ਸੁਖਦੀਪ ਘੁੜਿਆਣਾ, ਮੰਡੀ ਅਰਨੀਵਾਲਾ : ਕਾਫੀ ਦਿਨਾਂ ਤੋਂ ਫੇਸਬੁੱਕ ਪੇਜਾਂ ਉਪਰ ਹਲਕਾ ਜਲਾਲਾਬਾਦ ਦੇ ਵਿਕਾਸ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਸਾਬਕਾ ਸੂਬਾ ਸਰਕਾਰ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਉਪਰ ਕੋਈ ਵੀ ਵਿਕਾਸ ਨਾ ਕਰਨ ਦੇ ਦੋਸ਼ ਲਗਾਏ ਜਾ ਰਹੇ ਹਨ ਤੇ ਕਈ ਆਗੂ ਪੇਜਾਂ 'ਤੇ ਕਾਫੀ ਇਕ ਦੂਜੇ ਨਾਲ ਬਹਿਸ ਵੀ ਕਰ ਰਹੇ ਹਨ। ਇਸ ਸਬੰਧ 'ਚ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਹਲਕਾ ਜਲਾਲਾਬਾਦ ਦੇ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ ਵੱਲੋਂ ਕਿਹਾ ਗਿਆ ਕਿ ਅਸੀਂ ਗੱਲਾਂ ਨਹੀਂ, ਕੰਮ ਕਰਕੇ ਦਿਖਾਏ ਹਨ ਅਤੇ ਹਰ ਵਰਗ ਨੂੰ ਸਮੇਂ ਸਿਰ ਸਹੂਲਤਾਂ ਦਿੱਤੀਆਂ, ਗਰੀਬ ਲੋਕਾਂ ਦੀ ਸੇਵਾ ਕੀਤੀ ਹਲਕੇ ਅੰਦਰ ਵਿਕਾਸ ਕੀਤਾ। ਉਨ੍ਹਾਂ ਕਿਹਾ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਿਫ਼ਰ ਤੋਂ ਹਰ ਵਰਗ ਨੂੰ ਪਹਿਲਾਂ ਵਾਲੀਆਂ ਸਹੂਲਤਾਂ ਦੇਵਾਂਗੇ ਅਤੇ ਜੋ ਵੀ ਪਹਿਲਾਂ ਚਲਾਈਆਂ ਗਈਆਂ ਸਹੂਲਤਾਂ ਮੌਜੂਦਾ ਸਰਕਾਰ ਵੱਲੋਂ ਬੰਦ ਕਰ ਦਿਤੀਆਂ ਗਈਆਂ ਹਨ ਉਨ੍ਹਾਂ ਨੂੰ ਮੁੜ ਤੋਂ ਦੁਬਾਰਾ ਚਾਲੂ ਕੀਤਾ ਜਾਵੇਗਾ।