ਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ : ਨੈਸ਼ਨਲ ਲੀਗਲ ਸਰਵਿਸ ਅਥਾਰਟੀ ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਸ਼ਵ ਭਰ ਵਿੱਚ ਆਜ਼ਾਦੀ ਦੇ ਅੰਮਿ੍ਤ ਮਹੋਤਸਵ ਦੇ ਮੌਕੇ ਤੇ ਪੈਨ ਇੰਡੀਆ ਕੰਪੈਨ ਦੀ ਸ਼ੁਰੂਆਤ 02 ਅਕਤੂਬਰ ਤੋਂ ਹੋਈ ਹੈ ਜਿਹੜੀ ਕਿ 14 ਨਵੰਬਰ, 2021 ਨੂੰ ਸੰਪਨ ਹੋਵੇਗੀ। ਇਸ ਕੰਪੈਨ ਦਾ ਮੁੱਖ ਮੰਤਵ ਦੇਸ਼ ਭਰ ਦੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕਰਨਾ ਹੈ। ਇਸ ਕੰਪੈਨ ਦੇ ਤਹਿਤ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੈਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਮਨਦੀਪ ਪੰਨੂੰ ਦੀ ਰਹਿਨੁਮਾਈ ਹੇਠ ਹੁਣ ਤੱਕ 500 ਤੋਂ ਵੱਧ ਲੀਗਲ ਲਿਟਰੇਸੀ ਸੈਮੀਨਾਰਾਂ ਦਾ ਆਯੋਜਨ ਕੀਤਾ ਜਾ ਚੁੱਕਾ ਹੈ ਅਤੇ ਇੱਕ ਲੱਖ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾ ਚੁੱਕਾ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਮਾਣਯੋਗ ਸੀਜੇਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਨੇ ਦੱਸਿਆ ਕਿ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਦੁਆਰਾ ਹਰ ਇੱਕ ਪਿੰਡ ਵਿੱਚ ਡੋਰ-ਟੂ-ਡੋਰ ਕੰਪੇਨ ਦਾ ਵੀ ਚੱਲ ਰਿਹਾ ਹੈ। ਇਸ ਤਹਿਤ ਲੋਕਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਸਕੀਮਾਂ ਦੇ ਇਸ਼ਤਿਹਾਰ ਵੰਡੇ ਜਾ ਰਹੇ ਹਨ ਤਾਂ ਜੋ ਆਮ ਲੋਕ ਇਨਾਂ੍ਹ ਸਕੀਮਾਂ ਬਾਰੇ ਜਾਗਰੂਕ ਹੋ ਕੇ ਵੱਧ ਤੋਂ ਵੱਧ ਲਾਭ ਲੈ ਸਕਣ। ਉਨਾਂ੍ਹ ਦੱਸਿਆ ਕਿ ਹੁਣ ਤੱਕ 30 ਹਜ਼ਾਰ ਦੇ ਕਰੀਬ ਲੋਕਾਂ ਨੂੰ ਡੋਰ-ਟੂ-ਡੋਰ ਜਾ ਕੇ ਜਾਗਰੂਕ ਕੀਤਾ ਜਾ ਚੁੱਕਾ ਹੈ।