- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੋਕ ਮੋਰਚਾ ਪੰਜਾਬ ਵੱਲੋਂ ਨਿੱਜੀਕਰਨ

ਬੱਧਨੀ ਕਲਾ ਬਾਜ਼ਾਰ ’ਚ ਵੱਖ-ਵੱਖ ਜਥੇਬੰਦੀਆਂ ਨੇ ਕੱਢਿਆ ਮਾਰਚ
ਮਨਦੀਪ ਸਿੰਘ ਝਾਂਜੀ ਪੰਜਾਬੀ ਜਾਗਰਣ, ਬੱਧਨੀ ਕਲਾਂ : ਲੋਕ ਮੋਰਚਾ ਪੰਜਾਬ ਵੱਲੋਂ ਨਿੱਜੀਕਰਨ ਦੀ ਨੀਤੀ ਰੱਦ ਕਰਨ ਅਤੇ ਦੇਸੀ ਵਿਦੇਸ਼ੀ ਕਾਰਪੋਰੇਟਾਂ ਦੀ ਲੁੱਟ ਖਿਲਾਫ ਕਨਵੈਨਸ਼ਨ ਕੀਤੀ ਗਈ। ਸੰਬੋਧਨ ਕਰਦੇ ਹੋਏ ਲੋਕ ਮੋਰਚਾ ਪੰਜਾਬ ਦੇ ਸੂਬਾ ਸਕੱਤਰ ਜਗਮੇਲ ਸਿੰਘ ਨੇ ਕਿਹਾ ਕਿ ਨਿੱਜੀਕਰਨ ਦੇ ਹਮਲੇ ਨੂੰ ਹੋਰ ਤੇਜ਼ ਕਰਦੇ ਹੋਏ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਲੋਕਾਂ ਤੋਂ ਸਬਸਿਡੀਆਂ ਅਤੇ ਸਸਤੀ ਬਿਜਲੀ ਦੀ ਸਹੂਲਤ ਖੋਂਹਦਾ ਅਤੇ ਪ੍ਰਾਈਵੇਟ ਕੰਪਨੀਆਂ ਨੂੰ ਵੱਡੇ ਮੁਨਾਫ਼ੇ ਬਖਸ਼ਦਾ ਬਿਜਲੀ ਸੋਧ ਬਿੱਲ-2025 ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਮਜ਼ਦੂਰਾਂ ਦੀਆਂ ਉਜਰਤਾਂ, ਸਹੂਲਤਾਂ, ਕਿਰਤ ਹਾਲਤਾਂ, ਅਤੇ ਰੁਜ਼ਗਾਰ ਸੁਰੱਖਿਆ ਦੀ ਬਲੀ ਦਿੰਦੇ ਅਤੇ ਵੱਡੀਆਂ ਕੰਪਨੀਆਂ ਨੂੰ ਕਿਰਤ ਦੀ ਲੁੱਟ ਦੀਆਂ ਖੁੱਲ੍ਹਾਂ ਬਖਸ਼ਦੇ 4 ਕਿਰਤ ਕੋਡ ਲਾਗੂ ਕਰ ਦਿੱਤੇ ਗਏ ਹਨ। ਮਜ਼ਦੂਰਾਂ ਨੂੰ ਨਿਗੂਣਾ ਰੁਜ਼ਗਾਰ ਦਿੰਦਾ ਨਰੇਗਾ ਕਾਨੂੰਨ ਦੇ ਰਾਹ ਤੁਰਦਿਆਂ ਬਦਲ ਦਿੱਤਾ ਗਿਆ ਹੈ। ਇਸ ਕਰਕੇ ਪਿਛਲੇ ਸਮੇਂ ਵੱਖ-ਵੱਖ ਮੌਕਿਆਂ ਤੇ ਵੀ ਅਤੇ ਜਨ ਵਿਸ਼ਵਾਸ ਬਿੱਲ ਰਾਹੀਂ ਇਕੱਠੇ ਵੀ ਸਾਰੇ ਕਾਨੂੰਨਾਂ ਨੂੰ ਸੋਧਿਆ ਗਿਆ ਹੈ ਅਤੇ ਕਾਰਪੋਰੇਟਾਂ ਨੂੰ ਕੁਤਾਹੀਆਂ ਤੋਂ ਜਵਾਬ ਮੁਕਤੀ ਦੀ ਗਰੰਟੀ ਕੀਤੀ ਗਈ ਹੈ। ਦੂਜੇ ਪਾਸੇ ਲੋਕਾਂ ਦੇ ਹਰ ਪ੍ਰਕਾਰ ਦੇ ਵਿਰੋਧ ਨਾਲ ਨਜਿੱਠਣ ਲਈ ਮੋਦੀ ਹਕੂਮਤ ਵੱਲੋਂ ਫਾਸ਼ੀ ਹਮਲੇ ਨੂੰ ਜ਼ੋਰ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਲੋਕ ਆਗੂਆਂ, ਸਮਾਜਿਕ ਕਾਰਕੁਨਾਂ ਅਤੇ ਬੁੱਧੀਜੀਵੀਆਂ ਨੂੰ ਸੰਗੀਨ ਧਰਾਵਾਂ ਅਧੀਨ ਜੇਲ੍ਹਾਂ ਵਿਚ ਸੁੱਟਿਆ ਜਾ ਰਿਹਾ ਹੈ ਅਤੇ ਆਦਿਵਾਸੀ ਇਲਾਕਿਆਂ ਅੰਦਰ ਕਬਾਇਲੀਆਂ ਅਤੇ ਇਨਕਲਾਬੀਆਂ ਦੇ ਕਤਲੇਆਮ ਰਚਾਏ ਜਾ ਰਹੇ ਹਨ। ਉਨ੍ਹਾਂ ਕਿਹਾ ਨਿੱਜੀਕਰਨ ਦੀ ਨੀਤੀ ਮੁਕੰਮਲ ਤੌਰ ਉੱਤੇ ਰੱਦ ਕਰਨ, ਨਿੱਜੀਕਰਨ ਕੀਤੇ ਗਏ ਅਦਾਰਿਆਂ ਨੂੰ ਮੁੜ ਸਰਕਾਰੀ ਕੰਟਰੋਲ ਹੇਠ ਲੈਣ, ਸਾਮਰਾਜੀ ਅਤੇ ਭਾਰਤੀ ਵੱਡੇ ਕਾਰਪੋਰੇਟਾਂ ਦੀਆਂ ਕੰਪਨੀਆਂ ਨੂੰ ਲੁੱਟ ਦੀਆਂ ਖੁੱਲ੍ਹਾਂ ਦੇਣੀਆਂ ਬੰਦ ਕਰਨ, ਭਾਰਤੀ ਮੰਡੀ ਅਤੇ ਚੁਗਿਰਦੇ ਅੰਦਰ ਇਹਨਾਂ ਦਾ ਦਾਖ਼ਲਾ ਬੰਦ ਕਰਨ, ਲੋਕਾਂ ਦੀ ਲੁੱਟ ਦੇ ਸਿਰ ਤੇ ਇਕੱਠੀ ਕੀਤੀ ਇਨ੍ਹਾਂ ਦੀ ਪੂੰਜੀ ਜਬਤ ਕਰਨ, ਵੱਡੇ ਧਨਾਢਾਂ, ਕਾਰਪੋਰੇਟਾਂ ਅਤੇ ਵੱਡੇ ਭੋਂ ਮਾਲਕਾਂ ਤੇ ਭਾਰੀ ਟੈਕਸ ਲਾ ਕੇ ਸਰਕਾਰੀ ਅਦਾਰਿਆਂ ਲਈ ਪੂੰਜੀ ਜੁਟਾਉਣ, ਵੱਡੇ ਕਾਰਪੋਰੇਟਾਂ ਨੂੰ ਦਿੱਤੀਆਂ ਜਾਂਦੀਆਂ ਸਭ ਛੋਟਾਂ ਰੱਦ ਕਰਕੇ ਲੋਕਾਂ ਨੂੰ ਵਧੇਰੇ ਸਹੂਲਤਾਂ ਦੇਣ, ਭਾਰਤ ਅਮਰੀਕਾ ਵਪਾਰ ਵਾਰਤਾ ਬੰਦ ਕਰੋ। ਉਨ੍ਹਾਂ ਕਿਹਾ ਅਮਰੀਕਨ ਸਾਮਰਾਜ ਨੂੰ ਮੁਲਕ ਲੁੱਟਣ ਦੀਆਂ ਖੁੱਲਾਂ ਦੇਣ ਹਿੱਤ ਨਿੱਤ ਨਵੇਂ ਨਵੇਂ ਨੀਤੀਆਂ ਕਾਨੂੰਨ ਬਣਾ ਰਹੇ ਭਾਰਤੀ ਹਾਕਮਾਂ ਵੱਲੋਂ ਇਸ ਹਮਲੇ ਸਬੰਧੀ ਧਾਰੀ ਚੁੱਪੀ ਨੂੰ ਭਾਰਤੀ ਹਾਕਮਾਂ ਨੂੰ ਸਾਮਰਾਜੀ ਏਜੰਟ ਕਰਾਰ ਦਿੱਤਾ ਹੈ। ਇਸ ਉਪਰੰਤ ਬੱਧਨੀ ਦੇ ਬਜ਼ਾਰਾਂ ਵਿਚ ਵੈਨਜ਼ੂਏਲਾ ਉੱਤੇ ਅਮਰੀਕਨ ਹਮਲਾ ਰੋਕਣ ਅਤੇ ਉਥੋਂ ਦੇ ਰਾਸ਼ਟਰਪਤੀ ਤੇ ਉਨ੍ਹਾਂ ਦੀ ਪਤਨੀ ਦੀ ਰਿਹਾਈ ਦੇ ਬੈਨਰ ਲੈ ਕੇ ਨਾਹਰੇ ਮਾਰਦਿਆਂ ਮਾਰਚ ਕੀਤਾ ਗਿਆ ਹੈ।