ਹਰਿੰਦਰ ਭੱਲਾ, ਬਾਘਾਪੁਰਾਣਾ : ਪੰਜਾਬ ਕਿਡਜੀ ਪ੫ੀ ਸਕੂਲ ਬਾਘਾ ਪੁਰਾਣਾ ਵਿੱਚ ਲੋਹੜੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਬੱਚਿਆਂ ਨੂੰ ਲੋਹੜੀ ਦੇ ਤਿਉਹਾਰ ਨੂੰ ਮਨਾਉਣ ਪਿੱਛੇ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ। ਕੈਂਪਸ ਨੂੰ ਲੋਹੜੀ ਦੇ ਤਿਉਹਾਰ ਨਾਲ ਸਬੰਧਿਤ ਆਰਟ ਨਾਲ ਸਜਾਇਆ ਗਿਆ। ਅੱਜ ਦੇ ਤਕਨੀਕੀ ਯੁੱਗ ਵਿੱਚ ਸਾਡੇ ਬੱਚੇ ਆਪਣੇ ਸੱਭਿਆਚਾਰ ਨੂੰ ਭੁੱਲਦੇ ਜਾ ਰਹੇ ਹਨ। ਲੋਹੜੀ ਦਾ ਤਿਉਹਾਰ ਅਮਿੱਟ ਯਾਦਾਂ ਛੱਡਦਾ ਸੰਪੰਨ ਹੋਇਆ। ਬੱਚਿਆਂ ਨੇ ਆਪਣੇ ਅਧਿਆਪਕਾਂ ਨਾਲ ਮਿਲ ਕੇ ਲੋਹੜੀ ਮਨਾਈ ਅਤੇ ਉਨ੍ਹਾਂ ਨੇ ਖੂਬਸੂਰਤ ਡਾਂਸ ਦੀ ਪੇਸ਼ਕਾਰੀ ਵੀ ਦਿੱਤੀ। ਇਸ ਮੌਕੇ ਤੇ ਸੈਂਟਰ ਹੈਡ ਪ੫ਮਿੰਦਰ ਕੌਰ, ਸੈਟਰ ਕੋ.ਆਰਡੀਨੇਟਰ ਮਨਜੀਤ ਕੌਰ ਭੁੱਲਰ ਅਤੇ ਸਮੂਹ ਸਟਾਫ ਮੈਂਬਰ ਵੀ ਸ਼ਾਮਿਲ ਸਨ ਅਤੇ ਉਨ੍ਹਾਂ ਨੇ ਸਭ ਨੂੰ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੱਤੀ।