- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਧਰਮਕੋਟ ’ਚ ਕਾਂਗਰਸ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ: ਹਲਕਾ ਧਰਮਕੋਟ ’ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਵੱਖ-ਵੱਖ ਪਿੰਡਾਂ ਨਾਲ ਸਬੰਧਤ ਦਰਜ਼ਨਾਂ ਨੌਜਵਾਨਾਂ ਨੇ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਦਾ ਪੱਲਾ ਫੜ੍ਹ ਲਿਆ। ਨੌਜਵਾਨਾਂ ਦੇ ਕਾਂਗਰਸ ਵਿਚ ਸ਼ਾਮਲ ਹੋਣ ਨਾਲ ਹਲਕੇ ਅੰਦਰ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿਚ ਉਤਸ਼ਾਹ ਦੇਖਣ ਨੂੰ ਮਿਲਿਆ। ਕਾਂਗਰਸੀ ਆਗੂਆਂ ਵੱਲੋਂ ਨਵੇਂ ਸ਼ਾਮਲ ਹੋਏ ਨੌਜਵਾਨਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ’ਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ ਗਿਆ। ਇਹ ਸ਼ਮੂਲੀਅਤ ਸਾਬਕਾ ਵਿਧਾਇਕ ਅਤੇ ਕਾਂਗਰਸੀ ਆਗੂ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਅਗਵਾਈ ਅਤੇ ਯੂਥ ਕਾਂਗਰਸੀ ਆਗੂ ਸੋਹਣਾ ਖੇਲਾ ਜਲਾਲਾਬਾਦ ਦੀ ਪ੍ਰੇਰਨਾ ਸਦਕਾ ਹੋਈ। ਕਾਕਾ ਲੋਹਗੜ੍ਹ ਵੱਲੋਂ ਹਲਕਾ ਧਰਮਕੋਟ ਦੇ ਵੱਖ-ਵੱਖ ਪਿੰਡਾਂ ਵਿਚ ਲਗਾਤਾਰ ਪਾਰਟੀ ਵਰਕਰਾਂ ਅਤੇ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਲਈ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਕਾਂਗਰਸ ਪਾਰਟੀ ’ਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਵਿਚ ਹਰਕੀਰਤ ਸਿੰਘ ਧਰਮਕੋਟ, ਅਭੈਰਾਜ ਸਿੰਘ ਬੱਗੇ, ਅਨੂੰ ਰਾਜ ਸਿੰਘ, ਨਵਰੀਤ ਸਿੰਘ, ਅਭੀ ਨੂਰ ਸਿੰਘ, ਧਰਮਪ੍ਰੀਤ ਸਿੰਘ, ਮਹਿੰਦਰ ਸਿੰਘ, ਪਵਨ ਸਿੰਘ, ਗੁਰਸ਼ਰਨ ਸਿੰਘ, ਵਿਸ਼ਾਲ ਧਰਮਕੋਟ, ਬਗੀਚਾ ਸਿੰਘ, ਜੋਤ, ਘਾਲੀ, ਅਰਸ਼ੀ ਅਤੇ ਨਵਨੀਤ ਸਿੰਘ ਸ਼ਾਮਲ ਸਨ। ਇਸ ਮੌਕੇ ਨਵੇਂ ਸ਼ਾਮਲ ਹੋਏ ਨੌਜਵਾਨਾਂ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਪਾਰਟੀ ਨਾਲ ਕੰਮ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਠਾਉਣ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਉਣਗੇ। ਕਾਕਾ ਲੋਹਗੜ੍ਹ ਨੇ ਕਿਹਾ ਕਿ ਨੌਜਵਾਨ ਕਾਂਗਰਸ ਪਾਰਟੀ ਦੀ ਤਾਕਤ ਹਨ। ਉਨ੍ਹਾਂ ਕਿਹਾ ਕਿ ਧਰਮਕੋਟ ਹਲਕੇ ਵਿਚ ਨੌਜਵਾਨਾਂ ਵੱਲੋਂ ਪਾਰਟੀ ਨਾਲ ਜੁੜਨ ਦਾ ਰੁਝਾਨ ਪਾਰਟੀ ਵਰਕਰਾਂ ਲਈ ਹੌਂਸਲੇ ਵਾਲੀ ਗੱਲ ਹੈ। ਇਸ ਮੌਕੇ ਆਕਾਸ਼ਦੀਪ ਸਿੰਘ ਸਰਾਂ, ਵਾਈਸ ਪ੍ਰਧਾਨ ਬਲਾਕ ਯੂਥ ਕਾਂਗਰਸ ਧਰਮਕੋਟ, ਹਰਜੀਤ ਸਿੰਘ ਟੋਨਾ ਲੌਂਗੋਵਿੰਡ, ਹਲਕਾ ਪ੍ਰਧਾਨ ਯੂਥ ਕਾਂਗਰਸ ਧਰਮਕੋਟ, ਅਰਸ਼ਜੋਤ ਸਿੰਘ ਗਗੜਾ, ਪੁਸ਼ਵਿੰਦਰ ਸਿੰਘ ਲਾਡੀ ਬਲਾਕ ਪ੍ਰਧਾਨ, ਹੈਪੀ ਕੋਟ ਮੁਹੰਮਦ ਖਾਂ, ਗੁਰਜੰਟ ਸਿੰਘ ਨਸੀਰੇਵਾਲਾ ਬਲਾਕ ਪ੍ਰਧਾਨ, ਰਮਨਦੀਪ ਸਿੰਘ ਬਿੱਲਾ ਅਤੇ ਅਵਤਾਰ ਸਿੰਘ ਪੀ.ਏ. ਸਮੇਤ ਹੋਰ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।