ਮਹਾਸ਼ਿਵਰਾਤਰੀ ਦਾ ਤਿਉਹਾਰ ਮਨਾਇਆ
ਆਰਕੇਐੱਸ ਸੀਨੀਅਰ ਸੈਕੰਡਰੀ ਪ
Publish Date: Sun, 15 Feb 2026 04:29 PM (IST)
Updated Date: Mon, 16 Feb 2026 04:01 AM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਆਰਕੇਐੱਸ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਚ ਮਹਾਸ਼ਿਵਰਾਤਰੀ ਦਾ ਤਿਉਹਾਰ ਸਕੂਲ ਮੈਦਾਨ ਵਿਚ ਬੜੀ ਸ਼ਰਧਾਪੂਰਵਕ ਮਨਾਇਆ ਗਿਆ। ਇਸ ਮੌਕੇ ਸ਼ਿਵ ਭਗਵਾਨ ਦੀ ਪੂਜਾ ਕੀਤੀ ਗਈ। ਉਪਰੰਤ ਸੱਤਵੀਂ ਜਮਾਤ ਦੀ ਵਿਦਿਆਰਥਣ ਸਚਲੀਨ ਕੌਰ ਨੇ ਮਹਾਸ਼ਿਵਰਾਤਰੀ ਬਾਰੇ ਦੱਸਦਿਆਂ ਕਿਹਾ ਕਿ ਇਸ ਦਿਨ ਭਗਵਾਨ ਸ਼ਿਵ ਅਤੇ ਮਾਤਾ ਪਾਰਵਤੀ ਦਾ ਵਿਆਹ ਹੋਇਆ ਸੀ।ਇਸ ਦਿਨ ਲੋਕ ਭਗਵਾਨ ਸ਼ਿਵ ਦੀ ਪੂਜਾ ਕਰਦੇ ਹਨ। ਸ਼ਿਵ ਜੀ ਵਿਚ ਵਿਸ਼ਵਾਸ ਰੱਖਣ ਵਾਲੇ ਇਸ ਦਿਨ ਵਰਤ ਵੀ ਰੱਖਦੇ ਹਨ। ਇਸ ਦਿਨ ਟਰੱਸਟ ਸ਼ਿਵਾਲਾ ਲਾਲਾ ਰਾਮ ਕ੍ਰਿਸ਼ਨ ਸੂਦ ਵੱਲੋਂ ਮੰਦਰ ’ਚ ਆਉਣ ਵਾਲੇ ਸ਼ਰਧਾਲੂਆਂ ਨੂੰ ਪ੍ਰਸਾਦ ਵਜੋਂ ਫ਼ਲ ਵੀ ਵੰਡੇ ਗਏ। ਅੰਤ ’ਚ ਸਕੂਲ ਪ੍ਰਿੰਸੀਪਲ ਰਜਨੀ ਅਰੋੜਾ ਨੇ ਸਭ ਨੂੰ ਮਹਾਸ਼ਿਵਰਾਤਰੀ ਦੀ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਸ਼ਿਵ ਜੀ ਦਾ ਆਸ਼ੀਰਵਾਦ ਹਮੇਸ਼ਾ ਸਭ ’ਤੇ ਬਣਿਆ ਰਹੇ।