- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੋਕ ਮੋਰਚਾ ਪੰਜਾਬ ਵੱਲੋਂ ਪਿੰਡ ਤਖ਼ਤੂਪੁਰਾ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਲੋਕ ਮੋਰਚਾ ਪੰਜਾਬ ਵੱਲੋਂ ਪਿੰਡ ਤਖ਼ਤੂਪੁਰਾ ਮੋਗਾ ਵਿਖੇ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ 119 ਵੇਂ ਜਨਮ ਦਿਹਾੜੇ ਨੂੰ ਸਮਰਪਤ ਇਕ ਇਕੱਤਰਤਾ ਦਾ ਆਯੋਜਨ ਕੀਤਾ ਗਿਆ ਹੈ। ਸਮਾਗਮ ਦੀ ਸਟੇਜ ਤੋਂ ਭਗਤ ਸਿੰਘ ਦੀ ਇਨਕਲਾਬੀ ਸਿਆਸਤ ਨੂੰ ਉਚਿਆਇਆ ਗਿਆ ਤੇ ਇਲਾਕੇ ਦੇ ਪਿੰਡਾਂ ਤੋਂ ਆਏ ਲੋਕਾਂ ਨੂੰ ਸਾਮਰਾਜ ਤੇ ਉਨ੍ਹਾਂ ਦੇ ਜੋਟੀਦਾਰਾਂ ਖ਼ਿਲਾਫ਼ ਸੰਘਰਸ਼ ਕਰਨ ਲਈ ਲੋਕਾਂ ਦੀ ਸਾਂਝੀ ਲੋਕ ਲਹਿਰ ਉਸਾਰਨ ਦਾ ਸੱਦਾ ਦਿੱਤਾ ਗਿਆ। ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਲੋਕ ਮੋਰਚਾ ਪੰਜਾਬ ਦੇ ਆਗੂ ਕੰਵਰਦੀਪ ਸਿੰਘ ਢੁੱਡੀਕੇ ਨੇ ਦੱਸਿਆ ਹੈ ਕਿ ਇਸ ਸਮਾਗਮ ਵਿਚ ਸ਼ਾਮਲ ਲੋਕਾਂ ਨੂੰ ਹੁਕਮ ਸਿੰਘ ਰਾਮਾਂ ਵੱਲੋਂ ਇਨਕਲਾਬੀ ਗੀਤ ਗਾ ਕੇ ਸ਼ਹੀਦਾਂ ਦੇ ਸੁਪਨੇ ਪੂਰੇ ਕਰਨ ਲਈ ਪ੍ਰੇਰਿਤ ਕੀਤਾ ਗਿਆ। ਸ਼ਹੀਦ ਭਗਤ ਸਿੰਘ ਵੱਲੋਂ ਭਾਰਤੀ ਲੋਕਾਂ ਦੀ ਮੁਕਤੀ ਲਈ ਵਿੱਢੀ ਲੜਾਈ ਨੂੰ ਜਾਰੀ ਰੱਖੇ ਜਾਣ ਦਾ ਸੱਦਾ ਦਿੰਦਿਆਂ ਮੋਰਚੇ ਦੇ ਆਗੂ ਕਰਮ ਰਾਮਾਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਇਨਕਲਾਬ ਦੇ ਅਰਥ ਸਿਰਫ਼ ਹਾਕਮਾਂ ਦੀ ਸੱਤਾ ਬਦਲੀ ਹੀ ਨਹੀਂ ਸੀ, ਸਗੋਂ ਅੰਗਰੇਜ਼ ਸਾਮਰਾਜੀਆਂ ਨੂੰ ਮੁਲਕ ਵਿਚੋਂ ਮੁਕੰਮਲ ਰੂਪ ਵਿਚ ਬਾਹਰ ਕਰਕੇ, ਇਥੋਂ ਲੁੱਟ ਕੇ ਇਕੱਠੀ ਕੀਤੀ ਪੂੰਜੀ ਤੇ ਚਲਾਏ ਜਾ ਰਹੇ ਕਾਰੋਬਾਰਾਂ ਨੂੰ ਜ਼ਬਤ ਕਰਕੇ ਭਾਰਤੀ ਲੋਕਾਂ ਦੀ ਤਰੱਕੀ ਵਿਚ ਲਾਏ ਜਾਣਾ ਸੀ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਕਿਹਾ ਹੈ ਕਿ ਸਾਮਰਾਜੀ ਅਤੇ ਜਗੀਰੂ ਲੁੱਟ ਦੇ ਸੰਗਲਾਂ ਨੂੰ ਤੋੜਨ ਲਈ ਮਜ਼ਦੂਰਾਂ ਕਿਸਾਨਾਂ ਨੂੰ ਜੋਟੀ ਪਾ ਕੇ ਜਾਨ ਹੂਲਵੇਂ ਸੰਘਰਸ਼ਾਂ ਦੇ ਮੈਦਾਨ ਭਖਾਉਣੇ ਪੈਣੇ ਹਨ ਅਤੇ ਦੇਸ਼ ਦੇ ਪੜ੍ਹੇ ਲਿਖੇ ਹਜ਼ਾਰਾਂ ਲੱਖਾਂ ਨੌਜਵਾਨਾਂ ਨੂੰ, ਕਿਸਾਨਾਂ ਮਜ਼ਦੂਰਾਂ ਨੂੰ ਇਸ ਸੰਘਰਸ਼ ਲਈ ਤਿਆਰ ਕਰਨ ਦਾ ਕੰਮ ਕਰਨ ਲਈ ਆਪਣੀਆਂ ਕੀਮਤੀ ਜ਼ਿੰਦਗੀਆਂ ਝੁੱਗੀਆਂ ਝੌਂਪੜੀਆਂ ਵਿਚ ਗੁਜ਼ਾਰਨੀਆਂ ਪੈਣੀਆਂ ਹਨ। ਇਸ ਕਰਕੇ ਸ਼ਹੀਦ ਭਗਤ ਸਿੰਘ ਦਾ ਇਨਕਲਾਬ ਅੱਜ ਵੀ ਪ੍ਰਸੰਗਿਕ ਹੈ ਅਤੇ ਲੋੜੀਂਦਾ ਹੈ। ਅੱਜ ਵੀ ਸਾਡੇ ਇੱਥੇ ਦੇਸ਼ ਦੇ ਹਾਕਮ ਸਾਮਰਾਜੀਆਂ ਦੀਆਂ ਹਿਦਾਇਤਾਂ ਦਾ ਇੰਨ-ਬਿੰਨ ਪਾਲਣ ਕਰ ਰਹੇ ਹਨ। ਵਿਦੇਸ਼ੀ ਕੰਪਨੀਆਂ ਨੂੰ ਸੱਦੇ ਦੇ ਰਹੇ ਹਨ। ਮੁਲਕ ਦੀ ਭਾਜਪਾ ਹਕੂਮਤ ਤੇ ਪੰਜਾਬ ਦੀ ਆਪ ਪਾਰਟੀ ਦੀ ਹਕੂਮਤ ਵਿਦੇਸ਼ੀ ਵੱਡੀਆਂ ਕੰਪਨੀਆਂ ਨੂੰ ਮੁਲਕ ਤੇ ਸੂਬਾ ਲੁੱਟਣ ਦੇ ਸੱਦੇ ਦੇਣ ਵਿਚ ਇਕ ਦੂਜੇ ਤੋਂ ਮੂਹਰੇ ਨਿਕਲਣ ਦੀ ਦੌੜ ਦੌੜ ਰਹੇ ਹਨ। ਹਰ ਤਰ੍ਹਾਂ ਦੀਆਂ ਸਰਕਾਰਾਂ ਇੱਥੋਂ ਦੇ ਜਗੀਰਦਾਰਾਂ ਤੇ ਸਰਮਾਏਦਾਰਾਂ ਨੂੰ ਜ਼ਮੀਨਾਂ ’ਤੇ ਪੈਸੇ ਦੀਆਂ ਢੇਰੀਆਂ ਵੱਡੀਆਂ ਕਰਨ ਵਿਚ ਹਰ ਪ੍ਰਕਾਰ ਦੀ ਮਦਦ ਕਰ ਰਹੀਆਂ ਹਨ। ਦੂਜੇ ਪਾਸੇ ਲੋਕ ਅੰਗਰੇਜ਼ੀ ਰਾਜ ਵੇਲੇ ਵਾਂਗੂ ਹੀ ਬੇਰੁਜ਼ਗਾਰੀ ਤੇ ਗੁਰਬਤ ਭਰੀ ਜ਼ਿੰਦਗੀ ਜੀਅ ਰਹੇ ਹਨ ਅਤੇ ਜੇਕਰ ਲੋਕ ਆਵਾਜ਼ ਉਠਾਉਂਦੇ ਹਨ ਤਾਂ ਸਭ ਸਰਕਾਰਾਂ ਅੰਨੇ ਜਬਰ