- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ

ਮਨਦੀਪ ਸਿੰਘ ਝਾਂਜੀ, ਪੰਜਾਬੀ ਜਾਗਰਣ ਬੱਧਨੀ ਕਲਾਂ: ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਪਾਰਟੀ ਦੇ ਪੁਰਾਣੇ ਸਾਥੀ ਰਹੇ ਜਥੇਦਾਰ ਬਲਦੇਵ ਸਿੰਘ ਮਾਣੂੰਕੇ ਜੋ ਕਿ ਸ਼੍ਰੋਮਣੀ ਅਕਾਲੀਦਲ ਵਾਰਿਸ ਪੰਜਾਬ ਪਾਰਟੀ ਨਾਲ ਜੁੜ ਗਏ ਸਨ ਪਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੁੰਦਿਆਂ ਇਕ ਵਾਰ ਫਿਰ ਤੋਂ ਸ੍ਰੋਮਣੀ ਅਕਾਲੀਦਲ (ਬ) ’ਚ ਘਰ ਵਾਪਸੀ ਕਰ ਲਈ। ਜਿਸ ਸਬੰਧੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਸਰਗਰਮ ਆਗੂ ਰਵੀਇੰਦਰਜੀਤ ਸਿੰਘ ਰਵੀ ਦੇ ਨਿੱਜੀ ਦਫ਼ਤਰ ਕਸਬਾ ਬੱਧਨੀ ਕਲਾਂ ਵਿਖੇ ਪਹੁੰਚਣ ਤੇ ਉਨ੍ਹਾਂ ਦਾ ਭਰਵਾਂ ਸੁਆਗਤ ਕਰਦਿਆਂ ਜਿੱਥੇ ਜੀ ਆਇਆਂ ਆਖਿਆ ਉੱਥੇ ਹੀ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਸੁਖਚੈਨ ਸਿੰਘ ਧਾਲੀਵਾਲ, ਰਵੀਇੰਦਰਜੀਤ ਸਿੰਘ ਰਵੀ, ਮਨੋਜ ਭੱਲਾ, ਨਾਹਰ ਸਿੰਘ ਆਦਿ ਆਗੂਆਂ ਨੇ ਕਿਹਾ ਕਿ ਬਲਦੇਵ ਸਿੰਘ ਮਾਣੂੰਕੇ ਦੇ ਘਰ ਵਾਪਸੀ ਨਾਲ ਪਾਰਟੀ ਹੋਰ ਵੀ ਵਧੇਰੇ ਮਜ਼ਬੂਤ ਹੋਵੇਗੀ। ਜਥੇਦਾਰ ਬਲਦੇਵ ਸਿੰਘ ਮਾਣੂੰਕੇ ਨੇ ਸਨਮਾਨ ਲਈ ਸਮੂਹ ਵਰਕਰਾਂ ਅਤੇ ਆਹੁਦੇਦਾਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਧਾਨ ਰਵੀਇੰਦਰਜੀਤ ਸਿੰਘ ਰਵੀ ਨੰਬਰਦਾਰ, ਸਰਕਲ ਪ੍ਰਧਾਨ ਸੁਖਚੈਨ ਸਿੰਘ ਧਾਲੀਵਾਲ, ਬੂਟਾ ਸਿੰਘ ਮੀਤ ਪ੍ਰਧਾਨ, ਮਨੋਜ ਭੱਲਾ ਪ੍ਰਧਾਨ ਵਪਾਰ ਮੰਡਲ, ਨਾਹਰ ਸਿੰਘ ਪ੍ਰਧਾਨ, ਜਗਰੂਪ ਸਿੰਘ ਐੱਸ.ਸੀ ਸਰਕਲ ਪ੍ਰਧਾਨ, ਗੁਰਬਖ਼ਸ਼ੀਸ਼ ਸਿੰਘ, ਸੁਖਦੇਵ ਸਿੰਘ ਸੇਬੀ, ਪੰਮਾਂ ਦੀਨੇ ਵਾਲਾ, ਸਤਨਾਮ ਸਿੰਘ, ਗੁਰਜੀਤ ਸਿੰਘ ਮਿੰਟੂ, ਕੈਪਟਨ ਦਰਸ਼ਨ ਸਿੰਘ, ਜਗਨ ਨਾਥ, ਅੰਮ੍ਰਿਤਪਾਲ ਸਿੰਘ ਯੂਥ ਮੀਤ ਪ੍ਰਧਾਨ, ਫ਼ੌਜਾ ਸਿੰਘ, ਜਗਸੀਰ ਸਿੰਘ, ਸੁਖਦੇਵ ਸਿੰਘ, ਨਾਇਬ ਸਿੰਘ, ਜਗਤਾਰ ਸਿੰਘ ਜੌਹਲ, ਪਰਮਜੀਤ ਸਿੰਘ ਮੈਂਬਰ, ਗੁਰਨੂਰ ਸਿੰਘ, ਬਲਜੀਤ ਸਿੰਘ ਗਿੱਲ, ਅਮਰਜੀਤ ਸਿੰਘ ਸਾਬਕਾ ਐੱਮਸੀ, ਜਗਜੀਤ ਸਿੰਘ ਖਹਿਰਾ ਆਦਿ ਤੋਂ ਇਲਾਵਾ ਹੋਰ ਵਰਕਰ ਤੇ ਆਗੂ ਹਾਜ਼ਰ ਸਨ।