- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ

ਨਿੱਜੀ ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ: ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਰਾਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੇਅਰਮੈਨ ਰਾਘਵ ਸ਼ਰਮਾ, ਪ੍ਰਿੰਸੀਪਲ ਕਮ ਡਾਇਰੈਕਟਰ ਸਾਕਸ਼ੀ ਸ਼ਰਮਾ ਅਤੇ ਚੇਅਰਪਰਸਨ ਸੀਮਾ ਸ਼ਰਮਾ ਦੀ ਅਗਵਾਈ ਹੇਠ ਮਹਾਨੌਮੀ ਦਾ ਪਾਵਨ ਤਿਉਹਾਰ ਮਨਾਇਆ ਗਿਆ। ਇਸ ਮੌਕੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਨੇ ਮਾਂ ਦੁਰਗਾ ਪ੍ਰਤੀ ਆਪਣੀ ਆਸਥਾ ਦਾ ਪ੍ਰਗਟਾਵਾ ਕਰਦਿਆਂ ਵੱਖ-ਵੱਖ ਦਿਲਚਸਪ ਗਤੀਵਿਧੀਆਂ ਵਿਚ ਭਾਗ ਲਿਆ। ਵਿਦਿਆਰਥੀਆਂ ਨੇ ਆਪਣੇ ਨੰਨ੍ਹੇ-ਨੰਨ੍ਹੇ ਹੱਥਾਂ ਨਾਲ ਨਰਾਤਿਆਂ ਦੀ ਥੀਮ ’ਤੇ ਆਧਾਰਿਤ ਮਨਮੋਹਕ ਗਤੀਵਿਧੀਆਂ ਕੀਤੀਆਂ। ਅਧਿਆਪਕਾਂ ਨੇ ਬੱਚਿਆਂ ਨੂੰ ਮਹਾਨਵਮੀ ਦੇ ਧਾਰਮਿਕ ਅਤੇ ਸੱਭਿਆਚਾਰਕ ਮਹੱਤਵ ਬਾਰੇ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੂੰ ਭਾਰਤੀ ਸੱਭਿਆਚਾਰ, ਚੰਗੇ ਸੰਸਕਾਰਾਂ ਅਤੇ ਨਾਰੀ ਸ਼ਕਤੀ ਦੇ ਸਤਿਕਾਰ ਦਾ ਸੰਦੇਸ਼ ਵੀ ਦਿੱਤਾ ਗਿਆ। ਇਸ ਮੌਕੇ ਪ੍ਰਿੰਸੀਪਲ ਸਾਕਸ਼ੀ ਸ਼ਰਮਾ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਕਰਵਾਉਣ ਦਾ ਮੁੱਖ ਉਦੇਸ਼ ਬੱਚਿਆਂ ਨੂੰ ਭਾਰਤੀ ਤਿਉਹਾਰਾਂ ਅਤੇ ਸੱਭਿਆਚਾਰਕ ਵਿਰਸੇ ਨਾਲ ਜੋੜਨਾ ਅਤੇ ਉਨ੍ਹਾਂ ਵਿਚ ਚੰਗੇ ਸੰਸਕਾਰਾਂ ਦਾ ਵਿਕਾਸ ਕਰਨਾ ਹੈ। ਉਨ੍ਹਾਂ ਕਿਹਾ ਕਿ ਬਚਪਨ ਤੋਂ ਹੀ ਬੱਚਿਆਂ ਨੂੰ ਆਪਣੇ ਸੱਭਿਆਚਾਰ ਅਤੇ ਪਰੰਪਰਾਵਾਂ ਬਾਰੇ ਜਾਣੂੰ ਕਰਵਾਉਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।