- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਨਿਹਾਲ ਸਿੰਘ ਵਾਲਾ ਦੇ ਵੱਖ-ਵੱਖ

ਹਰਦੀਪ ਧੰਮੀ ਨੰਗਲ, ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ: ਹਲਕਾ ਨਿਹਾਲ ਸਿੰਘ ਵਾਲਾ ਦੇ ਵੱਖ-ਵੱਖ ਪਿੰਡਾਂ ਤੋਂ ਆਗੂ ਸਹਿਬਾਨ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਮਾਤਾ ਵਿੱਦਿਆ ਕੌਰ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕਰਨ ਲਈ ਪਿੰਡ ਬਿਲਾਸਪੁਰ ਵਿਖੇ ਉਨ੍ਹਾਂ ਦੇ ਗ੍ਰਹਿ ਪਹੁੰਚੇ। ਇਸ ਦੁੱਖ ਦੀ ਘੜੀ ਵਿਚ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਆਗੂ ਸਹਿਬਾਨ ਨੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਸਮੂਹ ਪਰਿਵਾਰ ਨਾਲ ਮੁਲਾਕਾਤ ਕਰਕੇ ਆਪਣੀ ਡੂੰਘੀ ਹਮਦਰਦੀ ਪ੍ਰਗਟ ਕੀਤੀ। ਆਗੂ ਸਹਿਬਾਨ ਨੇ ਕਿਹਾ ਕਿ ਮਾਂ ਦਾ ਵਿਛੋੜਾ ਜੀਵਨ ਦਾ ਸਭ ਤੋਂ ਵੱਡਾ ਅਤੇ ਅਸਹਿ ਦੁੱਖ ਹੁੰਦਾ ਹੈ, ਜਿਸ ਦੀ ਪੂਰਤੀ ਕਦੇ ਵੀ ਨਹੀਂ ਹੋ ਸਕਦੀ। ਇਸ ਔਖੀ ਘੜੀ ਵਿਚ ਸਮੁੱਚਾ ਇਲਾਕਾ ਪਰਿਵਾਰ ਦੇ ਦੁੱਖ ਵਿਚ ਉਨ੍ਹਾਂ ਦੇ ਨਾਲ ਖੜ੍ਹਾ ਹੈ। ਇਸ ਮੌਕੇ ਹਾਜ਼ਰ ਆਗੂ ਸਹਿਬਾਨ ਅਤੇ ਸਾਥੀਆਂ ਵੱਲੋਂ ਵਿਛੜੀ ਰੂਹ ਦੀ ਸ਼ਾਂਤੀ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ ਗਈ। ਉਨ੍ਹਾਂ ਨੇ ਅਰਦਾਸ ਕੀਤੀ ਕਿ ਵਾਹਿਗੁਰੂ ਜੀ ਵਿਦਿਆ ਕੌਰ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਸਮੇਤ ਸਮੂਹ ਪਰਿਵਾਰ ਨੂੰ ਇਹ ਵੱਡਾ ਸਦਮਾ ਸਹਿਣ ਲਈ ਹੌਸਲਾ, ਹਿੰਮਤ ਅਤੇ ਭਾਣਾ ਮੰਨਣ ਦਾ ਬਲ ਬਖ਼ਸ਼ਣ। ਮਾਤਾ ਜੀ ਦੇ ਵਿਛੋੜੇ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ ਹਰ ਇਕ ਆਗੂ ਅਤੇ ਸਾਥੀ ਵੱਲੋਂ ਪ੍ਰਗਟ ਕੀਤੀ ਗਈ ਹਮਦਰਦੀ ਪਰਿਵਾਰ ਲਈ ਇਸ ਮੁਸ਼ਕਲ ਸਮੇਂ ਵਿਚ ਇਕ ਸਹਾਰੇ ਦਾ ਕੰਮ ਕਰਦੀ ਹੈ। ਮਾਤਾ ਜੀ ਦੀ ਸਾਦਗੀ, ਮਮਤਾ, ਪਿਆਰ ਅਤੇ ਪਰਿਵਾਰ ਪ੍ਰਤੀ ਸਮਰਪਣ ਨੂੰ ਯਾਦ ਕਰਦਿਆਂ ਸਮੂਹ ਹਾਜ਼ਰੀਨ ਵੱਲੋਂ ਉਨ੍ਹਾਂ ਨੂੰ ਨਿਮਰ ਸ਼ਰਧਾਂਜਲੀ ਭੇਟ ਕੀਤੀ ਗਈ। ਵਾਹਿਗੁਰੂ ਜੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਪ੍ਰਦਾਨ ਕਰਨ।