ਸਵਰਨ ਗੁਲਾਟੀ, ਮੋਗਾ :

ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਵੱਲੋਂ ਲੋਕਾਂ ਦੀ ਸਿਹਤ ਤੰਦਰੁਸਤੀ ਦਾ ਧਿਆਨ ਰੱਖਦੇ ਹੋਏ ਟਾਟਾ 407 ਯੂਨੀਅਨ ਮੋਗਾ ਦੇ ਡਰਾਈਵਰਾਂ ਤੇ ਕੰਡਕਟਰਾਂ ਨੂੰ ਵਿਸ਼ਵ ਭਰ ਵਿਚ ਫੈਲੀ ਮਹਾਮਾਰੀ ਕੋਰੋਨਾ ਵਾਇਰਸ ਦੇ ਪ੍ਰਤੀ ਅਤੇ ਨਸ਼ਿਆਂ ਦੇ ਖਿਲਾਫ ਜਾਗਰੂਕਤਾ ਸੈਮੀਨਾਰ ਲਾਇਆ ਗਿਆ। ਇਸ ਸੈਮੀਨਾਰ ਨੂੰ ਸਹਾਇਕ ਥਾਣੇਦਾਰ ਕੇਵਲ ਸਿੰਘ ਇੰਚਾਰਜ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਅਤੇ ਲੇਡੀ ਹੈੱਡ ਕਾਂਸਟੇਬਲ ਸਿਮਰਨਜੀਤ ਕੌਰ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਨੇ ਸੰਬੋਧਨ ਕੀਤਾ। ਕੇਵਲ ਸਿੰਘ ਇੰਚਾਰਜ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਨੇ ਕਿਹਾ ਕਿ ਪਬਲਿਕ ਦੀਆਂ ਜ਼ਰੂਰਤਾਂ ਨੂੰ ਮੁੱਖ ਰੱਖਦਿਆਂ ਹੋਇਆਂ ਕਰਫਿਊ ਚਾਹੇ ਘਟਾ ਦਿੱਤਾ ਗਿਆ ਹੈ ਪਰ ਕਰੋਨਾ ਵਾਇਰਸ ਦਾ ਖਤਰਾ ਅੱਜ ਵੀ ਬਰਕਰਾਰ ਹੈ ਇਸ ਤੋਂ ਬਚਣ ਲਈ ਸਾਨੂੰ ਵਿਸ਼ੇਸ਼ ਸਾਵਧਾਨੀਆਂ ਅਪਣਾਉਣ ਦੀ ਲੋੜ ਹੈ, ਜਿਨ੍ਹਾਂ ਵਿੱਚ ਸਭ ਤੋਂ ਜ਼ਰੂਰੀ ਹੈ ਕਿ ਅਸੀਂ ਘਰਾਂ ਵਿੱਚ ਰਹੀਏ ,ਆਪਸ ਵਿੱਚ ਦੂਰੀ ਬਣਾਈ ਰੱਖੀਏ, ਮਾਸਕ ਪਹਿਨ ਕੇ ਰੱਖੀਏ। ਇਸ ਦੇ ਨਾਲ ਕਿਸੇ ਤਰ੍ਹਾਂ ਦੀ ਸਮੱਸਿਆ ਸਮੇਂ ਲੋੜ ਪੈਣ ਤੇ ਡਾਇਲ 112 ਦੀ ਵਰਤੋਂ ਕਰਨ ਲਈ ਜਾਣਕਾਰੀ ਦਿੱਤੀ। ਇਸ ਸੈਮੀਨਰ ਵਿਚ ਸਹਾਇਕ ਥਾਣੇਦਾਰ ਕੇਵਲ ਸਿੰਘ ਇੰਚਾਰਜ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ, ਹੈੱਡ ਕਾਂਸਟੇਬਲ ਸਿਮਰਨਜੀਤ ਕੌਰ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਅਤੇ ਟਾਟਾ 407 ਯੂਨੀਅਨ ਮੋਗਾ ਦੇ ਸੈਕਟਰੀ ਸਰਦਾਰ ਜਗਜੀਤ ਸਿੰਘ, ਯੂਨੀਅਨ ਦੇ ਡਰਾਈਵਰ ਤੇ ਕੰਡਕਟਰ ਹਾਜ਼ਰ ਸਨ।