- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਗਾ 'ਚ ਸਥਿਤੀ ਉਸ ਸਮੇਂ ਗੰ

ਪ੍ਰਸ਼ਾਸਨ ਦੀ ਬੇਰੁਖ਼ੀ ਕਾਰਨ ਅਧਿਆਪਕਾਂ ਨੇ ਕੀਤਾ ਫ਼ਿਰੋਜ਼ਪੁਰ-ਲੁਧਿਆਣਾ ਹਾਈਵੇ ਜਾਮ
ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਮੋਗਾ : ਮੋਗਾ 'ਚ ਸਥਿਤੀ ਉਸ ਸਮੇਂ ਗੰਭੀਰ ਹੋ ਗਈ ਜਦੋਂ ਰੋਹ ਵਿਚ ਆਈਆਂ ਜਥੇਬੰਦੀਆਂ ਨੇ ਫਿਰੋਜ਼ਪੁਰ ਲੁਧਿਆਣਾ ਨੈਸ਼ਨਲ ਹਾਈਵੇ ਜਾਮ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਮੁਜ਼ਾਹਰਾ ਕਾਰੀਆਂ ਅਤੇ ਪੁਲਿਸ ਵਿਚ ਆਪਸ ਵਿਚ ਹਲਕੀ ਹੱਥੋਪਾਈ ਹੋ ਗਈ। ਮੁਜ਼ਾਹਰਾ ਕਾਰੀਆਂ ਨੇ ਪੁਲਿਸ ਦੀਆਂ ਲਗਾਈਆਂ ਰੋਕਾਂ ਦੇ ਬਾਵਜੂਦ ਹਾਈਵੇ ਜਾਮ ਕਰ ਦਿੱਤਾ। ਵੱਖਵੱਖ ਜਥੇਬੰਦੀਆਂ ਦੇ ਆਗੂਆਂ ਨੇ ਮੋਗਾ ਦੀ ਅਨਾਜ਼ ਮੰਡੀ ਵਿਚ ਇਕੱਤਰ ਹੋ ਕੇ ਰੋਹ ਭਰਪੂਰ ਰੈਲੀ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਬਲਾਕ ਸੰਮਤੀ ਅਤੇ ਜਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਆਪਣੀ ਜਾਨ ਗਵਾਉਣ ਵਾਲੇ ਪਤੀ -ਪਤਨੀ ਅਧਿਆਪਕ ਜੋੜੇ ਦੇ ਅਨਾਥ ਹੋਏ ਬੱਚਿਆਂ ਦੀ ਪੰਜਾਬ ਸਰਕਾਰ ਵੱਲੋਂ ਬਾਂਹ ਫੜ੍ਹਨ ਦੀ ਬਜਾਏ ਉਨ੍ਹਾਂ ਦੇ ਪਰਿਵਾਰ ਨੂੰ 10-10 ਲੱਖ ਦਾ ਮੁਆਵਜ਼ਾ ਦੇ ਕੇ ਉਨ੍ਹਾਂ ਨਾਲ ਕੋਝਾਂ ਮਜ਼ਾਕ ਕੀਤਾ ਗਿਆ। ਰੈਲੀ ਨੂੰ ਸੰਬੋਧਨ ਕਰਦਿਆਂ ਬਲਜਿੰਦਰ ਧਾਲੀਵਾਲ, ਦਿਗਵਿਜੇਪਾਲ ਸ਼ਰਮਾ, ਪ੍ਰਗਟਜੀਤ ਸਿੰਘ ਕਿਸ਼ਨਪੁਰਾ, ਗੁਰਬਿੰਦਰ ਸਿੰਘ, ਵਿਕਰਮ ਦੇਵ ਸਿੰਘ, ਜਰਮਨਜੀਤ ਸਿੰਘ, ਹਰਜਿੰਦਰ ਸਿੰਘ ਪੰਨੂ, ਸੁਰਿੰਦਰ ਪੁਆਰੀ, ਹਰਜੰਟ ਬੌਡੇ, ਜਸਵੀਰ ਤਲਵਾੜਾ, ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਅਧਿਆਪਕ ਜਥੇਬੰਦੀਆਂ ਵੱਲੋਂ ਮੋਗਾ ਵਿਚ ਹੀ ਚਾਰ ਕੈਂਡਲ ਮਾਰਚ ਅਤੇ ਪੂਰੇ ਪੰਜਾਬ ਵਿਚ ਕੈਂਡਲ ਮਾਰਚ ਕਰਕੇ ਅਧਿਕਾਰੀਆਂ ਨੂੰ ਇਸ ਪਰਿਵਾਰ ਨੂੰ ਇਨਸਾਫ ਦੇਣ ਲਈ ਮੰਗ ਪੱਤਰ ਵੀ ਦਿੱਤੇ ਗਏ ਸਨ। ਅਧਿਆਪਕ ਆਗੂਆਂ ਨੇ ਕਿਹਾ ਕਿ ਜਦ ਤੱਕ ਪਰਿਵਾਰ ਨੂੰ ਦੋਦੋ ਕਰੋੜ ਰੁਪਏ ਦੀ ਰਾਸ਼ੀ ਜਾਰੀ ਨਹੀਂ ਕੀਤੀ ਜਾਂਦੀ, ਉਨ੍ਹਾਂ ਦੇ ਬੱਚਿਆਂ ਦੀ ਤਮਾਮ ਪੜ੍ਹਾਈ ਦਾ ਖਰਚ ਪੰਜਾਬ ਸਰਕਾਰ ਨਹੀਂ ਚੁੱਕਦੀ ਅਤੇ ਉਨ੍ਹਾਂ ਦੀ ਨੌਕਰੀ ਦੀ ਲਿਖਤੀ ਗਰੰਟੀ ਨਹੀਂ ਕੀਤੀ ਜਾਂਦੀ ਸਾਰੀਆਂ ਅਧਿਆਪਕ ਜਥੇਬੰਦੀਆਂ ਇਸੇ ਤਰ੍ਹਾਂ ਪੂਰੇ ਪੰਜਾਬ ਵਿਚ ਰੋਹ ਭਰਪੂਰ ਰੈਲੀਆਂ ਕੀਤੀਆਂ ਜਾਣਗੀਆਂ। ਅਧਿਆਪਕਾਂ ਨੇ ਲੰਬਾ ਸਮਾਂ ਦਾਣਾ ਮੰਡੀ ਵਿਖੇ ਧਰਨਾ ਲਗਾਉਣ ਦੇ ਬਾਵਜੂਦ ਵੀ ਪ੍ਰਸ਼ਾਸਨ ਦੁਆਰਾ ਕਿਸੇ ਪ੍ਰਕਾਰ ਦੀ ਕੋਈ ਵੀ ਮੀਟਿੰਗ ਜਾਂ ਮਸਲੇ ਦੇ ਹੱਲ ਸਬੰਧੀ ਕੋਈ ਠੋਸ ਜਾਣਕਾਰੀ ਨਾ ਦੇਣ ਕਾਰਨ ਅਧਿਆਪਕਾਂ ਦੁਆਰਾ ਫਿਰੋਜ਼ਪੁਰ ਲੁਧਿਆਣਾ ਰੋਡ ਨੂੰ ਜਾਮ ਕਰ ਦਿੱਤਾ ਗਿਆ। ਪ੍ਰਸ਼ਾਸਨ ਵੱਲੋਂ ਅਧਿਆਪਕਾਂ ਨੂੰ ਖਦੇੜਨ ਲਈ ਪਹਿਲਾਂ ਦਾਣਾ ਮੰਡੀ ਨੂੰ ਜੇਲ੍ਹ ਵਿਚ ਤਬਦੀਲ ਕੀਤਾ ਗਿਆ ਅਤੇ ਜਦੋਂ ਅਧਿਆਪਕਾਂ ਨੇ ਰੋਕਾਂ ਤੋੜੀਆਂ ਤਾਂ ਅਧਿਆਪਕਾਂ ਤੇ ਹਲਕਾ ਲਾਠੀਚਾਰਜ ਵੀ ਕੀਤਾ ਗਿਆ। ਅਧਿਆਪਕ ਆਗੂਆਂ ਨੇ ਕਿਹਾ ਜਦੋਂ ਦੀ ਪੰਜਾਬ ਸਰਕਾਰ ਹੋਂਦ ਵਿਚ ਆਈ ਹੈ ਪੰਜਾਬ ਸਰਕਾਰ ਨੇ ਇਕ ਵੀ ਮੁਲਾਜ਼ਮ ਪੱਖੀ ਫੈਂਸਲਾ ਨਹੀਂ ਲਿਆ ਅਧਿਆਪਕਾਂ ਤੇ ਮੁਲਾਜਮਾਂ ਦੇ ਬਹੁਤ ਸਾਰੇ ਮੰਗਾਂ ਮਸਲੇ ਜਿਉਂ ਦੀ ਤਿਉਂ ਖੜ੍ਹੇ ਹਨ। ਉਹ ਲੋਕ ਅਤੇ ਇਹ ਸਰਕਾਰ ਹਮੇਸ਼ਾ ਮੁਲਾਜ਼ਮਾਂ ਨੂੰ ਪਰੇਸ਼ਾਨ ਕਰਨ ਲੱਗੀ ਹੋਈ ਹੈ। ਇਸੇ ਤਹਿਤ ਹੀ ਅਧਿਆਪਕਾਂ ਦੀਆਂ ਡਿਊਟੀਆਂ ਚੋਣਾਂ ਵਿਚ ਦੂਰਦੂਰ ਲਗਾਈਆਂ ਗਈਆਂ ਸੀ। ਜਦੋਂ ਕਿ ਸਰਕਾਰ ਨੂੰ ਇਸ ਗੱਲ ਦਾ ਪਤਾ ਸੀ ਕਿ ਧੁੰਦ ਅਤੇ ਠੰਡ ਦਾ ਮੌਸਮ ਹੈ। ਇਸੇ ਧੁੰਦ ਕਾਰਨ ਹੀ ਇਹ ਹਾਦਸਾ ਵਾਪਰਿਆ ਹੈ ਅਤੇ ਇਹ ਹਾਦਸਾ ਵਾਪਰਨ ਤੋਂ ਬਾਅਦ ਵੀ ਪੰਜਾਬ ਸਰਕਾਰ ਦੇ ਕਿਸੇ ਵੀ ਮੰਤਰੀ ਅਤੇ ਉੱਚ ਅਧਿਕਾਰੀ ਨੇ ਪਰਿਵਾਰ ਨਾਲ ਉਨ੍ਹਾਂ ਦੇ ਘਰ ਜਾ ਕੇ ਦੁੱਖ ਵੰਡਾਉਣਾ ਵੀ ਜਾਇਜ਼ ਨਹੀਂ ਸਮਝਿਆ। ਪ੍ਰਸ਼ਾਸਨ ਵੱਲੋਂ 28 ਜਨਵਰੀ ਨੂੰ ਵਿੱਤ ਮੰਤਰੀ ਪੰਜਾਬ ਨਾਲ ਮੀਟਿੰਗ ਤੈਅ ਕਰਨ ਤੋਂ ਬਾਅਦ ਦਿੱਤੇ ਭਰੋਸੇ ਦੌਰਾਨ ਮੁਜ਼ਾਹਰਾਕਾਰੀਆਂ ਵੱਲੋਂ ਦੇਰ ਸ਼ਾਮ ਧਰਨਾ ਸਮਾਪਤ ਕਰ ਦਿੱਤਾ। ਇਸ ਮੌਕੇ ਵੱਖਵੱਖ ਜਥੇਬੰਦੀਆਂ ਦੇ ਆਗੂ ਵੀ ਹਾਜ਼ਰ ਸਨ।