- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਗਾ 'ਚ ਇਕ ਦੁਖਦਾਈ ਘਟਨਾ ਵਾਪਰੀ ਹੈ, ਵਕੀਲ ਦੀ ਗੋਲੀ ਲੱਗਣ ਨਾਲ ਮੌਤ ਹੋਣ ਦਾ ਪਤਾ ਲੱਗਾ ਹੈ।ਜਾਣਕਾਰੀ ਅਨੁਸਾਰ ਮੋਗਾ ਦੇ ਕਸਬਾ ਬੁੱਟਰ 'ਚ ਬੀਤੀ ਰਾਤ ਅਚਾਨਕ ਰਿਵਾਲਵਰ 'ਚੋਂ ਗੋਲੀ ਲੱਗਣ...

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਮੋਗਾ 'ਚ ਇਕ ਦੁਖਦਾਈ ਘਟਨਾ ਵਾਪਰੀ ਹੈ, ਵਕੀਲ ਦੀ ਗੋਲੀ ਲੱਗਣ ਨਾਲ ਮੌਤ ਹੋਣ ਦਾ ਪਤਾ ਲੱਗਾ ਹੈ।
ਜਾਣਕਾਰੀ ਅਨੁਸਾਰ ਮੋਗਾ ਦੇ ਕਸਬਾ ਬੁੱਟਰ 'ਚ ਬੀਤੀ ਰਾਤ ਅਚਾਨਕ ਰਿਵਾਲਵਰ 'ਚੋਂ ਗੋਲੀ ਲੱਗਣ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਆਗੂ ਹਰਭੁਪਿੰਦਰ ਸਿੰਘ ਲਾਡੀ ਦੇ ਸਪੁੱਤਰ ਐਡਵੋਕੇਟ ਅਮਨਿੰਦਰ ਸਿੰਘ ਦੀ ਆਪਣੇ ਹੀ ਰਿਵਾਲਵਰ 'ਚੋਂ ਚੱਲੀ ਗੋਲੀ ਨੇ ਜਾਨ ਲੈ ਲਈ। ਇਹ ਘਟਨਾ ਦੇਰ ਰਾਤ ਦੀ ਦੱਸੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਪਸਰ ਗਈ।