱਲੋਂ ਧਾਰਮਿਕ ਭਜਨਾਂ ਦਾ ਗਾਇਨ ਕਰਕੇ ਸੰਗਤ ਨੂੰ ਮੰਤਰਮੁਗਧ ਕੀਤਾ ਗਿਆ। ਮੰਦਰ ਦੇ ਚੇਅਰਮੈਨ ਰਾਜਿੰਦਰ ਵਧਵਾ ਨੇ ਸ਼ਰਧਾਲੂਆਂ ਨੂੰ ਮੰਦਰ ਵਿਚ ਹੋਣ ਵਾਲੇ ਸੰਕੀਰਤਨ ਵਿਚ ਵੱਧ-ਚੜ੍ਹ ਕੇ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਮੰਦਰ ਦੇ ਵੱਡੇ ਹਾਲ ਵਿਚ ਜਲਦ ਹੀ ਮੂਰਤੀ ਸਥਾਪਨਾ ਕੀਤੀ ਜਾਵੇਗੀ। ਇਸ ਉਪਰੰਤ ਆਰਤੀ ਕੀਤੀ ਗਈ ਅਤੇ ਸੰਗਤ ਨੂੰ ਫਰੂਟ ਚਾਟ ਦਾ ਲੰਗਰ ਵਰਤਾਇਆ ਗਿਆ। ਇਸ ਮੌਕੇ ਮੁੱਖ ਸੇਵਾਦਾਰ ਰਾਜਿੰਦਰ ਵਧਵਾ, ਅਸ਼ਵਨੀ ਕੁਮਾਰ ਜੱਸੀ ਧਰਮਕੋਟ, ਰਾਹੁਲ ਮਿੱਤਲ, ਰਾਜਿੰਦਰ ਚੌਧਰੀ, ਆਸ਼ੀਸ਼ ਸੂਦ, ਸੁਰਿੰਦਰ ਚੋਪੜਾ, ਕੁਲਦੀਪ ਵਧਵਾ, ਯਸ਼ਇੰਦਰ ਰਾਜਾ, ਰਮੇਸ਼ ਵਧਵਾ, ਕਪਿਲ ਕਪੂਰ, ਰਾਜੀਵ ਉੱਪਲ, ਵਿਜੇ ਕੁਮਾਰ, ਰੋਬਿਨ ਕੁਮਾਰ, ਮੋਨੂੰ ਅਰੋੜਾ, ਅਨਿਲ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਹਾਜ਼ਰ ਸਨ।