ਧਰਮਕੋਟ ’ਚ ਬਣੇਗਾ ਮਹਾਰਾਜਾ ਰਣਜੀਤ ਸਿੰਘ ਯਾਦਗਾਰੀ ਚੌਂਕ : ਵਿਧਾਇਕ ਲਾਡੀ ਢੋਸ ਸ਼ਹਿਰ ਧਰਮਕੋਟ ਦੀ ਸੁੰਦਰਤਾ
Publish Date: Tue, 03 Nov 2026 07:33 PM (IST)
Updated Date: Wed, 04 Nov 2026 04:05 AM (IST)
ਚੌਂਕ ਦੇ ਨਿਰਮਾਣ ਨਾਲ ਸ਼ਹਿਰ ਦੀ ਸੁੰਦਰਤਾ ਵਿਚ ਹੋਵੇਗਾ ਮਾਣਮੱਤਾ ਵਾਧਾ ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਧਰਮਕੋਟ ☺: ਸ਼ਹਿਰ ਧਰਮਕੋਟ ਦੀ ਸੁੰਦਰਤਾ ਵਿਚ ਵਾਧਾ ਕਰਨ ਅਤੇ ਪੰਜਾਬ ਦੇ ਮਾਣਮੱਤੇ ਇਤਿਹਾਸ ਨੂੰ ਸਾਂਭਣ ਦੇ ਉਦੇਸ਼ ਨਾਲ ਧਰਮਕੋਟ ਬਾਈਪਾਸ ’ਤੇ ਮਹਾਰਾਜਾ ਰਣਜੀਤ ਸਿੰਘ ਜੀ ਦੇ ਨਾਮ ’ਤੇ ਯਾਦਗਾਰੀ ਚੌਂਕ ਬਣਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਬਾਬਾ ਅਮਰਜੀਤ ਸਿੰਘ ਜੀ ਮੁਖੀ ਗੁਰਦੁਆਰਾ ਨਾਨਕਸਰ ਸਾਹਿਬ ਧਰਮਕੋਟ ਦੀ ਅਗਵਾਈ ਹੇਠ ਚੌਂਕ ਦੇ ਨਿਰਮਾਣ ਕਾਰਜ ਦਾ ਨੀਂਹ-ਪੱਥਰ ਰੱਖਿਆ ਗਿਆ। ਇਸ ਮੌਕੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਜੀ ਦੇ ਨਾਮ ’ਤੇ ਬਣਨ ਵਾਲਾ ਇਹ ਯਾਦਗਾਰੀ ਚੌਂਕ ਸ਼ਹਿਰ ਦੀ ਸੁੰਦਰਤਾ ਨੂੰ ਚਾਰ ਚੰਨ ਲਗਾਏਗਾ। ਇਸ ਦੇ ਨਾਲ ਹੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਪੰਜਾਬ ਦੇ ਸ਼ਾਨਾਮੱਤੇ ਇਤਿਹਾਸ ਅਤੇ ਮਹਾਰਾਜਾ ਰਣਜੀਤ ਸਿੰਘ ਜੀ ਦੀ ਮਹਾਨ ਵਿਰਾਸਤ ਨਾਲ ਜੋੜਨ ਵਿੱਚ ਵੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਜੀ ਦਾ ਨਾਮ ਪੰਜਾਬ ਦੇ ਇਤਿਹਾਸ ਵਿਚ ਬੜੇ ਮਾਣ ਅਤੇ ਸਤਿਕਾਰ ਨਾਲ ਲਿਆ ਜਾਂਦਾ ਹੈ। ਉਨ੍ਹਾਂ ਦੀ ਯਾਦ ਵਿਚ ਬਣਨ ਵਾਲਾ ਇਹ ਚੌਂਕ ਸ਼ਹਿਰ ਦੀ ਇੱਕ ਵਿਸ਼ੇਸ਼ ਪਛਾਣ ਬਣੇਗਾ ਅਤੇ ਧਰਮਕੋਟ ਦੀ ਸੁੰਦਰਤਾ ਵਿੱਚ ਮਾਣਮੱਤਾ ਵਾਧਾ ਕਰੇਗਾ। ਇਸ ਮੌਕੇ ਬਾਬਾ ਅਮਰਜੀਤ ਸਿੰਘ ਜੀ ਦੀ ਅਗਵਾਈ ਹੇਠ ਸ਼ੁਰੂ ਕੀਤੇ ਗਏ ਇਸ ਕਾਰਜ ਨੂੰ ਸ਼ਹਿਰ ਦੀ ਇਤਿਹਾਸਕ ਵਿਰਾਸਤ ਅਤੇ ਸੁੰਦਰਤਾ ਨੂੰ ਸਮਰਪਿਤ ਇੱਕ ਮਹੱਤਵਪੂਰਨ ਉਪਰਾਲਾ ਮੰਨਿਆ ਜਾ ਰਿਹਾ ਹੈ।