- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਮੋਗਾ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਸੂਬਾ ਆਗੂ ਮੋਹਣ ਸਿੰਘ ਜੀਦੜਾ, ਸੂਰਤ ਸਿੰਘ ਕਾਦਰਵਾਲਾ, ਮੁਖਤਿਆਰ ਸਿੰਘ ਦੀਨਾ ਸਾਹਿਬ, ਸਾਹਿਬ ਸਿੰਘ ਬੋਗੇਵਾਲਾ, ਮੰਦਰਜੀਤ ਸਿੰਘ ਮਨਾਵਾਂ, ਹਰਨੇਕ ਸਿੰਘ ਫਤਿਹਗੜ੍ਹ, ਗੁਰਜੰਤ ਸਿੰਘ ਗਗੜਾ, ਅਨੁਸ਼ਾਸਨੀ ਕਮੇਟੀ ਮੈਂਬਰ ਹਰਜੀਤ ਸਿੰਘ ਮਨਾਵਾਂ ਅਤੇ ਸੀਨੀਅਰ ਮੀਤ ਪ੍ਰਧਾਨ ਸੁਖਦੇਵ ਸਿੰਘ ਚੋਟੀਆਂ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਮੀਟਿੰਗ ਵਿਚ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ, ਅਵਾਰਾ ਕੁੱਤਿਆਂ ਦੀ ਵਧ ਰਹੀ ਸਮੱਸਿਆ, ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ, ਜਥੇਬੰਦੀ ਦੇ ਵਿਸਥਾਰ ਅਤੇ ਆਉਣ ਵਾਲੇ ਸੰਘਰਸ਼ੀ ਪ੍ਰੋਗਰਾਮਾਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ 22 ਜੁਲਾਈ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਅਤੇ ਟੋਲ ਪਲਾਜ਼ਿਆਂ ਨੂੰ ਮੁਫ਼ਤ ਕਰਵਾਉਣ ਦੇ ਪ੍ਰੋਗਰਾਮ ਨੂੰ ਜ਼ਿਲ੍ਹਾ ਮੋਗਾ ਵਿਚ ਪੂਰੀ ਤਾਕਤ ਨਾਲ ਸਫ਼ਲ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਜਥੇਬੰਦੀ ਦੀ ਮੈਂਬਰਸ਼ਿਪ ਮੁਹਿੰਮ ਨੂੰ ਹੋਰ ਤੇਜ਼ ਕਰਨ, ਹਰ ਪਿੰਡ ਵਿਚ ਨਵੇਂ ਮੈਂਬਰ ਬਣਾਉਣ, ਬਲਾਕ ਅਤੇ ਪਿੰਡ ਇਕਾਈਆਂ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਤੇ ਆਮ ਲੋਕਾਂ ਦੇ ਹੱਕਾਂ ਲਈ ਸੰਘਰਸ਼ ਹੋਰ ਤੇਜ਼ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਕਿਸਾਨਾਂ ਦੀ ਉਪਜਾਊ ਜ਼ਮੀਨ ਖੋਹਣ ਦੀ ਨੀਤੀ ਹੈ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਇਸ ਨੂੰ ਕਿਸੇ ਵੀ ਕੀਮਤ