ਲੋਹੜੀ ਤੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ
ਹਰ ਸਾਲ ਦੀ ਤਰ੍ਹਾਂ ਇਸ ਵਾਰ
Publish Date: Thu, 15 Jan 2026 03:31 PM (IST)
Updated Date: Fri, 16 Jan 2026 04:00 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਗਾ : ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਲੋਹੜੀ ਅਤੇ ਮਾਘੀ ਦੇ ਤਿਉਹਾਰ ਮੌਕੇ ਪਿੰਡ ਚੰਦਨਵਾਂ ਵਿਖੇ ਬਾਬਾ ਆਲਾ ਜੀ ਧਾਲੀਵਾਲ ਦੀ ਦਰਗਾਹ ’ਤੇ ਚਾਹ ਅਤੇ ਪਕੌੜਿਆਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਮੁੱਖ ਸੇਵਾਦਾਰ ਬਾਬਾ ਸੁਖਦੀਪ ਸਿੰਘ ਸੀਪਾ ਵੱਲੋਂ ਸਭ ਤੋਂ ਪਹਿਲਾਂ ਸੇਵਾਦਾਰਾਂ ਨਾਲ ਬਾਬਾ ਜੀ ਦੀ ਦਰਗਾਹ ’ਤੇ ਹਾਜ਼ਰ ਹੋ ਕੇ ਬਾਬਾ ਜੀ ਦਾ ਅਸ਼ੀਰਵਾਦ ਲਿਆ ਗਿਆ। ਇਸ ਮੌਕੇ ਬਾਬਾ ਸੁਖਦੀਪ ਸਿੰਘ ਨੇ ਕਿਹਾ ਕਿ ਜੋ ਵੀ ਸ਼ਰਧਾਲੂ ਇਸ ਦਰਗਾਹ ’ਤੇ ਸ਼ਰਧਾ ਅਤੇ ਭਾਵਨਾਵਾਂ ਨਾਲ ਆਉਂਦਾ ਹੈ ਤਾਂ ਉਸ ਦੀ ਹਰ ਇਕ ਮੁਰਾਦ ਪੂਰੀ ਹੁੰਦੀ ਹੈ। ਇਸ ਮੌਕੇ ਰਾਹਗੀਰਾਂ ਨੂੰ ਰੋਕ ਕੇ ਚਾਹ ਅਤੇ ਪਕੌੜਿਆਂ ਦਾ ਲੰਗਰ ਛਕਾਇਆ ਗਿਆ। ਇਸ ਮੌਕੇ ਬਾਬਾ ਮੰਗਲ ਸਿੰਘ, ਸੇਵਕ ਸਿੰਘ, ਗੁਲਾਬ ਸਿੰਘ, ਜਗਦੇਵ ਸਿੰਘ, ਅਰਸ਼ਦੀਪ ਸਿੰਘ, ਹਰਮਨ ਸਿੰਘ, ਜੁੱਧਾ ਸਿੰਘ, ਗੌਰਵ ਧਾਲੀਵਾਲ, ਗੋਰੀ ਸਿੰਘ, ਮੋਹਿਤ, ਲਖਵੀਰ ਸਿੰਘ ਅਤੇ ਸੁੱਖਾ ਸਿੰਘ ਤੋਂ ਇਲਾਵਾ ਹੋਰ ਸੇਵਾਦਾਰ ਹਾਜ਼ਰ ਸਨ।