- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਹਤ ਵਿਭਾਗ ਪੈਨਸ਼ਨਰਜ਼ ਐਸੋਸੀਏਸ਼ਨ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ: ਸਿਹਤ ਵਿਭਾਗ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੇ ਆਗੂਆਂ ਦਾ ਇਕ ਵਫ਼ਦ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਕਾਲੜਾ ਦੀ ਪ੍ਰਧਾਨਗੀ ਹੇਠ ਐੱਸਐੱਮਓ ਕੋਟ ਈਸੇ ਖਾਂ ਡਾ. ਸੁਖਪ੍ਰੀਤ ਸਿੰਘ ਨੂੰ ਮਿਲਿਆ। ਇਸ ਮੁਲਾਕਾਤ ਦੌਰਾਨ ਪੈਨਸ਼ਨਰਾਂ ਨਾਲ ਸਬੰਧਤ ਵੱਖ-ਵੱਖ ਬਕਾਇਆਂ ਅਤੇ ਹੋਰ ਲੰਬਿਤ ਮਸਲਿਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਆਗੂਆਂ ਨੇ ਦੱਸਿਆ ਕਿ ਪੈਨਸ਼ਨਰਾਂ ਨੂੰ ਆਪਣੇ ਬਣਦੇ ਬਕਾਏ ਅਤੇ ਹੋਰ ਹੱਕਾਂ ਸਬੰਧੀ ਕਈ ਵਾਰ ਦਫ਼ਤਰੀ ਪ੍ਰਕਿਰਿਆ ਕਾਰਨ ਉਡੀਕ ਕਰਨੀ ਪੈਂਦੀ ਹੈ। ਉਨ੍ਹਾਂ ਨੇ ਐੱਸਐੱਮਓ ਸਾਹਮਣੇ ਪੈਨਸ਼ਨਰਾਂ ਦੇ ਲੰਬਿਤ ਮਾਮਲਿਆਂ ਨੂੰ ਜਲਦ ਨਿਪਟਾਉਣ ਦੀ ਮੰਗ ਰੱਖੀ ਅਤੇ ਕਿਹਾ ਕਿ ਸੇਵਾਮੁਕਤ ਕਰਮਚਾਰੀਆਂ ਨੂੰ ਉਨ੍ਹਾਂ ਦੇ ਬਣਦੇ ਲਾਭ ਸਮੇਂ ਸਿਰ ਮਿਲਣੇ ਚਾਹੀਦੇ ਹਨ। ਐੱਸਐੱਮਓ ਕੋਟ ਈਸੇ ਖਾਂ ਡਾ. ਸੁਖਪ੍ਰੀਤ ਸਿੰਘ ਨੇ ਪੈਨਸ਼ਨਰ ਜਥੇਬੰਦੀ ਦੇ ਆਗੂਆਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਦਿਆਂ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਪੈਨਸ਼ਨਰਾਂ ਨਾਲ ਸਬੰਧਤ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਮਾਮਲੇ ਦਫ਼ਤਰੀ ਪੱਧਰ ’ਤੇ ਨਿਪਟਾਏ ਜਾ ਸਕਦੇ ਹਨ, ਉਨ੍ਹਾਂ ਨੂੰ ਜਲਦ ਤੋਂ ਜਲਦ ਹੱਲ ਕਰਨ ਲਈ ਯਤਨ ਕੀਤੇ ਜਾਣਗੇ। ਐਸੋਸੀਏਸ਼ਨ ਦੇ ਆਗੂਆਂ ਨੇ ਐੱਸਐੱਮਓ. ਵੱਲੋਂ ਪੈਨਸ਼ਨਰਾਂ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਸੁਣਨ ਅਤੇ ਹੱਲ ਕਰਨ ਦਾ ਭਰੋਸਾ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਨਾਇਬ ਸਿੰਘ, ਮਨਜੀਤ ਸਿੰਘ, ਸੁਰਿੰਦਰ ਪਾਲ ਸਿੰਘ, ਜਗਸ਼ੇਰ ਸਿੰਘ, ਨਵੀਨ ਕੁਮਾਰ, ਜਗਸੀਰ ਸਿੰਘ, ਕਮਲਪ੍ਰੀਤ ਸਿੰਘ ਸੇਖੋਂ ਅਤੇ ਬਲਰਾਜ ਸਿੰਘ ਸਮੇਤ ਹੋਰ ਪੈਨਸ਼ਨਰ ਆਗੂ ਵੀ ਹਾਜ਼ਰ ਸਨ।