- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੋਕ ਸਭਾ ’ਚ ਨੇਤਾ ਵਿਰੋਧੀ ਧਿਰ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਲੋਕ ਸਭਾ ’ਚ ਨੇਤਾ ਵਿਰੋਧੀ ਧਿਰ ਰਾਹੁਲ ਗਾਂਧੀ ਦੀ ਸੰਗਰੂਰ ਵਿਖੇ ਹੋ ਰਹੀ ਇਨਸਾਫ਼ ਰੈਲੀ ਵਿਚ ਸ਼ਾਮਲ ਹੋਣ ਲਈ ਹਲਕਾ ਧਰਮਕੋਟ ਤੋਂ ਕਾਂਗਰਸ ਪਾਰਟੀ ਦਾ ਵਿਸ਼ਾਲ ਕਾਫ਼ਲਾ ਅੱਜ ਰਵਾਨਾ ਹੋਇਆ। ਇਹ ਕਾਫ਼ਲਾ ਹਲਕਾ ਧਰਮਕੋਟ ਦੇ ਸੀਨੀਅਰ ਕਾਂਗਰਸੀ ਆਗੂ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੇ ਨਿਵਾਸ ਸਥਾਨ ਤੋਂ ਤਿੰਨ ਵੱਖ-ਵੱਖ ਪੜਾਵਾਂ ਵਿਚ ਰਵਾਨਾ ਹੋਇਆ। ਕਾਫ਼ਲੇ ਵਿਚ 15 ਬੱਸਾਂ ਅਤੇ 150 ਤੋਂ ਵੱਧ ਛੋਟੀਆਂ-ਵੱਡੀਆਂ ਗੱਡੀਆਂ ਸ਼ਾਮਲ ਸਨ, ਜਿੰਨ੍ਹਾਂ ਵਿਚ ਹਜ਼ਾਰਾਂ ਕਾਂਗਰਸੀ ਆਗੂ ਅਤੇ ਵਰਕਰ ਸਵਾਰ ਸਨ। ਰਵਾਨਗੀ ਸਮੇਂ ਲੋਹਗੜ੍ਹ ਨਿਵਾਸ ਵਿਖੇ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰ ਸਾਹਿਬਾਨ ਦਾ ਜੋਸ਼ ਦੇਖਣ ਯੋਗ ਸੀ। ਅੱਜ ਦਾ ਇਹ ਇਕੱਠ ਦੇਖ ਕੇ ਸਾਬਤ ਹੁੰਦਾ ਹੈ ਕਿ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਆਪਣੇ ਹਲਕੇ ਧਰਮਕੋਟ ਦੇ ਵਿਚ ਕਿੰਨੇ ਲੋਕ ਪ੍ਰੀਆ ਨੇਤਾ ਹਨ। ਇਕੱਠ ਦੌਰਾਨ ਵਰਕਰਾਂ ਵੱਲੋਂ ਰਾਹੁਲ ਗਾਂਧੀ ਜ਼ਿੰਦਾਬਾਦ ਅਤੇ ਕਾਂਗਰਸ ਪਾਰਟੀ ਜ਼ਿੰਦਾਬਾਦ ਜ਼ੋਰਦਾਰ ਨਾਅਰੇ ਲਗਾਏ ਗਏ। ਇਸ ਮੌਕੇ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਕਿਹਾ ਕਿ ਸੰਗਰੂਰ ਦੀ ਇਹ ਇਨਸਾਫ਼ ਰੈਲੀ ਪੰਜਾਬ ਦੀ ਰਾਜਨੀਤੀ ਵਿਚ ਵੱਡਾ ਮੋੜ ਸਾਬਤ ਹੋਵੇਗੀ ਅਤੇ ਪੰਜਾਬ ਦੇ ਲੋਕ ਇਨਸਾਫ਼ ਲਈ ਰਾਹੁਲ ਗਾਂਧੀ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਨ।